spot_img
spot_img

ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ 26 ਸਤੰਬਰ ਨੂੰ ਮੁੱਖ ਮੰਤਰੀ ਦੇ ਘਰ ਬਾਹਰ ਸੂਬਾ ਪੱਧਰੀ ਰੈਲੀ ਦਾ ਐਲਾਨ : ਡਾ. ਸਿਮਰਪਾਲ ਸਿੰਘ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਮੋਗਾ, 21 ਸਤੰਬਰ: ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜਮ ਪਿੱਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ, ਜਿਹਨਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ। ਇਸ ਮੌਕੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਢੁੱਡੀਕੇ ਦੇ ਆਗੂ ਡਾ. ਸਿਮਰਪਾਲ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਸ਼ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਯੋਗ ਪ੍ਣਾਲੀ ਰਾਹੀ ਭਰਤੀ ਹੋਏ ਸਮੂਹ ਐਨ.ਐਚ.ਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪ੍ਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਜਿਸ ਦੇ ਵਿਰੋਧ ਵਿੱਚ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਸੂਬਾ ਭਰ ਦੇ 12000 ਸਿਹਤ ਮੁਲਾਜਮਾਂ ਦੀ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਮਿਤੀ 26 ਸਤੰਬਰ 2022 ਦਿਨ ਸੋਮਵਾਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਬਾਹਰ ਰੱਖੀ ਗਈ ਹੈ।
ਜਿਕਰਯੋਗ ਹੈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਲੱਗਭੱਗ ਬਾਰਾਂ ਹਜਾਰ ਸਿਹਤ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ, ਏ. ਐਨ. ਐਮ, ਸਟਾਫ਼ ਨਰਸਾਂ,ਆਯੂਸ਼, ਸੀ ਐਚ ਓ, ਆਰ.ਬੀ.ਐਸ.ਕੇ. ਅਤੇ ਦਫਤਰੀ ਸਟਾਫ਼ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬਾ ਭਰ ਦੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਪਿਛਲੇ ਹਫ਼ਤੇ ਵੀ ਮਿਤੀ 12 ਸਤੰਬਰ ਨੂੰ 12 ਤੋਂ 2 ਵਜੇ ਤੱਕ 2 ਘੰਟੇ ਲਈ ਮੁਕੱਮਲ ਤੌਰ ਤੇ ਕੰਮ ਬੰਦ ਕਰਕੇ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਅਤੇ ਰੋਸ਼ ਪ੍ਦਰਸ਼ਨ ਕੀਤੇ ਗਏ ਸਨ । ਆਮ ਆਦਮੀ ਪਾਰਟੀ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਰਾਜ਼ ਆਪਣੇ ਰੋਸ ਪ੍ਦਰਸ਼ਨਾ ਦੇ ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਸਰਕਾਰ ਦੇ ਖਿਲਾਫ਼ ਸੜਕਾਂ ਤੇ ਉਤਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਹਫਤੇ ਭਰ ਦੇ ਦੌਰਾਨ ਜਿਲ੍ਹਾ ਮੋਗਾ ਦੇ ਸਮੂਹ ਠੇਕਾ ਮੁਲਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸਿਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਦੁਆਰਾ ਕੋਵਿਡ-19 ਮਹਾਂਮਾਰੀ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਲਈ ਸਪੈਸ਼ਲ ਯੂਨੀਵਰਸਲ ਰੈਗੂਲਾਇਜੇਸ਼ਨ ਪਾਲਿਸੀ ਬਣਾ ਕੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਜਮਾਂ ਨੂੰ ਬਿਨਾਂ ਭੇਦਭਾਵ ਦੇ ਰੈਗੂਲਰ ਕਰੇ ਨਹੀਂ ਤਾਂ ਸੰਘਰਸ਼ਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਡਾ. ਸਿਮਰਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਪੰਜਾਬ ਸਰਕਾਰ ਨੈਸ਼ਨਲ ਹੈਲਸ਼ ਮਿਸ਼ਨ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਪੂਰਨ ਤੌਰ ਤੇ ਐਲਾਨ ਨਹੀਂ ਕਰਦੀ ਉਦੋਂ ਤੱਕ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਮਿਤੀ 26 ਸਤੰਬਰ ਦਿਨ ਸੋਮਵਾਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਦੇ ਹੋਏ ਸੰਗਰੂਰ ਦੀਆਂ ਸੜਕਾਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਤੇ ਜਿਲਾ ਮੋਗਾ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ...

Haryana में 77वां राज्यस्तरीय वन महोत्सव उत्साह और जनभागीदारी के साथ मनाया गया

Haryana News:हरियाणा में आज 77वां वन महोत्सव पर्यावरण संरक्षण,...