WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਕੀਤੀ ਗਈ ਮੀਟਿੰਗ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 28 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਆਦੇਸ਼ਾਂ ਤਹਿਤ ਸਕੱਤਰ ਰਿਜਨਲ ਅਥਾਰਟੀ ਸ੍ਰੀ ਰਾਜਦੀਪ ਸਿੰਘ ਬਰਾੜ ਵੱਲੋਂ ਬਠਿੰਡਾ ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਦੇ ਪਿ੍ਰੰਸੀਪਲਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਕੱਤਰ ਰਿਜਨਲ ਅਥਾਰਟੀ ਵੱਲੋਂ ਦੱਸਿਆ ਗਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸਕੂਲੀ ਵਾਹਨ ਵਿੱਚ 2 ਕੈਮਰੇ ਲੱਗੇ ਹੋਣ, ਬੱਸ ਦਾ ਰੰਗ ਪੀਲਾ, ਲੇਡੀਜ਼ ਅਟੈਂਡੈਂਟ ਅਤੇ ਸ਼ੀਸ਼ੀਆਂ ਦਾ ਬਾਹਰ ਹਾਰੀਜੈਟਲ ਗਿਰੱਲ ਲੱਗੀ ਹੋਣੀ ਲਾਜ਼ਮੀ ਹੋਵੇ ਬਾਰੇ ਜਾਣੂੰ ਕਰਵਾਇਆ ਜਾਂਦਾ ਹੈ। ਉਨ੍ਹਾਂ ਵੱਲੋਂ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਆਪਣੇ ਪੱਧਰ ਤੇ ਆਪਣੇ-ਆਪਣੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨਾਲ ਮੀਟਿੰਗ ਕਰਕੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਵਾਉਣ ਤਾਂ ਜੋ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬਾਹਰ ਟ੍ਰੈਫਿਕ ਦਾ ਵੀ  ਧਿਆਨ ਰੱਖਿਆ ਜਾਵੇ। ਉਨ੍ਹਾਂ ਸਕੂਲ ਮੁਖੀਆ ਨੂੰ ਸਕੂਲੀ ਵਾਹਨਾਂ ਦੀਆ ਕਮੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਦੂਰ ਕਰਵਾਉਣ ਸਬੰਧੀ ਹਦਾਇਤ ਕੀਤੀ। ਇਸ ਮੌਕੇ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ ਸਿੱਧੂ, ਟ੍ਰੈਫਿਕ ਇੰਚਾਰਜ ਸਬ-ਇੰਸਪੈਕਟਰ ਅਮਰੀਕ ਸਿੰਘ ਆਦਿ ਹਾਜ਼ਰ ਸਨ।

Related posts

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕਾਂਗਰਸ ਭਵਨ ’ਚ ਮਨਾਇਆ ਗਣਤੰਤਰਤਾ ਦਿਵਸ

punjabusernewssite

ਜਹਿਰੀਲਾ ਸਾਗ ਕਾਰਨ ਬਜ਼ੁਰਗ ਜੋੜੇ ਦੀ ਹੋਈ ਮੌਤ ਦੇ ਮਾਮਲੇ ’ਚ ਗੁਆਂਢਣ ਵਿਰੁਧ ਪਰਚਾ ਦਰਜ਼

punjabusernewssite

ਜਮਹੂਰੀ ਅਧਿਕਾਰ ਸਭਾ ਨੇ ਕਾਲੇ ਕਨੂੰਨਾਂ ਵਿਰੁੱਧ ਮਨਾਇਆ ਦਿਵਸ

punjabusernewssite