spot_img
spot_img

ਪੰਜਾਬ ਸਰਕਾਰ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ: ਬਲਜੀਤ ਕੌਰ

Date:

spot_img

ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ 9 ਨਵੰਬਰ ਨੂੰ ਹੋਵੇਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗਾਂ ਲਈ ਬੈਂਕ ਲੋਨ ਸਬੰਧੀ, ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।
ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੰਤਰੀ ਵੱਲੋਂ ਦਿਵਿਆਂਗ ਐਸੋਸ਼ੀਏਸ਼ਨ ਨਾਲ ਅਗਲੀ ਮੀਟਿੰਗ 9 ਨਵੰਬਰ ਨੂੰ ਰੱਖੀ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਅਤੇ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਲਿੱਲੀ ਚੌਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ ਵੀ ਸ਼ਾਮਲ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬੇਅਦਬੀ ਦੇ ਦੋਸ਼ੀ ਦਾ ਕ*ਤ*ਲ, ਸਿਰ ਧੜ ਨਾਲੋਂ ਕੀਤਾ ਅਲੱਗ

Fatehgarh Sahib News: ਕਰੀਬ ਛੇ ਸਾਲ ਪਹਿਲਾਂ ਇੱਕ ਗੁਰੂ...

ਮੰਦਭਾਗੀ ਖ਼ਬਰ; ਬਠਿੰਡਾ ਜ਼ਿਲ੍ਹੇ ‘ਚ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌ+ਤ

Bathinda News; ਬੀਤੀ ਰਾਤ ਵਾਪਰੀ ਇੱਕ ਮੰਦਭਾਗੀ ਘਟਨਾ ਦੇ...

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

👉ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ...