WhatsApp Image 2024-03-01 at 18.35.59
WhatsApp Image 2024-03-01 at 18.35.47
WhatsApp Image 2024-03-01 at 18.35.22 (1)
WhatsApp Image 2024-03-01 at 18.35.22
WhatsApp Image 2024-02-15 at 20.55.12
WhatsApp Image 2024-02-15 at 20.55.45
WhatsApp Image 2024-02-16 at 14.53.03
WhatsApp Image 2024-02-16 at 14.53.04
WhatsApp Image 2024-02-21 at 10.32.12
WhatsApp Image 2024-02-26 at 14.41.51
WhatsApp Image 2024-03-01 at 19.22.43
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਆਮ ਆਦਮੀ ਪਾਰਟੀ ਦੀ ਸਰਕਾਰ ਗੁਜਰਾਤ ਨੂੰ ਭਿ੍ਰਸਟਾਚਾਰ ਅਤੇ ਡਰ ਮੁਕਤ ਸਾਸਨ ਦੇਵੇਗੀ: ਅਰਵਿੰਦ ਕੇਜਰੀਵਾਲ

ਜੇਕਰ ਸਾਡਾ ਮੁੱਖ ਮੰਤਰੀ, ਮੰਤਰੀ, ਵਿਧਾਇਕ ਜਾਂ ਕੋਈ ਅਫਸਰ ਭਿ੍ਰਸਟਾਚਾਰ ਕਰਦਾ ਹੈ ਤਾਂ ਸਿੱਧਾ ਜੇਲ੍ਹ ਜਾਵੇਗਾ, ਪੰਜਾਬ ‘ਚ ਸਾਡੇ ਕਿਸੇ ਮੰਤਰੀ ਨੇ ਥੋੜੀ ਊਚ-ਨੀਚ ਕੀਤੀ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ – ਅਰਵਿੰਦ ਕੇਜਰੀਵਾਲ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਸਤੰਬਰ : ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਅੱਜ ਤੱਕ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਪਾਰਟੀ ਨੇ ਆਪਣੇ ਹੀ ਮੰਤਰੀ ਨੂੰ ਜੇਲ੍ਹ ਭੇਜਿਆ ਹੋਵੇ – ਅਰਵਿੰਦ ਕੇਜਰੀਵਾਲ
ਪੈਸੇ ਦਿੱਤੇ ਬਿਨਾਂ ਗੁਜਰਾਤ ‘ਚ ਕੋਈ ਕੰਮ ਨਹੀਂ ਹੁੰਦਾ, ਹੇਠਲੇ ਪੱਧਰ ‘ਤੇ ਵੀ ਭਿ੍ਰਸਟਾਚਾਰ ਹੁੰਦਾ ਹੈ ਅਤੇ ਸਰਕਾਰ ‘ਤੇ ਵੀ ਘਪਲੇ ਦੇ ਇਲਜਾਮ ਲੱਗੇ ਹਨ – ਅਰਵਿੰਦ ਕੇਜਰੀਵਾਲ
