ਟੀ.ਬੀ. ਦੇ 100 ਮਰੀਜਾਂ ਨੂੰ ਫੂਡ ਕਿੱਟਾਂ ਦੀ ਕੀਤੀ ਵੰਡ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 13 ਅਕਤੂਬਰ : ਕੇਂਦਰ ਤੇ ਸੂਬਾ ਸਰਕਾਰ ਵਲੋਂ ਟੀਬੀ ਰੋਗ ਦੇ ਖਾਤਮੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸਾਹ ਸਤਨਾਮ ਸਿੰਘ ਜੀ ਗਰੀਨ ਐਸ ਫੋਰਸ ਵਿੰਗ ਡੇਰਾ ਸੱਚਾ ਸੌਦਾ, ਸਿਰਸਾ ਵਲੋਂ ਟੀ.ਬੀ. ਦੇ ਮਰੀਜਾਂ ਨੂੰ 100 ਫੂਡ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਹ ਕਿੱਟਾਂ ਟੀ.ਬੀ. ਦੇ ਮਰੀਜਾਂ ਨੂੰ ਛੇ ਮਹੀਨੇ ਲਈ ਮੁਫਤ ਦਿੱਤੀਆਂ ਜਾਣਗੀਆਂ ਜਿੰਨ੍ਹਾਂ ਵਿੱਚ ਤਿੰਨ ਕਿਲੋ ਅਨਾਜ, 1.50 ਕਿਲੋ ਦਾਲਾਂ, ਇੱਕ ਕਿਲੋਂ ਸੁੱਕਾ ਦੁੱਧ ਤੇ ਖਾਣ ਵਾਲਾ ਤੇਲ ਮੁਹੱਈਆ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੂਡ ਕਿੱਟਾਂ ਦੀ ਵੰਡ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰਪਾਲ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਰੋਜੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 1800 ਟੀ.ਬੀ. ਦੇ ਮਰੀਜ ਹਨ ਜਿੰਨ੍ਹਾਂ ਨੂੰ ਇਹ ਕਿੱਟਾਂ ਪ੍ਰਦਾਨ ਕਰਵਾਈਆਂ ਜਾਣਗੀਆਂ ਤਾਂ ਕਿ ਉਹ ਚੰਗੀ ਖੁਰਾਕ ਨਾਲ ਸੀਘਰ ਤੰਦਰੁਸਤ ਹੋ ਸਕਣ। ਇਸ ਮੌਕੇ ਡੇਰਾ ਦੇ ਸਰਧਾਲੂ ਸ੍ਰੀ ਗੁਰਮੇਲ ਸਿੰਘ, ਸ੍ਰੀ ਗੁਰਦੇਵ ਸਿੰਘ ਅਤੇ ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਦਰਸਨ ਕੁਮਾਰ ਆਦਿ ਹਾਜਰ ਸਨ।
Share the post "ਟੀ.ਬੀ. ਦੇ ਮਰੀਜਾਂ ਨੂੰ ਛੇ ਮਹੀਨੇ ਲਈ ਮੁਫ਼ਤ ਦਿੱਤੀਆਂ ਜਾਣਗੀਆਂ ਫੂਡ ਕਿੱਟਾਂ : ਡਿਪਟੀ ਕਮਿਸ਼ਨਰ"