WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਭਾਜਪਾ ਦੇ 27 ਸਾਲਾਂ ਦੇ ਮਾੜੇ ਸਾਸਨ ਨੂੰ ਖਤਮ ਕਰਕੇ ਗੁਜਰਾਤ ‘ਚ ਬਦਲਾਅ ਲਿਆਉਣ ਦਾ ਸਮਾਂ ਆ ਗਿਆ ਹੈ: ਭਗਵੰਤ ਮਾਨ

3 Views

75 ਸਾਲਾਂ ਵਿੱਚ ਸਾਡੇ ਘਰਾਂ ਵਿੱਚ ਆਜਾਦੀ ਨਹੀਂ ਪਹੁੰਚੀ, ਇਹ ਦਹਾਕਿਆਂ ਤੋਂ ਦੇਸ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਤੱਕ ਹੀ ਸੀਮਤ ਰਹੀ: ਮਾਨ
ਗੁਜਰਾਤ ‘ਚ ‘ਆਪ‘ ਦੀ ਸਰਕਾਰ ਬਣਨ ‘ਤੇ ਭਿ੍ਰਸਟ ਨੇਤਾ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣਗੇ: ਭਗਵੰਤ ਮਾਨ
‘ਆਪ‘ ਰਾਜਨੀਤੀ ਦੇ ਨਵੇਂ ਦੌਰ ਦੀ ਸੁਰੂਆਤ ਕਰੇਗੀ, ਗੁਜਰਾਤ ‘ਚੋਂ ਬੇਰੁਜਗਾਰੀ, ਭਿ੍ਰਸਟਾਚਾਰ ਅਤੇ ਗਰੀਬੀ ਨੂੰ ਦੂਰ ਕਰੇਗੀ
ਅਸੀਂ ਭਾਜਪਾ ਵਾਂਗ ਝੂਠੇ ਦਾਅਵੇ ਨਹੀਂ ਕਰਦੇ: ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ: ਭਗਵੰਤ ਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਗੁਜਰਾਤ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜਾਲਮ ਅਤੇ ਭਿ੍ਰਸਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਨਸਟ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਰਾਜਨੀਤੀ ਵਿੱਚ ਬਦਲਾਅ ਲਿਆਇਆ ਜਾਵੇ। ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪਾਲੀਟਾਨਾ ਅਤੇ ਧੋਰਾਜੀ ਵਿਖੇ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕੀਤਾ ਕਿ ਭਿ੍ਰਸਟ ਨੇਤਾਵਾਂ ਨੂੰ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਲਈ ਬਖਸ?ਿਆ ਨਹੀਂ ਜਾਵੇਗਾ ਅਤੇ ਉਹ ਆਪਣੇ ਗੁਨਾਹਾਂ ਦੀ ਕੀਮਤ ਜਰੂਰ ਚੁਕਾਉਣਗੇ ਅਤੇ ਦਸੰਬਰ ਵਿੱਚ ਵਿਧਾਨ ਸਭਾ ਚੋਣਾਂ ‘ਚ ‘ਆਪ‘ ਦੀ ਸਾਨਦਾਰ ਬਹੁਮਤ ਨਾਲ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਅਜਾਦੀ ਅੱਜ ਤੱਕ ਸਾਡੇ ਘਰਾਂ ਤੱਕ ਨਹੀਂ ਪਹੁੰਚੀ ਅਤੇ ਇਹ ਸਿਰਫ ਉਨ੍ਹਾਂ ਨੇਤਾਵਾਂ ਤੱਕ ਸੀਮਤ ਹੈ ਜਿਨ੍ਹਾਂ ਕੋਲ ਲਾਲ ਬੱਤੀ ਵਾਲੀਆਂ ਗੱਡੀਆਂ ਹਨ ਅਤੇ ਜਿਨ੍ਹਾਂ ਨੇ ਦਹਾਕਿਆਂ ਤੱਕ ਦੇਸ ਨੂੰ ਲੁੱਟਿਆ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਆਜਾਦੀ ਲਈ ਲੜਾਈ ਲੜ ਰਹੀ ਹੈ।  