ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 26 ਅਕਤੂਬਰ:ਬੀ.ਐਫ.ਜੀ.ਆਈ.,ਬਠਿੰਡਾ ਦੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ 100 ਫ਼ੀਸਦੀ ਪਲੇਸਮੈਂਟ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਸੰਸਥਾ ਵੱਲੋਂ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਵੀ ਬਣਾਇਆ ਜਾ ਰਿਹਾ ਹੈ ਜਿਸ ਦੀ ਬਦੌਲਤ ਇਸ ਸੰਸਥਾ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਵੱਖ-ਵੱਖ ਪ੍ਰਸਿੱਧ ਕੰਪਨੀਆਂ ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾ ਕੇ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਅਜਿਹੇ ਉਪਰਾਲਿਆਂ ਸਦਕਾ ਹਾਲ ਵਿਚ ਹੀ ਸੰਸਥਾ ਦੇ ਵਿਦਿਆਰਥੀਆਂ ਲਈ ਐਚ.ਡੀ.ਐਫ.ਸੀ. ਲਾਈਫ਼ ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾਈ ਗਈ ਜਿਸ ਦੌਰਾਨ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ 6 ਵਿਦਿਆਰਥੀ ਨੌਕਰੀ ਲਈ ਚੁਣੇ ਗਏ। ਜ਼ਿਕਰਯੋਗ ਹੈ ਕਿ ਐਚ.ਡੀ.ਐਫ.ਸੀ. ਲਾਈਫ਼ ਭਾਰਤ ਦੀ ਇੱਕ ਪ੍ਰਮੁੱਖ ਜੀਵਨ ਬੀਮਾ ਕੰਪਨੀ ਹੈ ਜੋ ਵਿਅਕਤੀਗਤ ਤੇ ਸਮੂਹ ਬੀਮੇ ਦੀਆਂ ਕਿਸਮਾਂ ਦੀ ਪੇਸ਼ਕਸ਼ ਕਰਦੀ ਹੈ ਜੋ ਤੁਹਾਡੀਆਂ ਵੱਖ-ਵੱਖ ਲੋੜਾਂ ਜਿਵੇਂ ਸੁਰੱਖਿਆ, ਪੈਨਸ਼ਨ, ਬੱਚਤ ਤੇ ਨਿਵੇਸ਼, ਸਿਹਤ ਅਤੇ ਹੋਰ ਬਹੁਤ ਕੁੱਝ ਨੂੰ ਪੂਰਾ ਕਰਦੀ ਹੈ। ਪਲੇਸਮੈਂਟ ਡਰਾਈਵ ਦੌਰਾਨ ਐਚ.ਡੀ.ਐਫ.ਸੀ. ਲਾਈਫ਼ ਦੇ ਅਧਿਕਾਰੀਆਂ ਨੇ ਐਪਟੀਚਿਊਡ ਟੈੱਸਟ ਰਾਹੀਂ ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਦ ਇੰਟਰਵਿਊ ਕੀਤੀ। ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੀ ਮਨੁੱਖੀ ਸਰੋਤਾਂ, ਮਾਰਕੀਟਿੰਗ ਅਤੇ ਫਾਈਨਾਂਸ ਖੇਤਰ ਨਾਲ ਸਬੰਧਿਤ ਸਮਝ ਅਤੇ ਜਾਣਕਾਰੀ ਤੋਂ ਕੰਪਨੀ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਐਚ.ਡੀ.ਐਫ.ਸੀ. ਲਾਈਫ਼ ਕੰਪਨੀ ਦੇ ਅਧਿਕਾਰੀਆਂ ਨੇ ਐਮ.ਬੀ.ਏ. ਦੇ 6 ਵਿਦਿਆਰਥੀਆਂ ਅਮਨਜੋਤ ਕੌਰ, ਅੰਕਿਤਾ ਉਬਰਾਏ, ਪਿ੍ਰਆ, ਰਾਘਵ ਗਰਗ, ਕਰਨਵੀਰ ਸਿੰਘ ਅਤੇ ਗਿਰੀਸ਼ ਬਾਂਸਲ ਨੂੰ 4.75 ਲੱਖ ਸਾਲਾਨਾ ਦੇ ਪੈਕੇਜ ‘ਤੇ ਐਗਜ਼ੀਕਿਊਟਿਵ ਟਰੇਨੀ ਦੇ ਅਹੁਦੇ ਲਈ ਚੁਣ ਲਿਆ।
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਕਾਲਜ ਵੱਲੋਂ ਐਮ.ਬੀ.ਏ. ਦੇ ਸਾਰੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ। ਉਨ੍ਹਾਂ ਨੇ ਕਾਲਜ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਸਫਲ ਹੋਏ ਉਪਰੋਕਤ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ ਦਾ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਉਨ੍ਹਾਂ ਨੇ ਐਚ.ਡੀ.ਐਫ.ਸੀ. ਲਾਈਫ਼ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਐਚ.ਡੀ.ਐਫ.ਸੀ. ਲਾਈਫ਼ ਨੇ ਬਾਬਾ ਫ਼ਰੀਦ ਕਾਲਜ ਦੇ 6 ਵਿਦਿਆਰਥੀ ਨੌਕਰੀ ਲਈ ਚੁਣੇ
6 Views