spot_img
spot_img

ਢੁੱਡੀਕੇ ਟੀਮ ਵੱਲੋਂ ਕਰਵਾਏ ਦਿਲ ਦੇ ਮੁਫਤ ਅਪਰੇਸ਼ਨ ਉਪਰੰਤ ਤੰਦਰੁਸਤ ਜਿੰਦਗੀ ਬਤੀਤ ਕਰ ਰਹੀ ਹੈ ਵਿਦਿਆਰਥਣ ਕੁਸਮਪ੍ਰੀਤ ਕੌਰ  

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਢੁੱਡੀਕੇ, 31 ਅਕਤੂਬਰ : ਸਿਵਲ ਹਸਪਤਾਲ ਢੁੱਡੀਕੇ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਪਿਛਲੇ ਵਰੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਡਾਲਾ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਕੁਸਮਪ੍ਰੀਤ ਕੌਰ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋ ਕਰਵਾਇਆ ਗਿਆ ਸੀ, ਜੋ ਕਿ ਹੁਣ ਆਪਣੀ ਤੰਦਰੁਸਤ ਜਿੰਦਗੀ ਬਤੀਤ ਕਰ ਰਹੀ ਹੈ। ਵਿਦਿਆਰਥਣ ਦਾ ਹਾਲ ਚਾਲ ਪੁਛਣ ਲਈ ਗਏ ਡਾ. ਸਿਮਰਪਾਲ ਸਿੰਘ, ਡਾ. ਨੇਹਾ ਸਿੰਗਲਾ, ਕੁਲਬੀਰ ਸਿੰਘ ਹੈਲਥ ਸੁਪਰਵਾਈਜਰ, ਸਟਾਫ ਨਰਸ ਜਸਵੀਰ ਕੌਰ, ਸਟਾਫ ਨਰਸ ਮਨਜੋਤ ਕੌਰ ਅਤੇ ਡਾ. ਗੁਰਪ੍ਰੀਤ ਸਿੰਘ ਪੰਚ ਦਾ ਧੰਨਵਾਦ ਕਰਦਿਆਂ ਕੁਸਮਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਸੁਮਨਦੀਪ ਕੌਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਢੁੱੱਡੀਕੇ ਦੀ ਟੀਮ ਸਾਡੇ ਲਈ ਰੱਬ ਦਾ ਰੂਪ ਹਨ, ਜਿਨਾ ਨੇ ਸਾਡੀ ਧੀ ਦਾ ਮੁਫਤ ਅਪਰੇਸ਼ਨ ਕਰਵਾਕੇ ਜੀਵਨ ਦਾਨ ਬਖਸ਼ਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੀ ਕੀਤੀ ਜਾਂਦੀ ਰੁਟੀਨ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਰਕਾਰੀ ਸਕੂਲ ਡਾਲਾ ਦੀ ਗਿਆਰਾਂ ਸਾਲਾਂ ਦੀ ਇੱਕ ਵਿਦਿਆਰਥਣ ਕੁਸਮਪ੍ਰੀਤ ਕੌਰ ਦਿਲ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਇਸਦਾ ਪਰਿਵਾਰ ਗਰੀਬ ਹੋਣ ਕਾਰਣ ਇਸਦਾ ਅਪਰੇਸ਼ਨ ਨਹੀਂ ਕਰਵਾ ਸਕਦਾ । ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ, ਜਿਲਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ ਅਤੇ ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਵਿਦਿਆਰਥਣ ਦੇ ਦਿਲ ਦਾ ਅਪਰੇਸ਼ਨ ਬਿਲਕੁਲ ਮੁਫਤ ਕਰਵਾਇਆ ਗਿਆ ਸੀ ।ਲਖਵਿੰਦਰ ਸਿੰਘ ਬਲਾਕ ਐਜੂਕੇਟਰ ਅਤੇ ਰਾਜ ਕੁਮਾਰ ਸੀਨੀਅਰ ਫਾਰਮੇਸੀ ਅਫਸਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਢੁੱਡੀਕੇ ਨਾਲ ਸੰਪਰਕ ਕੀਤਾ ਜਾਵੇ, ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ । ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...