ਆਮ ਲੋਕਾਂ ਨੂੰ ਅਪੀਲ, ਸਾਫ਼-ਸਫ਼ਾਈ, ਘਰਾਂ ਦੀਆਂ ਛੱਤਾਂ ਉਤੇ ਤੇ ਆਲੇ-ਦੁਆਲੇ ਦੇ ਖੇਤਰ ਅੰਦਰ ਪਾਣੀ ਨਾ ਹੋਣ ਦਿੱਤਾ ਜਾਵੇ ਜਮ੍ਹਾਂ
ਸ਼ਹਿਰ ਅੰਦਰ ਲਗਾਤਾਰ ਫਾਗਿੰਗ ਬਣਾਈ ਜਾਵੇ ਯਕੀਨੀ
ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਸੁਖਜਿੰਦਰ ਮਾਨ
ਬਠਿੰਡਾ, 4 ਨਵੰਬਰ : ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ ਦੀ ਰੋਕਥਾਮ ਸਬੰਧੀ ਕੀਤੀ ਗਈ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਸਬੰਧੀ ਹੁਣ ਤੱਕ ਕੀਤੇ ਗਏ ਤੇ ਹੋਰ ਕੀਤੇ ਜਾਣ ਵਾਲੇ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦਾ ਟੈਸਟ ਸਿਵਲ ਹਸਪਤਾਲ ਦੇ ਕਮਰਾ ਨੰਬਰ 109 ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਕੋਲੋਂ ਮੱਛਰਾਂ ਦੀ ਰੋਕਥਾਮ ਸਬੰਧੀ ਕਰਵਾਈ ਜਾਂਦੀ ਫਾਗਿੰਗ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਲਗਾਤਾਰ ਫਾਗਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਰਵਾਈ ਜਾ ਰਹੀ ਫਾਗਿੰਗ ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਅੰਦਰ ਕੋਈ ਵੀ ਏਰੀਆ ਫਾਗਿੰਗ ਤੋਂ ਵਾਝਾਂ ਨਾ ਰਹਿ ਸਕੇ।
ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਖਾਲੀ ਥਾਂ ਜਾਂ ਛੋਟੇ-ਛੋਟੇ ਟੋਇਆ ਚ ਜਿੱਥੇ ਪਾਣੀ ਖੜ੍ਹਦਾ ਹੈ ਉੱਥੇ ਤੇਲ ਦਾ ਛਿੜਕਾਅ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਵੇਰ ਦੀ ਸਭਾ ਵਿੱਚ ਡੇਂਗੂ ਸਬੰਧੀ ਬੱਚਿਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਛੋਟੇ ਬੱਚਿਆਂ ਦੇ ਪੂਰੇ ਕੱਪੜੇ ਪਵਾਉਣੇ ਲਾਜ਼ਮੀ ਬਣਾਏ ਜਾਣ ਤਾਂ ਜੋ ਡੇਂਗੂ ਦੀ ਰੋਕਥਾਮ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਵੀ ਇਹ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦੀਆਂ ਛੱਤਾਂ ਉਤੇ ਅਤੇ ਆਲੇ-ਦੁਆਲੇ ਦੇ ਖੇਤਰ ਅੰਦਰ ਪਾਣੀ ਨਾ ਖੜ੍ਹਾ ਹੋਣ ਦੇਣ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਮੂਹ ਐਸਐਮਓਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ ਅਤੇ ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।
Share the post "ਡੇਂਗੂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ਤੇ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ"