WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਸਤੰਬਰ: ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉਤੇ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਹੁਣ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ। ਧਾਰਾ 2(ਜੀ) ਵਿੱਚ ਕੀਤੀ ਇਸ ਸੋਧ ਮੁਤਾਬਕ ਈਸਟ ਪੰਜਾਬ ਹੋਲਡਿੰਗਜ਼ (ਕੰਸੋਲੀਡੇਸ਼ਨ ਐਂਡ ਪ੍ਰੀਵੈਨਸ਼ਨ ਆਫ ਫਰੈਗਮੈਂਟੇਸ਼ਨ) ਐਕਟ, 1948 (ਈਸਟ ਪੰਜਾਬ ਐਕਟ 50 ਆਫ 1948) ਦੀ ਧਾਰਾ 18 ਅਧੀਨ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਉਪਰੋਕਤ ਐਕਟ ਦੀ ਧਾਰਾ 23-ਏ ਤਹਿਤ ਗਰਾਮ ਪੰਚਾਇਤ ਦਾ ਹੋਵੇਗਾ। ਇਸ ਤਹਿਤ ਮਾਲਕੀ ਰਿਕਾਰਡ ਦੇ ਖਾਨੇ ਵਿੱਚ ਦਰ ਜੁਮਲਾ ਮਾਲਕਾਨ ਵਾ ਦਿਗਰ ਹੱਕਦਾਰਾਨ ਅਰਜ਼ੀ ਹਸਬ ਰਸਦ, ਜੁਮਲਾ ਮਾਲਕਾਨ ਜਾਂ ਮੁਸ਼ਤਰਕਾ ਮਾਲਕਾਨ ਵਜੋਂ ਦਰਜ ਜ਼ਮੀਨ ਨੂੰ ਇਸ ਧਾਰਾ ਦੇ ਘੇਰੇ ਵਿੱਚ ਸ਼ਾਮਲਾਤ ਦੇਹ ਜ਼ਮੀਨ ਮੰਨਿਆ ਜਾਵੇਗਾ।

ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰ ਕੇ ਪਰਾਲੀ ਆਧਾਰਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ
ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਇਸ ਦੇ ਢੁਕਵੇਂ ਨਿਬੇੜੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ।ਪਰਾਲੀ ਆਧਾਰਤ ਬੁਆਇਲਰਾਂ ਦੀ ਵਰਤੋਂ ਦੀ ਤਕਨਾਲੋਜੀ ਵਿਕਸਤ ਹੋ ਰਹੀ ਹੈ ਅਤੇ ਜਿਹੜੀਆਂ ਇਕਾਈਆਂ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਹੀਂ ਲਗਾਉਣਗੀਆਂ, ਉਨ੍ਹਾਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ। ਇਸ ਛੋਟ ਨਾਲ ਭਾਰਤ ਸਰਕਾਰ ਦੇ ਇਥਾਨੌਲ ਬਲੈਂਡਿਡ ਪੈਟਰੋਲ (ਈ.ਬੀ.ਪੀ.) ਪ੍ਰੋਗਰਾਮ ਲਈ ਇਥਾਨੌਲ ਦਾ ਉਤਪਾਦਨ ਤੇ ਸਪਲਾਈ ਵਿੱਚ ਵਾਧਾ ਹੋਵੇਗਾ ਅਤੇ ਇਸ ਖੇਤਰ ਵਿੱਚ ਨਿਵੇਸ਼ ਤੇ ਰੋਜ਼ਗਾਰ ਦੇ ਮੌਕੇ ਵੀ ਵਧਣਗੇ। ਇਸ ਤੋਂ ਇਲਾਵਾ ਪਰਾਲੀ ਦਾ ਢੁਕਵਾਂ ਨਿਬੇੜਾ ਯਕੀਨੀ ਬਣੇਗਾ, ਜਿਸ ਨਾਲ ਸੂਬੇ ਵਿੱਚ ਪਰਾਲੀ ਫੂਕਣ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।

ਸੂਬੇ ਵਿੱਚ 5ਜੀ ਨੈੱਟਵਰਕ ਲਈ ਰਾਹ ਪੱਧਰਾ ਕਰਨ ਵਾਸਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਸੋਧ ਨੂੰ ਹਰੀ ਝੰਡੀ
ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲ ਲਾਉਣ ਲਈ ਸਟਰੀਟ ਫਰਨੀਚਰ ਦੀ ਵਰਤੋਂ ਅਤੇ ਜ਼ਮੀਨ ਉਤੇ ਟੈਲੀਕਮਿਊਨੀਕੇਸ਼ਨ ਢਾਂਚੇ ਦੀ ਸਥਾਪਨਾ ਦੀ ਇਜਾਜ਼ਤ ਹੋਵੇਗੀ, ਜਿਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਅਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ।

Related posts

ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕਪਾਹ ਉਦਯੋਗ ਅਹਿਮ ਥੰਮ: ਹਰਪਾਲ ਸਿੰਘ ਚੀਮਾ

punjabusernewssite

ਉਪ ਮੁੱਖ ਮੰਤਰੀ ਵੱਲੋਂ ਮੋਗਾ ਤੇ ਫਿਰੋਜ਼ਪੁਰ ਵਿੱਚ ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰਨ ਦੇ ਆਦੇਸ਼

punjabusernewssite

ਚੰਨੀ ਸਰਕਾਰ ਦਾ ਚੋਣ ਤੋਹਫ਼ਾ: 36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਹਰੀ ਝੰਡੀ

punjabusernewssite