spot_img
spot_img

ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ

Date:

spot_img

ਵਿਧਾਨ ਸਭਾ ਸਪੀਕਰ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ, 2 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਪੱਟੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ। ਮੰਡੀਆਂ ਦੇ ਦੌਰੇ ਤੋਂ ਬਾਅਦ ਸ. ਸੰਧਵਾਂ ਨੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਜਿੱਥੇ ਵੀ ਕੋਈ ਉਣਤਾਈ ਦਿਸੀ ਉਸ ਨੂੰ ਹੱਲ ਕਰਨ ਦੇ ਹੁਕਮ ਦਿੱਤੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨ ਨੂੰ ਮੰਡੀਆਂ ਵਿੱਚ ਹਰ ਸਹੂਲਤ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਬਣਾਏ ਗਏ ਹਨ ਅਤੇ ਸੀਜਨ ਦੌਰਾਨ ਕਿਸੇ ਵੀ ਤਰਾਂ ਦੀ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਕਿਸਾਨਾਂ ਨੂੰ 24 ਘੰਟੇ ਅੰਦਰ ਅਦਾਇਗੀ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸਨ, ਲੇਬਰ, ਬਿਜਲੀ, ਪੀਣ ਵਾਲੇ ਪਾਣੀ, ਸਾਫ ਸਫਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ। ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਭਿਆਨਕ ਸੜਕ ਹਾਦਸੇ ‘ਚ ਦਰਾਣੀ-ਜਠਾਣੀ ਦੀ ਹੋਈ ਮੌ-ਤ

Faridkot News: ਸ਼ੁੱਕਰਵਾਰ ਨੂੰ ਫਰੀਦਕੋਟ ਸ਼ਹਿਰ ਵਿੱਚ ਵਾਪਰੇ ਇੱਕ...

शिक्षा को कौशल और उद्योग से जोड़ना है जरूरी-शिक्षा मंत्री महीपाल ढांडा

Haryana News: पलवल स्थित श्री विश्वकर्मा कौशल विश्वविद्यालय में...