ਸਰਕਾਰ ਦਾ ਇਕ-ਇਕ ਪੈਸਾ ਜਨਤਾ ‘ਤੇ ਖਰਚ ਹੋਵੇਗਾ, ਹੁਣ ਗੁਜਰਾਤ ਦਾ ਪੈਸਾ ਸਵਿਸ ਬੈਂਕ ‘ਚ ਨਹੀਂ ਜਾਵੇਗਾ ਤੇ ਨਾਂ ਹੀ ਅਰਬਪਤੀਆਂ ‘ਚ ਵੰਡਿਆ ਜਾਵੇਗਾ – ਅਰਵਿੰਦ ਕੇਜਰੀਵਾਲ
ਦਿੱਲੀ ਵਾਂਗ ਗੁਜਰਾਤ ‘ਚ ਵੀ ਸਰਕਾਰੀ ਮੁਲਾਜਮ ਤੁਹਾਡੇ ਘਰ ਆ ਕੇ ਕਰੇਗਾ ਤੁਹਾਡਾ ਕੰਮ, ਕਿਸੇ ਨੂੰ ਸਰਕਾਰੀ ਦਫਤਰ ਜਾ ਕੇ ਰਿਸਵਤ ਦੇਣ ਦੀ ਲੋੜ ਨਹੀਂ ਪਵੇਗੀ – ਅਰਵਿੰਦ ਕੇਜਰੀਵਾਲ
ਮੰਤਰੀਆਂ, ਸਿਆਸਤਦਾਨਾਂ ਅਤੇ ਵੱਡੇ ਲੋਕਾਂ ਦੇ ਗੁਜਰਾਤ ਅੰਦਰ ਚੱਲ ਰਹੇ ਇਹ ਸਾਰੇ ਕਾਲੇ ਧੰਦੇ ਬੰਦ ਕੀਤੇ ਜਾਣਗੇ – ਅਰਵਿੰਦ ਕੇਜਰੀਵਾਲ
ਪਿਛਲੇ 10 ਸਾਲਾਂ ‘ਚ ਹੋਏ ਪੇਪਰ ਲੀਕ ਦੇ ਸਾਰੇ ਮਾਮਲਿਆਂ ਦੀ ਜਾਂਚ ਕਰਵਾ ਕੇ ਉਨ੍ਹਾਂ ਦੇ ਮਾਸਟਰ ਮਾਈਂਡਾਂ ਨੂੰ ਜੇਲ ‘ਚ ਡੱਕਿਆ ਜਾਵੇਗਾ – ਅਰਵਿੰਦ ਕੇਜਰੀਵਾਲ
ਇਸ ਦੌਰਾਨ ਹੋਏ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ, ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਦੋਸੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ – ਅਰਵਿੰਦ ਕੇਜਰੀਵਾਲ
ਘਪਲੇਬਾਜਾਂ ਤੋਂ ਵਸੂਲੇ ਪੈਸੇ ਨਾਲ ਗੁਜਰਾਤ ਦੇ ਲੋਕਾਂ ਲਈ ਸਕੂਲ, ਹਸਪਤਾਲ, ਬਿਜਲੀ, ਪਾਣੀ ਤੇ ਸੜਕਾਂ ਬਣਾਈਆਂ ਜਾਣਗੀਆਂ – ਅਰਵਿੰਦ ਕੇਜਰੀਵਾਲ
ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਦੋ ਮਹੀਨੇ ਬਾਕੀ ਹਨ, ਹੁਣ ਗੁਜਰਾਤ ਤੋਂ ਭਾਜਪਾ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆ ਰਹੀ ਹੈ – ਅਰਵਿੰਦ ਕੇਜਰੀਵਾਲ
ਪੰਜਾਬੀ ਖ਼ਬਰਸਾਰ ਬਿਉਰੋ
