spot_img
spot_img

ਪਰਾਲੀ ਸਾੜਨ ਤੋਂ ਰੋਕਣ ’ਚ ਲਾਪਰਵਾਹੀ ਵਰਤਣ ਵਾਲੇ ਚਾਰ ਖੇਤੀਬਾੜੀ ਅਧਿਕਾਰੀ ਮੁਅੱਤਲ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ‘ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਸੂਬੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਾਸਤੇ ਜਾਗਰੂਕ ਕਰਨ ਲਈ ਜੋਰਦਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜਮੀਨੀ ਪੱਧਰ ‘ਤੇ ਸੰਜੀਦਗੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪਰ ਇਨ੍ਹਾਂ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਢੁੱਕਵੀਂ ਪਾਲਣਾ ਨਹੀਂ ਕੀਤੀ ਗਈ।ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫਸਰ ਸਮਾਣਾ ਪਟਿਆਲਾ ਸਤੀਸ ਕੁਮਾਰ, ਖੇਤੀਬਾੜੀ ਅਫਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸਾਮਲ ਹਨ।ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਹ ਅਧਿਕਾਰੀ ਦਫਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਵਿਖੇ ਰਿਪੋਰਟ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਮੁਅੱਤਲੀ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਨਿਯਮਾਂ/ਹਦਾਇਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

करनाल में जिला विकास समन्वय एवं निगरानी समिति की बैठक

👉केंद्र व राज्य सरकार की जन कल्याणकारी योजनाओं का...