WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਨੰਦਗੜ੍ਹ ਵਿਖੇ ਧੂਮ-ਧਾਮ ਨਾਲ ਮਨਾਇਆ

ਭਗਤ ਸਿੰਘ ਦੇ ਵਿਚਾਰਾਂ ਤੇ ਚੱਲਣਾ ਸਮੇਂ ਦੀ ਲੋੜ ਹੈ-ਅਗਰਵਾਲ

 ਸੁਖਜਿੰਦਰ ਮਾਨ

ਬਠਿੰਡਾ29 ਸਤੰਬਰ: ਸਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੇ ਰਾਜ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ,  ਨੰਦਗੜ੍ਹ, ਜੋ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਕਾਂਸਟੀਚੂਐਂਟ ਕਾਲਜ ਹਨ ਵਿਖੇ ਰੰਗਾਰੰਗ ਸਮਾਗਮ ਕਰਵਾਇਆ ਗਿਆ।ਸ਼ਹੀਦ-ਏ-ਆਜ਼ਮ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿਦਿਆਰਥੀਆਂ ਤੋਂ ਇਲਾਵਾ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ।ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਇਸ ਮੌਕੇ ਸ਼ਹੀਦ-ਏ-ਆਜ਼ਮ ਦੇ ਜੀਵਨ ਚਿੱਤਰ ਨੂੰ ਦਰਸਾਉਂਦੀ ਇੱਕ ਸੁੰਦਰ ਪੇਸ਼ਕਾਰੀ ਦਾ ਪ੍ਰਦਰਸ਼ਨ ਕੀਤਾ ਗਿਆ। ਦਿਵਸ ਨੂੰ ਸਮਰਪਿਤ ਵੱਖ-ਵੱਖ ਆਈਟਮਾਂ ਦੇ ਮੁਕਾਬਲੇ ਵੀ ਕਰਵਾਏ ਗਏ। ਪੋਸਟਰ ਮੇਕਿੰਗ, ਸਕੈਚ ਮੇਕਿੰਗ, ਗਾਇਨ, ਡਾਂਸ, ਕਵਿਤਾ ਉਚਾਰਨ  ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ,  ਜਿਸ ਵਿੱਚ ਨੇਹਾ ਖੰਨਾ, ਰੁਬਿੰਦਰ ਕੌਰ, ਕੋਮਲ ਰਾਣੀ, ਅਮਨਪ੍ਰੀਤ ਕੌਰ, ਰਾਜਵੀਰ, ਹਰਪ੍ਰੀਤ ਕੌਰ ਅਤੇ ਸੋਨੀਆ ਰਾਣੀ ਨੂੰ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਅਤੇ ਦੇਸ਼ ਭਗਤੀ ਦੇ ਗੀਤਾਂ ਦੀਆਂ ਧੁਨਾਂ ‘ਤੇ ਨੱਚ ਕੇ ਸ਼ਹੀਦਾਂ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਸ. ਭਗਤ ਸਿੰਘ ਦੇ ਜੀਵਨ ਦੀਆਂ ਘਟਨਾਵਾਂ ਨੂੰ ਦਰਸਾਉਂਦੀ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ।ਮੁੱਖ ਮਹਿਮਾਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਬਠਿੰਡਾ ਨੇ ਅਜੋਕੀ ਪੀੜ੍ਹੀ ਨੂੰ ਮੌਜੂਦਾ ਮੁੱਦਿਆਂ ਅਤੇ ਸ਼ਹੀਦ-ਏ-ਆਜ਼ਮ ਦੀ ਵਿਚਾਰਧਾਰਾ ਬਾਰੇ ਜਾਗਰੂਕ ਕਰਨ ਲਈ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਬਠਿੰਡਾ ਅਤੇ ਇਸ ਦੇ ਆਸ-ਪਾਸ ਵਿੱਦਿਅਕ ਅਦਾਰਿਆਂ ਨੂੰ ਉੱਚਾ ਚੁੱਕਣ ਸਮੇਤ ਸਰਕਾਰ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਘੁੱਦਾ ਵਿਖੇ ਐੱਨ.ਸੀ.ਸੀ. ਦੇ 2 ਆਰ.ਐਂਡ.ਵੀ ਸਕੁਐਡਰਨ ਦੇ ਕਮਾਂਡਿੰਗ ਅਫਸਰ ਕਰਨਲ ਜਗਬੀਰ ਰਾਣਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ  ਪੜ੍ਹਣ, ਖੋਜ ਕਰਨ ਅਤੇ ਉਨ੍ਹਾਂ ਦੇ ਜੀਵਨ ਮਾਰਗ ‘ਤੇ ਚੱਲਣ ਦੀ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਸੰਸਥਾ ਅਤੇ ਵਿਦਿਆਰਥੀਆਂ ਦੇ ਰੰਗਲਾ ਪੰਜਾਬ ਦੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ.ਆਰ.ਕੇ.ਬਾਂਸਲ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਜੀਵੰਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸਾਰੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਵੀ ਕਿਹਾ।ਮਿਸ ਹਰਮਨਦੀਪ ਕੌਰ ਕੁਲਰ, ਕੋਆਰਡੀਨੇਟਰ ਆਊਟਰੀਚ ਨੇ ਸਮਾਗਮ ਦੇ ਆਯੋਜਨ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Related posts

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਰਕੀਟੈਕਚਰਲ ਕੁਇਜ਼ ਮੁਕਾਬਲਾ ਜਿੱਤਿਆ

punjabusernewssite

ਬੀ.ਐਫ.ਸੀ.ਈ.ਟੀ. ਵਿਖੇ ’ ਕੰਪਿਊਟਿੰਗ, ਸੰਚਾਰ ਅਤੇ ਸੁਰੱਖਿਆ ’ ਬਾਰੇ 8ਵੀਂ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਹੋਇਆ ਆਗਾਜ਼

punjabusernewssite

ਸਿਲਵਰ ਓਕਸ ਸਕੂਲ ਵਿੱਚ ਸਲਾਨਾ ਸਮਾਗਮ ‘ਯੂਫੋਰੀਆ –ਇਕੇਬਾਨਾ’ ਧੂਮ-ਧਾਮ ਨਾਲ ਮਨਾਇਆ

punjabusernewssite