ਆਮ ਆਦਮੀ ਪਾਰਟੀ ਆਜਾਦੀ ਨੂੰ ਸਹੀ ਮਾਇਨਿਆਂ ‘ਚ ਆਮ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਵੇਗੀ।
ਪਿਛਲੇ 75 ਸਾਲਾਂ ਵਿੱਚ, ਸਾਰੇ ਪ੍ਰਧਾਨ ਮੰਤਰੀ ਵਧਦੀ ਗਰੀਬੀ, ਬੇਰੁਜਗਾਰੀ ਦਰ ਅਤੇ ਅੱਤਵਾਦ ‘ਤੇ ਚਿੰਤਾ ਜਾਹਰ ਕਰਦੇ ਹੋਏ ਉਹੀ ਭਾਸਣ ਦੁਹਰਾਉਂਦੇ ਰਹੇ ਹਨ ਪਰ ਉਨ੍ਹਾਂ ਨੇ ਸਥਿਤੀ ਨੂੰ ਸੁਧਾਰਨ ਲਈ ਕੁਝ ਨਹੀਂ ਕੀਤਾ। ਇਨ੍ਹਾਂ ਲੀਡਰਾਂ ਨੂੰ ਹੁਣ ਸਵਾਲ ਪੁੱਛਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣ ਦੀ ਲੋੜ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਜਾਂ ਭਾਜਪਾ ਨਾਲ ਨਹੀਂ ਹੈ, ਸਗੋਂ ‘ਆਪ‘ ਦੀ ਲੜਾਈ ਭਿ੍ਰਸਟਾਚਾਰ, ਬੇਰੁਜਗਾਰੀ, ਵਧਦੀ ਮਹਿੰਗਾਈ, ਪੇਪਰ ਲੀਕ ਅਤੇ ਆਮ ਲੋਕਾਂ ਲਈ ਚੰਗੀਆਂ ਸਹੂਲਤਾਂ ਦੀ ਘਾਟ ਨਾਲ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਦੇਸ ਦਾ ਪੈਸਾ ਅੰਗਰੇਜਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਪਰ ਹੁਣ ‘ਆਪ‘, ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀਕਾਰੀ ਅਗਵਾਈ ਵਿੱਚ, ਵਿਕਾਸ, ਸਕੂਲ ਅਤੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦੇ ਕੇ ਬਦਲਾਅ ਲਿਆਏਗੀ।ਮੁੱਖ ਮੰਤਰੀ ਨੇ ਲੋਕਾਂ ਨੂੰ ‘ਆਪ‘ ਦਾ ਸਮਰਥਨ ਕਰਨ ਲਈ ਕਿਹਾ ਕਿ ਰੁੱਖ ਵੀ ਹਰ ਮੌਸਮ ਵਿੱਚ ਆਪਣੇ ਪੱਤੇ ਝਾੜਦੇ ਹਨ।  ਹਾਲਾਂਕਿ ਉਨ੍ਹਾਂ ਨੂੰ ਹੈਰਾਨੀ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਨਹੀਂ ਕੱਢਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸਾਂਤੀ, ਤਰੱਕੀ ਅਤੇ ਖੁਸਹਾਲੀ ਦੇ ਯੁੱਗ ਦੀ ਸੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਦੇਸ ਸਿਆਸੀ ਤਬਦੀਲੀ ਦੇ ਕੰਢੇ ਖੜ੍ਹਾ ਹੈ ਅਤੇ ਲੋਕ ਰਵਾਇਤੀ ਕਾਂਗਰਸ ਅਤੇ ਭਾਜਪਾ ਪਾਰਟੀਆਂ ਤੋਂ ਅੱਕ ਚੁੱਕੇ ਹਨ। ਪਹਿਲਾਂ ਲੋਕਾਂ ਕੋਲ ਕੋਈ ਬਦਲ ਨਹੀਂ ਸੀ ਪਰ ਹੁਣ ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਮਾਨਦਾਰ ਆਮ ਆਦਮੀ ਪਾਰਟੀ ਹੈ। ਭਾਜਪਾ ‘ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਹ ਝੂਠੇ ਵਾਅਦੇ ਕਰਦੇ ਹਨ ਪਰ ‘ਆਪ‘ ਜੋ ਵੀ ਵਾਅਦੇ ਕਰਦੀ ਹੈ ਉਹ ਪੂਰੇ ਕਰਦੀ ਹੈ। ਭਾਜਪਾ ਵਾਲਿਆਂ ਨੇ 15 ਲੱਖ ਵਰਗੇ ਜੁਮਲੇ ਅਤੇ ਹੋਰ ਚੋਣ ਵਾਅਦਿਆਂ ਨਾਲ ਲੋਕਾਂ ਨੂੰ ਮੂਰਖ ਬਣਾਇਆ ਹੈ।  ਉਨ੍ਹਾਂ ਕਿਹਾ ਕਿ ‘ਆਪ‘ ਨੇ ਸੱਤਾ ‘ਚ ਆਉਣ ਤੋਂ ਬਾਅਦ 7 ਮਹੀਨਿਆਂ ਦੇ ਅੰਦਰ ਪੰਜਾਬ ‘ਚ ਆਪਣੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰ ਦਿੱਤਾ, ਜੋ ਪਿਛਲੀ ਸਰਕਾਰਾਂ 70 ਸਾਲਾਂ ‘ਚ ਪੂਰਾ ਕਰਨ ‘ਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ।  ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਸਿਰਫ ਆਮ ਪਿਛੋਕੜ ਵਾਲੇ ਪੁੱਤਰ-ਧੀਆਂ ਹੀ ਜਾਣਗੇ। ਇਹ ‘ਆਪ‘ ਨੂੰ ਦੂਜੀਆਂ ਪਾਰਟੀਆਂ ਨਾਲੋਂ ਵੱਖਰਾ ਬਣਾਉਂਦਾ ਹੈ ਜਿੱਥੇ ਸਿਰਫ ਸਿਆਸਤਦਾਨਾਂ ਦੇ ਬੱਚੇ ਹੀ ਵਿਧਾਇਕ ਬਣਦੇ ਹਨ। ਪੰਜਾਬ ਦੀ ਤਰ੍ਹਾਂ, ਜਿੱਥੇ 92 ਵਿਧਾਇਕਾਂ ਵਿੱਚੋਂ 82 ਵਿਧਾਇਕ ਪਹਿਲੀ ਵਾਰ ਬਣੇ ਹਨ ਅਤੇ ਉਹ ਸਾਰੇ ਆਮ ਪਿਛੋਕੜ ਵਾਲੇ ਹਨ। ‘ਆਪ’ ਗੁਜਰਾਤ ਵਿੱਚ ਵੀ ਆਮ ਲੋਕਾਂ ਨੂੰ ਮੌਕਾ ਦੇਵੇਗੀ ਅਤੇ ਗੁਜਰਾਤ ਦੇ ਲੋਕ ਵੀ ਇਨ੍ਹਾਂ ਚੋਣਾਂ ਵਿੱਚ ਪੰਜਾਬ ਦਾ ਇਤਿਹਾਸ ਦੁਹਰਾਉਣਗੇ।

Related posts

ਸੋਨੀਆ ਗਾਂਧੀ ਦਾ ਜਵਾਈ ਅਮੇਠੀ ਤੋਂ ਲੜੇੇਗਾ ਚੋਣ! ਜਤਾਈ ਇੱਛਾ

punjabusernewssite

ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤ

punjabusernewssite

ਸਿੰਦੇ ਸਰਕਾਰ ਨੇ ਮਹਾਰਾਸਟਰ ਵਿਧਾਨ ਸਭਾ ਵਿਚ ਹਾਸਲ ਕੀਤਾ ਬਹੁਮਤ

punjabusernewssite