spot_img
spot_img

ਕਾਂਗਰਸ ਭਵਨ ਵਿਖੇ ਪੰਜਾਬ ਦੇ ਨਵ ਨਿਯੁਕਤ ਡੈਲੀਗੇਟਾਂ ਦਾ ਕੀਤਾ ਸਨਮਾਨ, ਵੰਡੇ ਲੱਡੂ

Date:

spot_img

ਸੁਖਜਿੰਦਰ ਮਾਨ
ਬਠਿੰਡਾ, 18 ਸਤੰਬਰ:-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਠਿੰਡਾ ਸ਼ਹਿਰ ਦੇ ਕਈ ਸੀਨੀਅਰ ਲੀਡਰਾਂ ਨੂੰ ਵੀ ਡੈਲੀਗੇਟ ਨਿਯੁਕਤ ਕੀਤਾ ਗਿਆ ਹੈ, ਜਿਸ ਵਿਚ ਅਰੁਣ ਜੀਤਮੱਲ, ਅਨਿਲ ਭੋਲਾ, ਟਹਿਲ ਸੰਧੂ, ਮਲਕੀਤ ਗਿੱਲ,ਕਿਰਨਜੀਤ ਗਹਿਰੀ ਅਤੇ ਪਵਨ ਮਾਨੀ ਦੇ ਨਾਮ ਸ਼ਾਮਲ ਹਨ। ਇਸ ਮੌਕੇ ਕਾਂਗਰਸ ਭਵਨ ਵਿਖੇ ਸਾਦੇ ਸਮਾਗਮ ਦੌਰਾਨ ਸੀਨੀਅਰ ਲੀਡਰਸ਼ਿਪ ਵੱਲੋਂ ਇਨ੍ਹਾਂ ਲੀਡਰਾਂ ਦਾ ਸਨਮਾਨ ਕੀਤਾ ਗਿਆ ਅਤੇ ਲੱਡੂ ਵੰਡ ਕੇ ਵਧਾਈ ਦਿੱਤੀ ਗਈ । ਇਸ ਮੌਕੇ ਸੀਨੀਅਰ ਆਗੂ ਕੇ ਕੇ ਅਗਰਵਾਲ ਅਤੇ ਰਾਜਨ ਗਰਗ ਨੇ ਡੈਲੀਗੇਟਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਮੈਂਬਰਾਂ ਦੀ ਨਿਯੁਕਤੀ ਨਾਲ ਕਾਂਗਰਸ ਸ਼ਹਿਰ ਵਿੱਚ ਮਜ਼ਬੂਤ ਹੋਵੇਗੀ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਚੋਣਾਂ ਵੇਲੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਤੇ ਛੇ ਮਹੀਨਿਆਂ ਵਿਚ ਪੰਜਾਬ ਸਿਰ ਕਰੋੜਾਂ ਰੁਪਏ ਦਾ ਕਰਜ਼ ਹੋਰ ਚੜ੍ਹਾ ਦਿੱਤਾ ਹੈ ।ਇਸ ਮੌਕੇ ਅਸ਼ੋਕ ਕੁਮਾਰ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਬਠਿੰਡਾ, ਬਲਾਕ ਪ੍ਰਧਾਨ ਹਰਵਿੰਦਰ ਲੱਡੂ ਅਤੇ ਬਲਾਕ ਪ੍ਰਧਾਨ ਬਲਰਾਜ ਪੱਕਾ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਇਸ ਗੱਲ ਦੀ ਖੁਸ਼ੀ ਹੈ ਕੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਰ ਵਰਗ ਨੂੰ ਨੁਮਾਇੰਦਗੀ ਦੇ ਕੇ ਡੈਲੀਗੇਟ ਨਿਯੁਕਤ ਕੀਤਾ ਗਿਆ ਹੈ ਜੋ ਆਉਂਦੇ ਸਮੇਂ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨਗੇ । ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਜਾਣ ਕੀਤੀ ਪੈਦਲ ਯਾਤਰਾ ਨੇ ਪੂਰੇ ਦੇਸ਼ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ ਤੇ ਵਿਰੋਧੀ ਧਿਰਾਂ ਵਿੱਚ ਬੁਖਲਾਹਟ ਦੇਖਣ ਨੂੰ ਮਿਲ ਰਹੀ ਹੈ ।ਇਸ ਮੌਕੇ ਟਕਸਾਲੀ ਕਾਂਗਰਸੀ ਆਗੂ ਰਣਜੀਤ ਸਿੰਘ ਗਰੇਵਾਲ, ਨੱਥੂ ਰਾਮ, ਪ੍ਰਕਾਸ਼ ਚੰਦ, ਜਗਰਾਜ ਸਿੰਘ ਅਤੇ ਸੁਰਿੰਦਰਜੀਤ ਸਿੰਘ ਸਾਹਨੀ ਨੂੰ ਲੋਈ ਅਤੇ ਮੋਮੈਂਟੋ ਦੇ ਕੇ ਸਨਮਾਨ ਕੀਤਾ ਗਿਆ ।ਇਸ ਮੌਕੇ ਬਲਜਿੰਦਰ ਸਿੰਘ ਠੇਕੇਦਾਰ,ਜਗਦੀਸ਼ ਰਾਣਾ, ਰਾਮ ਵਿਰਕ ਅਤੇ ਰੁਪਿੰਦਰ ਬਿੰਦਰਾ ਨੇ ਨਵ ਨਿਯੁਕਤ ਡੈਲੀਗੇਟਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਟਕਸਾਲੀ ਪਰਿਵਾਰਾਂ ਨੂੰ ਸਨਮਾਨ ਕਰਨਾ ਕਾਂਗਰਸ ਦੇ ਹਰ ਵਰਕਰ ਨੂੰ ਹੌਸਲਾ ਵਧਾਉਣ ਵਾਲਾ ਉਪਰਾਲਾ ਹੈ ਜਿਸ ਦੀ ਉਹ ਸ਼ਲਾਘਾ ਕਰਦੇ ਹਨ। ਇਸ ਮੌਕੇ ਚਰਨਜੀਤ ਸਿੰਘ ਭੋਲਾ, ਜਸਵੀਰ ਸਿੰਘ ਜੱਸਾ, ਵਿਕਰਮ ਕ੍ਰਾਂਤੀ ,ਸਾਧੂ ਸਿੰਘ,ਸੰਜੇ ਬੇਸਵਾਲ, ਸੁਖਦੇਵ ਸਿੰਘ ਸੁੱਖਾ,ਟਹਿਲ ਸਿੰਘ ਬੁੱਟਰ ਸਮੇਤ ਕੈਲਾਸ਼ ਚੰਦ ਦੇ ਨਾਲ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

👉33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ...

नशे के खिलाफ हर युवा बने बदलाव का वाहक, दस लोगों को नशामुक्ति अभियान से जोड़े – राज्यपाल प्रो. असीम कुमार घोष

👉राज्यपाल ने पटियाला स्थित राजीव गांधी राष्ट्रीय विधि विश्वविद्यालय...