WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸਮਿ੍ਰਤੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਜ਼ਿਲ੍ਹਾ ਪੁਲਿਸ ਮੁਖੀ
ਕਿਹਾ, ਜ਼ਿਲ੍ਹਾ ਪੁਲਿਸ ਹਮੇਸ਼ਾਂ ਸ਼ਹੀਦਾਂ ਪਰਿਵਾਰਾਂ ਨਾਲ ਖੜ੍ਹੀ ਹੈ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ
ਡਿਪਟੀ ਕਮਿਸ਼ਨਰ ਅਤੇ ਸੀ.ਜੇ.ਐਮ ਨੇ ਵਿਸ਼ੇਸ ਤੌਰ ਤੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ
ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ, 21 ਅਕਤੂਬਰ : ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮਿ੍ਰਤੀ) ਦਿਵਸ ਸ਼ਰਧਾ ਪੂਰਵਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸ਼ਹੀਦੀ ਸਮਾਗਮ ਵਿੱਚ ਸੀਨੀਅਰ ਪੁਲਿਸ ਕਪਤਾਨ ਸ੍ਰੀ ਜੇ. ਇਲਨਚੇਲੀਅਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਸੀ.ਜੇ.ਐਮ. ਸ੍ਰੀ ਮੁਹੇਸ਼ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨਾ ਸਾਡਾ ਫਰਜ਼ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ। ਇਸ ਦੌਰਾਨ ਡੀ.ਐਸ.ਪੀ. ਸ੍ਰੀਮਤੀ ਹਿਨਾ ਗੁਪਤਾ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Related posts

ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਬਰਬਾਦ ਕੀਤਾ ਵਪਾਰ : ਰੁਪਿੰਦਰਜੀਤ ਸਿੰਘ

punjabusernewssite

ਮੰਤਰੀ ਨਿੱਝਰ ਨੇ ਮਿੱਤਲ ਗਰੁੱਪ ਵਲੋਂ ਉੜੀਆਂ ਕਾਲੋਨੀ ’ਚ ਨਵੇਂ ਬਣਾਏ 51 ਘਰਾਂ ਦੀਆਂ ਚਾਬੀਆਂ ਪਰਿਵਾਰਾਂ ਨੂੰ ਸੌਪੀਆਂ

punjabusernewssite

ਮਨਪ੍ਰੀਤ-ਜੋਜੋ ਤੇ ਗਿੱਲ ਨੇ ਪਹਿਲਾ ਰਲਕੇ ਲੁੱਟਿਆ ਹੁਣ ਵੱਖ ਹੋਣ ਦਾ ਕਰ ਰਹੇ ਡਰਾਮਾ : ਸਰੂਪ ਸਿੰਗਲਾ

punjabusernewssite