ਗੁਜਰਾਤ, 13 ਸਤੰਬਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਅਹਿਮਦਾਬਾਦ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੀ ਸਰਕਾਰ ਬਣਨ ’ਤੇ ਗੁਜਰਾਤ ਦੇ ਛੇ ਕਰੋੜ ਲੋਕਾਂ ਨੂੰ ਭਿ੍ਰਸਟਾਚਾਰ ਮੁਕਤ ਅਤੇ ਭੈਅ ਮੁਕਤ ਸਾਸਨ ਦੀ ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਮੁੱਖ ਮੰਤਰੀ, ਕੋਈ ਮੰਤਰੀ, ਵਿਧਾਇਕ ਜਾਂ ਅਧਿਕਾਰੀ ਭਿ੍ਰਸਟਾਚਾਰ ਕਰਦਾ ਹੈ ਤਾਂ ਉਹ ਸਿੱਧਾ ਜੇਲ੍ਹ ਜਾਵੇਗਾ। ਪੰਜਾਬ ਵਿੱਚ ਸਾਡੇ ਇੱਕ ਮੰਤਰੀ ਨੇ ਕੁਝ ਉੱਚਾ ਨੀਵਾਂ ਕੀਤਾ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ। ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਪਾਰਟੀ ਨੇ ਆਪਣੇ ਹੀ ਮੰਤਰੀ ਨੂੰ ਜੇਲ੍ਹ ਭੇਜਿਆ ਹੋਵੇ। ਸਰਕਾਰ ਦਾ ਇਕ-ਇਕ ਪੈਸਾ ਗੁਜਰਾਤ ਦੇ ਲੋਕਾਂ ‘ਤੇ ਖਰਚ ਕੀਤਾ ਜਾਵੇਗਾ। ਗੁਜਰਾਤ ਦਾ ਪੈਸਾ ਹੁਣ ਸਵਿਸ ਬੈਂਕਾਂ ਵਿੱਚ ਨਹੀਂ ਜਾਵੇਗਾ ਅਤੇ ਨਾਂ ਹੀ ਅਰਬਪਤੀਆਂ ਵਿੱਚ ਵੰਡਿਆ ਜਾਵੇਗਾ। ਗੁਜਰਾਤ ਵਿੱਚ ਚੱਲ ਰਹੇ ਮੰਤਰੀਆਂ ਅਤੇ ਨੇਤਾਵਾਂ ਦੇ ਸਾਰੇ ਕਾਲੇ ਕਾਰੋਬਾਰ ਬੰਦ ਕੀਤੇ ਜਾਣਗੇ। ‘ਆਪ‘ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਿ੍ਰਸ਼ਟ ਲੋਕਾਂ ਦੇ ਕਾਰਜਕਾਲ ਦੌਰਾਨ ਹੋਏ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਇਕ-ਇਕ ਪੈਸਾ ਵਸੂਲਿਆ ਜਾਵੇਗਾ। ਉਸ ਪੈਸੇ ਨਾਲ ਸਕੂਲ, ਹਸਪਤਾਲ, ਬਿਜਲੀ, ਪਾਣੀ ਅਤੇ ਸੜਕਾਂ ਬਣਾਈਆਂ ਜਾਣਗੀਆਂ। ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਰਫ ਦੋ ਮਹੀਨੇ ਬਾਕੀ ਹਨ। ਗੁਜਰਾਤ ਤੋਂ ਭਾਜਪਾ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆ ਰਹੀ ਹੈ।
ਗੁਜਰਾਤ ‘ਚ ਚਾਰੇ ਪਾਸੇ ਭਿ੍ਰਸਟਾਚਾਰ ਤੇ ਗੁੰਡਾਗਰਦੀ ਦਾ ਬੋਲਬਾਲਾ ਹੈ, ਇਨ੍ਹਾਂ ਨੇ ਲੋਕਾਂ ਨੂੰ ਡਰਾਇਆ ਹੋਇਆ ਹੈ: ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਨੂੰ ਭਿ੍ਰਸਟਾਚਾਰ ਮੁਕਤ ਅਤੇ ਡਰ ਮੁਕਤ ਸਾਸਨ ਦੇਣ ਦੀ ਗਰੰਟੀ ਦਿੰਦੇ ਹੋਏ ਕਿਹਾ ਕਿ ਮੈਂ ਗੁਜਰਾਤ ਵਿੱਚ ਘੁੰਮਦਾ ਰਿਹਾ ਹਾਂ। ਪਿਛਲੇ ਕਈ ਮਹੀਨਿਆਂ ਤੋਂ ਮੈਂ ਲੋਕਾਂ ਨੂੰ ਮਿਲ ਰਿਹਾ ਹਾਂ ਉਨ੍ਹਾਂ ਨੇ ਕਈ ਟਾਊਨ ਹਾਲ ਮੀਟਿੰਗਾਂ ਕਰਕੇ ਵਪਾਰੀਆਂ, ਉਦਯੋਗਪਤੀਆਂ, ਵਕੀਲਾਂ, ਕਿਸਾਨਾਂ ਅਤੇ ਆਟੋ ਚਾਲਕਾਂ ਨਾਲ ਮੁਲਾਕਾਤ ਕੀਤੀ। ਹਰ ਕੋਈ ਕਹਿੰਦਾ ਹੈ ਕਿ ਗੁਜਰਾਤ ਵਿੱਚ ਭਿ੍ਰਸਟਾਚਾਰ ਬਹੁਤ ਹੈ। ਕਿਸੇ ਵੀ ਸਰਕਾਰੀ ਮਹਿਕਮੇ ਵਿੱਚ ਬਿਨਾਂ ਪੈਸੇ ਦਿੱਤੇ ਕੋਈ ਕੰਮ ਨਹੀਂ ਹੁੰਦਾ। ਹੇਠਲੇ ਪੱਧਰ ‘ਤੇ ਵੀ ਭਿ੍ਰਸਟਾਚਾਰ ਹੈ ਅਤੇ ਸਰਕਾਰ ‘ਤੇ ਵੱਡੇ-ਵੱਡੇ ਘੁਟਾਲਿਆਂ ਦੇ ਦੋਸ ਵੀ ਲੱਗੇ ਹਨ। ਜੇਕਰ ਤੁਸੀਂ ਉਨ੍ਹਾਂ ਦੇ ਖਿਲਾਫ ਕੁਝ ਵੀ ਕਹਿੰਦੇ ਹੋ ਤਾਂ ਉਹ ਧਮਕਾਉਣ ਲੱਗਦੇ ਹਨ। ਉਹ ਛਾਪੇ ਮਾਰ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਧਮਕੀਆਂ ਦੇਣ ਲੱਗ ਪੈਂਦੇ ਹਨ ਕਿ ਉਹ ਤੁਹਾਡਾ ਕਾਰੋਬਾਰ ਬੰਦ ਕਰ ਦੇਣਗੇ, ਤੁਹਾਨੂੰ ਬਰਬਾਦ ਕਰ ਦੇਣਗੇ। ਚਾਰੇ ਪਾਸੇ ਭਿ੍ਰਸਟਾਚਾਰ ਅਤੇ ਗੁੰਡਾਗਰਦੀ ਦਾ ਬੋਲਬਾਲਾ ਹੈ। ਇਨ੍ਹਾਂ ਨੇ ਸਾਰੇ ਲੋਕਾਂ ਨੂੰ ਡਰਾਇਆ ਹੋਇਆ ਹੈ। ਅੱਜ ਅਸੀਂ ਗਰੰਟੀ ਦਿੰਦੇ ਹਾਂ ਕਿ ਜੇਕਰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਅਸੀਂ ਗੁਜਰਾਤ ਨੂੰ ਭਿ੍ਰਸਟਾਚਾਰ ਅਤੇ ਭੈਅ ਮੁਕਤ ਸਾਸਨ ਦੇਵਾਂਗੇ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਦਫਤਰਾਂ ‘ਚ ਹਰ ਵਿਅਕਤੀ ਦਾ ਹਰ ਕੰਮ ਬਿਨਾਂ ਰਿਸਵਤ ਦੇ ਕੀਤਾ ਜਾਵੇਗਾ – ਅਰਵਿੰਦ ਕੇਜਰੀਵਾਲ
