spot_img
spot_img

ਪੰਜਾਬ ਪੁਲਿਸ ਰਾਸਟਰੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

Date:

spot_img

ਡੀਜੀਪੀ ਗੌਰਵ ਯਾਦਵ ਨੇ ਓ.ਐਸ.ਸੀ.ਸੀ. ਦੀ ਤੀਜੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਪੰਜਾਬ ਵਿੱਚ ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਦੀ ਕੀਤੀ ਸਮੀਖਿਆ
ਤੇਲ ਅਤੇ ਗੈਸ ਕੰਪਨੀਆਂ ਨੂੰ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਅਕਤੂਬਰ:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ, ਜੋ ਓਨਸੋਰ ਸਕਿਉਰਿਟੀ ਕੋਆਰਡੀਨੇਸਨ ਕਮੇਟੀ (ਓ.ਐਸ.ਸੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਤੇਲ ਤੇ ਗੈਸ, ਜੋ ਮਹੱਤਵਪੂਰਨ ਰਾਸਟਰੀ ਸੰਪਤੀਆਂ ਹਨ, ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ। ਡੀਜੀਪੀ ਅੱਜ ਚੰਡੀਗੜ੍ਹ ਵਿਖੇ ਸੂਬੇ ਵਿੱਚ ਤੇਲ-ਗੈਸ ਸਬੰਧੀ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਕੀਤੇ ਗਏ ਸੁਰੱਖਿਆ ਉਪਾਵਾਂ ਦੀ ਸਮੀਖਿਆ ਲਈ ਗੈਸ ਅਥਾਰਟੀ ਆਫ ਇੰਡੀਆ ਲਿਮਟਿਡ (ਜੀਏਆਈਐਲ) ਵੱਲੋਂ ਆਯੋਜਿਤ ਤੀਜੀ ਓ.ਐਸ.ਸੀ.ਸੀ. ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਸੁਰੱਖਿਆ ਸੁਧਾਂਸੂ ਸ੍ਰੀਵਾਸਤਵ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ ਅਤੇ ਟੋਰੈਂਟ ਗੈਸ ਸਮੇਤ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਮੀਟਿੰਗ ਦੌਰਾਨ ਕਈ ਮੁੱਦਿਆਂ ਜਿਵੇਂ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ (ਐਸਓਪੀਜ), ਸੁਰੱਖਿਆ ਨੂੰ ਵਧਾਉਣਾ, ਸੀਸੀਟੀਵੀ ਅਤੇ ਡਰੋਨ ਨਿਗਰਾਨੀ ਰਾਹੀਂ ਚੌਕਸੀ ਰੱਖਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸਦਾ ਉਦੇਸ ਭਾਈਵਾਲਾਂ ਦਰਮਿਆਨ ਬਿਹਤਰ ਤਾਲਮੇਲ ਬਣਾਉਣਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਾਵੇਂ ਪੰਜਾਬ ਹੁਣ ਤੱਕ ਸੁਰੱਖਿਅਤ ਹੈ ਪਰ ਪੁਲਿਸ ਅਤੇ ਤੇਲ-ਗੈਸ ਕੰਪਨੀਆਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਤੇਲ ਅਤੇ ਗੈਸ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਤੇਲ-ਗੈਸ ਕੰਪਨੀਆਂ ਅਤੇ ਜ?ਿਲ੍ਹਾ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਬਣਾਉਣ ਲਈ ਜ?ਿਲ੍ਹਾ ਪੱਧਰੀ ਸਕਿਊਰਿਟੀ ਕੋਰਡੀਨੇਸ਼ਨ ਮੀਟਿੰਗਾਂ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ। ਉਨ੍ਹਾਂ ਨੇ ਵਿਸੇਸ ਦਸਤੇ ਤਾਇਨਾਤ ਕਰਨ ਦਾ ਵੀ ਪ੍ਰਸਤਾਵ ਦਿੱਤਾ, ਜੋ ਵਿਸੇਸ ਤੌਰ ‘ਤੇ ਤੇਲ ਅਤੇ ਗੈਸ ਨਾਲ ਸਬੰਧਤ ਅਪਰਾਧਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੁਰੰਤ ਕਾਰਵਾਈ ਲਈ ਪੈਰੀਮੀਟਰ ਇਨਟਰੂਜਨ ਡਿਟੈਕਸਨ ਸਿਸਟਮ (ਪੀਆਈਡੀਐਸ) ਜਾਂ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਸ਼ਾਮਲ ਕਰਨ ਦੀ ਸੰਭਾਵਨਾ ਦੀ ਵੀ ਪੜਚੋਣ ਕਰੇਗੀ।ਡੀਜੀਪੀ ਨੇ ਅਚਨਚੇਤੀ ਯੋਜਨਾਵਾਂ ਅਤੇ ਮੌਕ ਡਰਿੱਲਾਂ ਦੇ ਨਿਯਮਤ ਅਪਡੇਟ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।ਉਨ੍ਹਾਂ ਨੇ ਸਾਰੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਹਰ ਸੰਭਵ ਸਹਾਇਤਾ ਲਈ ਪੰਜਾਬ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਵੱਲੋਂ 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕੀਤਾ ਕਾਬੂ

Bathinda News: Bathinda Police ਨੇ 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ...

Bathinda ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, F&CC ਕਮੇਟੀ ਦੀ ਮੀਟਿੰਗ ‘ਚ 17.50 ਕਰੋੜ ਦੇ ਕੰਮਾਂ ਨੂੰ ਮਨਜ਼ੂਰੀ

Bathinda News: ਸ਼ਹਿਰ ਨੂੰ ਆਧੁਨਿਕ, ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ...

Vigilance Bureau ਨੇ 5000 ਰੁਪਏ ਰਿਸ਼ਵਤ ਲੈਂਦਾ Excise Dept ਦਾ ਸੀਨੀਅਰ ਸਹਾਇਕ ਕੀਤਾ ਗ੍ਰਿਫਤਾਰ

Jalandhar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...