WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸੰਗਰੂਰ

ਮੁੱਖ ਮੰਤਰੀ ਦੀ ਰਿਹਾਇਸ ਅੱਗੇ ਚੱਲ ਰਹੇ ਮੋਰਚੇ ’ਚ ਸੱਪ ਦੇ ਡੰਗਣ ਕਾਰਨ ਕਿਸਾਨ ਦੀ ਹੋਈ ਮੌਤ

ਜਥੇਬੰਦੀ ਨੇ ਦਿੱਤਾ ਕਿਸਾਨ ਗੁਰਚਰਨ ਸਿੰਘ ਨੂੰ ਸਹੀਦ ਦਾ ਦਰਜਾ, ਮੌਤ ਲਈ ਠਹਿਰਾਇਆ ਸਰਕਾਰ ਨੂੰ ਜਿੰਮੇਵਾਰ
ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 17 ਅਕਤੂਬਰ: ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਹੇਠ ਸੰਗਰੂਰ ਵਿਖੇ ਪਿਛਲੇ 9 ਦਿਨਾਂ ਤੋਂ ਚੱਲ ਰਹੇ ਮੋਰਚੇ ਦੌਰਾਨ ਰਾਤੀਂ ਸੱਪ ਲੜਨ ਨਾਲ ਇੱਕ ਕਿਸਾਨ ਗੁਰਚਰਨ ਸਿੰਘ ਵਾਸੀ ਬਖੌਰਾ ਕਲਾਂ ਦੀ ਮੌਤ ਹੋ ਗਈ। ਅੱਜ ਸਟੇਜ਼ ਸ਼ੁਰੂ ਹੁੰਦੇ ਹੀ ਕਿਸਾਨ ਨੂੰ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਰਾਹੀਂ ਸਰਧਾਂਜਲੀ ਭੇਂਟ ਕਰਕੇ ਕੀਤੀ ਗਈ। ਸੈਂਕੜੇ ਔਰਤਾਂ ਸਮੇਤ ਹਜਾਰਾਂ ਦੀ ਤਾਦਾਦ ਵਿੱਚ ਜੁੜੇ ਕਿਸਾਨਾਂ ਮਜਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨ ਦੀ ਮੌਤ ਲਈ ਮਾਨ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਜਿਸ ਨੇ ਕਿਸਾਨਾਂ ਨੂੰ ਹਨ੍ਹੇਰੀਆਂ ਰਾਤਾਂ ਸੜਕ ਕਿਨਾਰੇ ਸੱਪਾਂ ਦੇ ਘਰ ਝਾੜੀਆਂ ਵਿੱਚ ਬਿਤਾਉਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਨੇ ਸਹੀਦ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜਾ ਅਤੇ ਇੱਕ ਜੀਅ ਨੂੰ ਪੱਕੀ ਨੌਕਰੀ ਤੋਂ ਇਲਾਵਾ ਪ੍ਰਵਾਰ ਜਿੰਮੇ ਖੜ੍ਹੇ ਸਮੁੱਚੇ ਕਰਜੇ ਦੇ ਖਾਤਮੇ ਦੀ ਮੰਗ ਕੀਤੀ। ਉਨ੍ਹਾਂ ਸਪਸਟ ਕੀਤਾ ਕਿ ਇਹ ਫੌਰੀ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਸਹੀਦ ਕਿਸਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਿਲ੍ਹਾ ਪ੍ਰਧਾਨ ਸੰਗਰੂਰ ਅਮਰੀਕ ਸਿੰਘ ਗੰਢੂਆਂ, ਅਮਰਜੀਤ ਸਿੰਘ ਸੈਦੋਕੇ ਜਿਲ੍ਹਾ ਪ੍ਰਧਾਨ ਮੋਗਾ, ਲਖਵਿੰਦਰ ਸਿੰਘ ਮੰਜਿਆਂਵਾਲੀ ਗੁਰਦਾਸਪੁਰ, ਯੁਵਰਾਜ ਸਿੰਘ ਘੁਡਾਣੀ ਲੁਧਿਆਣਾ, ਜਗਦੇਵ ਸਿੰਘ ਜੋਗੇਵਾਲਾ ਮਾਨਸਾ,ਮਾਲਣ ਕੌਰ ਕੋਠਾਗੁਰੂ ਬਠਿੰਡਾ ਅਤੇ ਸੁੱਚਾ ਸਿੰਘ ਕੋਟਭਾਈ ਮੁਕਤਸਰ ਸਾਮਲ ਸਨ। ਉਨ੍ਹਾਂ ਦੱਸਿਆ ਕਿ ਮੰਗਾਂ ਨੂੰ ਮੁੜ ਤਰਤੀਬ ਦੇ ਕੇ ਮਾਨ ਸਰਕਾਰ ਨੂੰ ਭੇਜੇ ਗਏ ਯਾਦ ਪੱਤਰ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਤੁਰਤ ਦਿੱਤਾ ਜਾਵੇ। ਇਸਦੀ ਨਾਂ-ਮਾਤਰ ਵਰਤੋਂ ਬਾਰੇ 27-7-22 ਨੂੰ ਲੋਕ ਸਭਾ ਵਿੱਚ ਪੇਸ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ। ਜੀਰੇ ਨੇੜੇ ਪ੍ਰਦੂਸਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸਰਾਬ ਫੈਕਟਰੀ ਦਾ ਪ੍ਰਦੂਸਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕੀਤਾ ਜਾਵੇ। ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲਾ ਹਾਈਵੇ ਪ੍ਰਾਜੈਕਟ ਲਈ ਜਬਰੀ ਜਮੀਨਾਂ ਐਕਵਾਇਰ ਕਰਨ ਖਿਲਾਫ ਚਾਰ ਜਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜੇ ਦੀ ਰਾਸੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।ਆਪਣੀ ਜਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ। ਝੋਨੇ ਦੇ ਔਸਤ ਝਾੜ ਅਤੇ ਕਾਸਤ ਗਰਦੌਰੀ ਦੀਆਂ ਸਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ। ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸੁਦਾ ਮੁਆਵਜੇ ਕਾਸਤਕਾਰ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣ ਦੀ ਬਜਾਏ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖਤੀ ਬੰਦ ਕਰਨ ਦੀ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਦਸਤਾਵੇਜ ਦਿੱਤਾ ਜਾਵੇ। ਬੁਲਾਰਿਆਂ ਨੇ ਪੰਜਾਬ ਦੇ ਕੁੱਝ ਮੌਕਾਪ੍ਰਸਤ ਫਿਰਕਾਪ੍ਰਸਤ ਆਗੂਆਂ ਦੀ ਲੋਕਾਂ ‘ਚ ਪਾਟਕ ਪਾਊ ਨੀਤੀ ਦੀ ਨਿੰਦਾ ਕਰਦਿਆਂ ਜਥੇਬੰਦੀ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਉੱਤੇ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੇ ਜਾਣ ਤੱਕ ਮੋਰਚੇ ਵਿੱਚ ਡਟੇ ਰਹਿਣ ਦਾ ਐਲਾਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਜਸਵਿੰਦਰ ਸਿੰਘ ਬਰਾਸ ਪਟਿਆਲਾ ਨੇ ਨਿਭਾਈ ।

Related posts

ਪੱਕੇ ਮੋਰਚੇ ਦੋਰਾਨ ਕਿਸਾਨਾਂ ਨੇ ਸੰਘਰਸੀ ਦੀਵਾਲੀ ਵੀ ਮੁੱਖ ਮੰਤਰੀ ਦੀ ਕੋਠੀ ਮੂਹਰੇ ਹੀ ਮਨਾਈ

punjabusernewssite

ਸੰਗਰੂਰ ਜ਼ਿਮਨੀ ਚੋਣ:ਆਮ ਆਦਮੀ ਪਾਰਟੀ ਬਣਾਏਗੀ ਹੈਟ੍ਰਿਕ: ਹਰਪਾਲ ਸਿੰਘ ਚੀਮਾ

punjabusernewssite

ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਧੂਰੀ ਪਹੁੰਚੇ ਭਗਵੰਤ ਮਾਨ

punjabusernewssite