‘ਆਪ‘ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਨੂੰ ਭਿ੍ਰਸਟਾਚਾਰ ਅਤੇ ਡਰ-ਮੁਕਤ ਸਾਸਨ ਦੇਣ ਲਈ ਪੰਜ ਸੂਤਰੀ ਗਰੰਟੀ ਦਿੱਤੀ ਹੈ। ਉਨ੍ਹਾਂ ਪਹਿਲੀ ਗਾਰੰਟੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ, ਮੰਤਰੀ, ਸਾਡੇ ਵਿਧਾਇਕ ਜਾਂ ਕਿਸੇ ਹੋਰ ਪਾਰਟੀ ਦੇ ਵਿਧਾਇਕ ਅਤੇ ਕਿਸੇ ਵੀ ਅਧਿਕਾਰੀ ਨੂੰ ਭਿ੍ਰਸਟਾਚਾਰ ਨਹੀਂ ਕਰਨ ਦਿੱਤਾ ਜਾਵੇਗਾ। ਜੇਕਰ ਕੋਈ ਭਿ੍ਰਸਟਾਚਾਰ ਕਰੇਗਾ ਤਾਂ ਉਹ ਸਿੱਧਾ ਜੇਲ੍ਹ ਜਾਵੇਗਾ, ਰਿਹਾਅ ਨਹੀਂ ਹੋਵੇਗਾ। ਜੇਕਰ ਸਾਡਾ ਵਿਧਾਇਕ ਵੀ ਭਿ੍ਰਸ਼ਟ ਹੈ ਤਾਂ ਉਸ ਨੂੰ ਵੀ ਜੇਲ੍ਹ ਭੇਜ ਦਿੱਤਾ ਜਾਵੇਗਾ। ਉਹ ਭਾਵੇਂ ਸਾਡਾ ਹੋਵੇ ਜਾਂ ਵਿਰੋਧੀ ਹੋਵੇ ਜਾਂ ਕੋਈ ਹੋਰ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਮੁੱਖ ਮੰਤਰੀ, ਮੰਤਰੀ, ਵਿਧਾਇਕ ਜਾਂ ਕੋਈ ਅਧਿਕਾਰੀ ਭਿ੍ਰਸਟਾਚਾਰ ਕਰੇਗਾ ਤਾਂ ਉਸ ਨੂੰ ਬਖਸ?ਿਆ ਨਹੀਂ ਜਾਵੇਗਾ। ਪੰਜਾਬ ਵਿੱਚ ਅਸੀਂ ਇਹ ਕੀਤਾ ਹੈ। ਪੰਜਾਬ ਵਿੱਚ ਸਾਡੇ ਇੱਕ ਮੰਤਰੀ ਨੇ ਕੁਝ ਉੱਚਾ ਨੀਵਾਂ ਕੀਤਾ ਤਾਂ ਸਿੱਧਾ ਜੇਲ੍ਹ ਭੇਜ ਦਿੱਤਾ। ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਪਾਰਟੀ ਨੇ ਆਪਣੇ ਮੰਤਰੀ ਨੂੰ ਜੇਲ੍ਹ ਭੇਜਿਆ ਹੋਵੇ। ਜਨਤਾ ਜੋ ਟੈਕਸ ਸਰਕਾਰ ਨੂੰ ਅਦਾ ਕਰਦੀ ਹੈ, ਉਸ ਦਾ ਇਕ-ਇਕ ਪੈਸਾ ਜਨਤਾ ‘ਤੇ ਖਰਚ ਕੀਤਾ ਜਾਵੇਗਾ ਅਤੇ ਚੋਰੀ ਨੂੰ ਰੋਕਿਆ ਜਾਵੇਗਾ। ਇਹ ਲੋਕ ਜੋ ਸਾਰਾ ਪੈਸਾ ਲੈ ਕੇ ਸਵਿਸ ਬੈਂਕਾਂ ਵਿੱਚ ਜਾਂਦੇ ਹਨ ਅਤੇ ਆਪਣੇ ਅਰਬਪਤੀ ਦੋਸਤਾਂ ਵਿੱਚ ਵੰਡਦੇ ਹਨ, ਇਸ ਨੂੰ ਰੋਕਿਆ ਜਾਵੇਗਾ। ਹੁਣ ਗੁਜਰਾਤ ਦਾ ਕੋਈ ਪੈਸਾ ਸਵਿਸ ਬੈਂਕ ਵਿੱਚ ਨਹੀਂ ਜਾਵੇਗਾ। ਹੁਣ ਗੁਜਰਾਤ ਸਰਕਾਰ ਦਾ ਕੋਈ ਪੈਸਾ ਅਰਬਪਤੀਆਂ ਵਿੱਚ ਨਹੀਂ ਵੰਡਿਆ ਜਾਵੇਗਾ। ਗੁਜਰਾਤ ਸਰਕਾਰ ਦਾ ਇਕ-ਇਕ ਪੈਸਾ ਗੁਜਰਾਤ ਦੇ ਛੇ ਕਰੋੜ ਲੋਕਾਂ ਦੇ ਵਿਕਾਸ ‘ਤੇ ਖਰਚ ਕੀਤਾ ਜਾਵੇਗਾ। ਦੂਸਰਾ, ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਦਫਤਰਾਂ ਵਿੱਚ ਹਰ ਵਿਅਕਤੀ ਦਾ ਹਰ ਕੰਮ ਬਿਨਾਂ ਰਿਸਵਤ ਦਿੱਤੇ ਕੀਤਾ ਜਾਵੇਗਾ। ਕਿਸੇ ਨੂੰ ਵੀ ਕੰਮ ਕਰਵਾਉਣ ਲਈ ਸਰਕਾਰੀ ਦਫਤਰ ਜਾਣ ਦੀ ਲੋੜ ਨਹੀਂ ਪਵੇਗੀ। ਅਸੀਂ ਅਜਿਹਾ ਪ੍ਰਬੰਧ ਕਰਾਂਗੇ ਕਿ ਸਰਕਾਰ ਦਾ ਕੋਈ ਕਰਮਚਾਰੀ ਤੁਹਾਡੇ ਘਰ ਆਵੇ ਅਤੇ ਕੰਮ ਕਰੇ। ਅਸੀਂ ਦਿੱਲੀ ਵਿੱਚ ਅਜਿਹੇ ਪ੍ਰਬੰਧ ਕੀਤੇ ਹਨ। ਦਿੱਲੀ ਵਿੱਚ ਹੁਣ ਕਿਸੇ ਨੂੰ ਵੀ ਆਪਣਾ ਕੰਮ ਕਰਵਾਉਣ ਲਈ ਰਿਸਵਤ ਦੇਣ ਦੀ ਲੋੜ ਨਹੀਂ ਹੈ। ਪੰਜਾਬ ਵਿੱਚ ਹੁਣ ਕਿਸੇ ਨੂੰ ਆਪਣਾ ਕੰਮ ਕਰਵਾਉਣ ਲਈ ਪੈਸੇ ਦੇਣ ਦੀ ਲੋੜ ਨਹੀਂ ਹੈ। ਦਿੱਲੀ ਵਿੱਚ ਅਸੀਂ ਸੇਵਾਵਾਂ ਦੀ ਡੋਰਸਟੈਪ ਡਿਲੀਵਰੀ ਲਾਗੂ ਕੀਤੀ ਹੈ ਅਤੇ ਇੱਕ ਫੋਨ ਨੰਬਰ 1076 ਜਾਰੀ ਕੀਤਾ ਹੈ। ਤੁਸੀਂ ਕਿਸੇ ਵੀ ਸਰਕਾਰੀ ਦਫਤਰ ‘ਤੇ ਕਾਲ ਕਰਕੇ ਆਪਣਾ ਕੰਮ ਕਰਵਾ ਸਕਦੇ ਹੋ। ਸਰਕਾਰੀ ਨੌਕਰ ਤੁਹਾਡੇ ਘਰ ਆ ਕੇ ਤੁਹਾਡਾ ਕੰਮ ਕਰਦੇ ਹਨ। ਗੁਜਰਾਤ ਵਿੱਚ ਵੀ ਅਜਿਹਾ ਹੀ ਪ੍ਰਬੰਧ ਕੀਤਾ ਜਾਵੇਗਾ।
ਗੁਜਰਾਤ ‘ਚ ਵਿਕ ਰਹੀ ਹੈ ਜਹਿਰੀਲੀ ਸਰਾਬ ਅਤੇ ਨਸਾ, ਇਸਨੂੰ ਤੁਰੰਤ ਰੋਕਿਆ ਜਾਵੇਗਾ – ਅਰਵਿੰਦ ਕੇਜਰੀਵਾਲ
ਤੀਜੀ ਗਾਰੰਟੀ ਦਿੰਦਿਆਂ ‘ਆਪ‘ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਤਰੀਆਂ, ਸਿਆਸਤਦਾਨਾਂ ਅਤੇ ਵੱਡੇ ਲੋਕਾਂ ਦੇ ਗੁਜਰਾਤ ਅੰਦਰ ਚੱਲ ਰਹੇ ਸਾਰੇ ਕਾਲੇ ਕਾਰੋਬਾਰ ਬੰਦ ਕੀਤੇ ਜਾਣਗੇ। ਗੁਜਰਾਤ ਵਿੱਚ ਜਹਿਰੀਲੀ ਸਰਾਬ ਅਤੇ ਨਸਾ ਬਹੁਤ ਵਿਕ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਇਹ ਬੰਦ ਹੋ ਜਾਵੇਗਾ। ਚੌਥਾ, ਅਸੀਂ ਗੁਜਰਾਤ ਵਿੱਚ ਪੇਪਰ ਲੀਕ ਹੋਣ ਦੀ ਪ੍ਰਕਿਰਿਆ ਨੂੰ ਰੋਕਾਂਗੇ। ਪਿਛਲੇ 10 ਸਾਲਾਂ ਵਿੱਚ ਲੀਕ ਹੋਏ ਸਾਰੇ ਪੇਪਰਾਂ ਦੀ ਜਾਂਚ ਕੀਤੀ ਜਾਵੇਗੀ। ਇਨ੍ਹਾਂ ਨੇ ਸਾਰੇ ਕੇਸ ਬੰਦ ਕਰ ਦਿੱਤੇ ਹਨ। ਪਾਰਟੀਆਂ ਵਿਚ ਬੈਠੇ ਇਨ੍ਹਾਂ ਦੇ ਸਾਰੇ ਮਾਸਟਰ ਮਾਈਂਡ ਫੜੇ ਜਾਣਗੇ ਅਤੇ ਜੇਲ੍ਹ ਵਿਚ ਡੱਕ ਦਿੱਤੇ ਜਾਣਗੇ। ਪੰਜਵਾਂ, ਮੈਂ ਜਦੋਂ ਵੀ ਗੁਜਰਾਤ ਆਉਂਦਾ ਹਾਂ, ਹਰ ਵਾਰ ਲੋਕ ਆ ਕੇ ਕਹਿੰਦੇ ਹਨ ਕਿ ਵੱਡਾ ਘਪਲਾ ਹੋਇਆ ਹੈ। ਪਹਿਲਾਂ ਹੋਏ ਸਾਰੇ ਵੱਡੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ, ਦੋਸ਼ੀਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਇਹ ਪੈਸਾ ਗੁਜਰਾਤ ਦੇ ਲੋਕਾਂ ਦਾ ਹੈ। ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨਾਲ ਗੁਜਰਾਤ ਦੇ ਲੋਕਾਂ ਲਈ ਸਕੂਲ, ਹਸਪਤਾਲ, ਬਿਜਲੀ, ਪਾਣੀ ਅਤੇ ਸੜਕਾਂ ਬਣਾਈਆਂ ਜਾਣਗੀਆਂ। ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ‘ਚ ਸਿਰਫ ਦੋ ਮਹੀਨੇ ਹਨ। ਹੁਣ ਗੁਜਰਾਤ ਤੋਂ ਭਾਜਪਾ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆ ਰਹੀ ਹੈ। ਹੁਣ ਇਨ੍ਹਾਂ ਤੋਂ ਡਰਨ ਦੀ ਲੋੜ ਨਹੀਂ।

Related posts

ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ

punjabusernewssite

SYL ਨੂੰ ਲੈ ਕੇ ਮੂੜ ਗਰਮਾਈ ਸਿਆਸਤ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

punjabusernewssite

ਗੁਜਰਾਤ ‘ਚ ‘ਆਪ‘ ਨੇ ਈਸੂਦਾਨ ਗਢਵੀ ਨੂੰ ਐਲਾਨਿਆ ਆਪਣਾ ਮੁੱਖ ਮੰਤਰੀ ਉਮੀਦਵਾਰ

punjabusernewssite