WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਹਰਿਆਣਾ

ਕੌਮੀ ਏਕਤਾ ਦਿਵਸ ‘ਤੇ ਮੁੱਖ ਮੰਤਰੀ ਨੇ ਸਰਦਾਰ ਵਲੱਭ ਭਾਈ ਪਟੇਲ ਨੂੰ ਭੇਟ ਕੀਤੀ ਸਰਧਾਂਜਲੀ, ਦਿਵਾਈ ਸੁੰਹ

ਮੁੱਖ ਮੰਤਰੀ ਬੋਲੇ- ਦੇਸ਼ ਦੀ ਨੌਜੁਆਨ ਪੀੜੀ ਵਿਚ ਪੈਦਾ ਹੋਵੇ ਕੌਮੀ ਏਕਤਾ ਦੀ ਭਾਵਨਾ
ਹਰਿਆਣਾ ਸਿਵਲ ਸਕੱਤਰੇਤ ਵਿਚ ਪ੍ਰਬੰਧਿਤ ਕੀਤੀ ਗਈ ਕੌਮੀ ਏਕਤਾ ਦਿਵਸ ਸੁੰਹ ਚੁੱਕ ਸਮਾਰੋਹ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਅਕਤੂਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੌਮੀ ਏਕਤਾ ਦਿਵਸ ‘ਤੇ ਲੌਹਪੁਰਸ਼ ਸਰਦਾਰ ਵਲੱਭਭਾਈ ਪਟੇਲ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ਕੀਤਾ। ਸਰਦਾਰ ਪਟੇਲ ਦੀ ਜੈਯੰਤੀ ‘ਤੇ ਮੁੱਖ ਮੰਤਰੀ ਨੇ ਉਨ੍ਹਾਂ ਦੇ ਚਰਣਾਂ ਵਿਚ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਸਮਾਜ ਨੂੰ ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚਲਣ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਨੌਜੁਆਨ ਪੀੜੀ ਵਿਚ ਕੌਮੀ ਏਕਤਾ ਦੀ ਭਾਵਨਾ ਪੈਦਾ ਹੋਣੀ ਚਾਹੀਦੀ ਹੈ, ਤਾਂਹੀ ਦੇਸ਼ ਪ੍ਰਗਤੀ ਦੇ ਪੱਥ ‘ਤੇ ਅੱਗੇ ਵੱਧ ਸਕਦਾ ਹੈ। ਮੁੱਖ ਮੰਤਰੀ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਵਿਚ ਕੌਮੀ ਏਕਤਾ ਦਿਵਸ ‘ਤੇ ਪ੍ਰਬੰਧਿਤ ਸੁੰਹ ਚੁੱਕ ਸਮਾਰੋਹ ਵਿਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 31 ਅਕਤੂਬਰ ਦਾ ਦਿਨ ਪੂਰੇ ਦੇਸ਼ ਵਿਚ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਸਰਕਾਰ ਵਲੱਭ ਭਾਈ ਪਟੇਲ ਦੇ ਜਨਮਦਿਨ ਵਜੋ ਕੌਮੀ ਏਕਤਾ ਦਿਵਸ ਮਨਾਇਆ ਜਾਂਦਾ ਹੈ। ਜਿਵੇਂ ਸਰਦਾਰ ਵਲੱਭ ਭਾਈ ਪਟੇਲ ਦੀ ਸੋਚ ਸੀ ਅਤੇ ਜਿਵੇਂ ਸ਼ਾਨਦਾਰ ਉਨ੍ਹਾਂ ਦੇ ਕੰਮ ਸਨ, ਉਸੀ ਆਧਾਰ ‘ਤੇ ਇਸ ਦਿਨ ਦਾ ਨਾਂਅਕਰਣ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਨੇ ਸੁਤੰਤਰਤਾ ਸੰਗ੍ਰਾਮ ਵਿਚ ਅਹਿਮ ਭੂਮਿਕਾ ਨਿਭਾਈ, ਉੱਥੇ ਆਜਾਦੀ ਦੇ ਬਾਅਦ ਦੇਸ਼ ਨੂੰ ਇਕ ਧਾਗੇ ਵਿਚ ਪਿਰੋਣ ਦਾ ਕੰਮ ਕੀਤਾ।

ਕੌਮੀ ਏਕਤਾ ਦਿਵਸ ‘ਤੇ ਇਹ ਦਿਵਾਈ ਮੁੱਖ ਮੰਤਰੀ ਨੇ ਸੁੰਹ
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪ੍ਰੋਗ੍ਰਾਮ ਵਿਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਦੀ ਸੁੰਹ ਦਿਵਾਈ – ਮੈਂ ਸਤਯਨਿਸ਼ਠਾ ਨਾਲ ਸੁੰਹ ਲੈਂਦਾ ਹਾਂ ਕਿ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਖੁਦ ਨੂੰ ਸਮਰਪਿਤ ਕਰੂੰਗਾ ਅਤੇ ਆਪਣੇ ਦੇਸ਼ਵਾਸੀਆਂ ਦੇ ਵਿਚ ਇਹ ਸੰਦੇਸ਼ ਫੈਲਾਊਣ ਦਾ ਵੀ ਭਰਸਕ ਯਤਨ ਕਰੂੰਗਾ। ਮੈਂ ਇਹ ਸੁੰਹ ਆਪਣੇ ਦੇਸ਼ ਦੀ ਏਕਤਾ ਦੀ ਭਾਵਨਾ ਨਾਲ ਲੈ ਰਿਹਾ ਹਾਂ ਜਿਸ ਨੂੰ ਸਰਦਾਰ ਵਲੱਭ ਭਾਈ ਪਟੇਲ ਦੀ ਦੂਰਦਰਸ਼ਿਤਾ ਅਤੇ ਕੰਮਾਂ ਵੱਲੋਂ ਸੰਭਵ ਬਣਾਇਆ ਜਾ ਸਕਿਆ। ਮੈਂ ਆਪਣੇ ਦੇਸ਼ ਦੀ ਅੰਦੂਰਣੀ ਸੁਰੱਖਿਆ ਯਕੀਨੀ ਕਰਨ ਲਈ ਆਪਣਾ ਯੋਗਦਾਨ ਕਰਨ ਦੀ ਵੀ ਸਤਯਨਿਸ਼ਠਾ ਨਾਲ ਸੰਕਲਪ ਲੈਂਦਾ ਹੈ।  ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਏਸੀਐਸ ਬੀਐਸ ਕੁੰਡੂ, ਟੀਵੀਐਸਐਨ ਪ੍ਰਸਾਦ, ਮਹਾਵੀਰ ਸਿੰਘ, ਅਨੁਰਾਗ ਰਸਤੋਗੀ, ਆਨੰਦ ਮੋਹਨ ਸ਼ਰਣ, ਅਸ਼ੋਕ ਖੇਮਕਾ, ਅਨਿਲ ਮਲਿਕ, ਅਪੂਰਵ ਕੁਮਾਰ ਸਿੰਘ, ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

Related posts

ਹਰਿਆਣਾ ਦੇ ਪਿੰਡਾਂ ਦੀਆਂ ਫ਼ਿਰਨੀਆਂ ’ਤੇ ਲਾਈਟਾਂ ਦੇ ਨਾਲ ਲੱਗਣਗੇ ਸੀਸੀਟੀਵੀ ਕੈਮਰੇ

punjabusernewssite

ਹਰਿਆਣਾ ਵਿਚ 18 ਹਜਾਰ ਸਕੂਲ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ ਜਲਦੀ – ਮਨੋਹਰ ਲਾਲ

punjabusernewssite

ਮੁੱਖ ਮੰਤਰੀ ਨੇ ਕੈਥਲ ਦੇ ਲੋਕਾਂ ਨੂੰੰ ਭਗਵਾਨ ਪਰਸ਼ੂਰਾਮ ਸਰਕਾਰੀ ਮੈਡੀਕਲ ਕਾਲਜ ਦੀ ਦਿੱਤੀ ਸੌਗਾਤ

punjabusernewssite