WhatsApp Image 2024-03-01 at 18.35.59
WhatsApp Image 2024-03-01 at 18.35.47
WhatsApp Image 2024-03-01 at 18.35.22 (1)
WhatsApp Image 2024-03-01 at 18.35.22
WhatsApp Image 2024-02-15 at 20.55.12
WhatsApp Image 2024-02-15 at 20.55.45
WhatsApp Image 2024-02-16 at 14.53.03
WhatsApp Image 2024-02-16 at 14.53.04
WhatsApp Image 2024-02-21 at 10.32.12
WhatsApp Image 2024-02-26 at 14.41.51
WhatsApp Image 2024-03-01 at 19.22.43
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਝੋਨੇ ਦੇ ਅਗਲੇ ਸੀਜਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਮੁੱਖ ਮੰਤਰੀ

ਸਮੱਸਿਆ ਦੇ ਹੱਲ ਲਈ ਬਹੁ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਪੰਜਾਬ ਸਰਕਾਰ
ਸਮੱਸਿਆ ਸੁਲਝਾਉਣ ਲਈ ਕੇਂਦਰ ਅਤੇ ਪ੍ਰਭਾਵਿਤ ਸੂਬਿਆਂ ਵੱਲੋਂ ਸਾਂਝੀ ਰਣਨੀਤੀ ਉਲੀਕਣ ਦੀ ਵਕਾਲਤ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ/ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ ਤੱਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਅੱਜ ਇੱਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸੂਬਾ ਸਰਕਾਰ ਬਹੁ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਇਸ ਸਮੱਸਿਆ ਦਾ ਕੋਈ ਠੋਸ ਹੱਲ ਕੱਢਣ ਲਈ ਪਹਿਲਾਂ ਹੀ ਖੇਤੀ ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 1.20 ਲੱਖ ਮਸੀਨਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰ ਭਾਰਤ ਦੀ ਸਮੱਸਿਆ ਹੈ ਅਤੇ ਕੇਂਦਰ ਸਰਕਾਰ ਨੂੰ ਸਾਰੇ ਪ੍ਰਭਾਵਿਤ ਸੂਬਿਆਂ ਵੱਲੋਂ ਇਸ ਮਾਮਲੇ ਦੇ ਸਾਂਝੇ ਹੱਲ ਲਈ ਦਖਲ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਉਤਸਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਫਸਲਾਂ ਲਈ ਲਾਹੇਵੰਦ ਸਮਰਥਨ ਮੁੱਲ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਅਪਣਾਉਣ ਲਈ ਉਤਸਾਹਿਤ ਕਰਨ ਅਤੇ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੱਢਣ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ 10-12 ਦਿਨ ਦਾ ਸਮਾਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੋਈ ਸਾਰਥਕ ਬਦਲ ਨਾ ਹੋਣ ਕਾਰਨ ਕਿਸਾਨ ਮਜਬੂਰਨ ਪਰਾਲੀ ਨੂੰ ਤੀਲੀ ਨਾਲ ਅੱਗ ਲਾਉਣ ‘ਤੇ ਨਿਰਭਰ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਇਸ ਦਾ ਹੱਲ ਕਰ ਦੇਵੇ ਤਾਂ ਕਿਸਾਨ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਜਾਰਾਂ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੇ ਮਤੇ ਪਾਸ ਕੀਤੇ ਜਾਣ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਉਤਸਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ ਨੂੰ ਇਸ ਗੱਲ ਦਾ ਮਾਣ ਮਹਿਸੂਸ ਹੁੰਦਾ ਹੈ ਹਰੇਕ ਸਾਲ ਫਸਲ ਦੀ ਬੰਪਰ ਪੈਦਾਵਾਰ ਸਦਕਾ ਅੰਨ ਭੰਡਾਰ ਨੱਕੋ-ਨੱਕ ਭਰੇ ਜਾਂਦੇ ਹਨ। ਉਂਜ, ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਸ ਸਚਾਈ ਨੂੰ ਭੁੱਲ ਜਾਂਦੇ ਹਾਂ ਕਿ ਇਸ ਨਾਲ ਝੋਨੇ ਦੀ ਪਰਾਲੀ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ 75 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਖੇਤੀ ਕਰਦੇ ਹਨ ਜਿਸ ਵਿੱਚੋਂ 40 ਲੱਖ ਹੈਕਟੇਅਰ ਰਕਬੇ ਵਿਚ ਪੈਦਾ ਹੁੰਦੇ ਝੋਨੇ ਦੀ ਪਰਾਲੀ ਨੂੰ ਸਾੜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਕਿਸਾਨ ਕਦੇ ਵੀ ਅੱਗ ਲਾਉਣ ਦੇ ਰੁਝਾਨ ਨੂੰ ਨਹੀਂ ਅਪਣਾਉਂਦੇ, ਕਿਉਂ ਜੋ ਇਸ ਨਾਲ ਵਾਤਾਵਰਨ ਪ੍ਰਦੂਸਿਤ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਵਿਖੇ ਬਾਇਓ ਐਨਰਜੀ ਉਤਪਾਦਨ ਦਾ ਪਲਾਂਟ ਲਗਾਇਆ ਹੈ ਅਤੇ ਸੂਬੇ ਭਰ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ। ਮੁੱਖ ਮੰਤਰੀ ਨੇ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਬਦਲੇ ਕਿਸਾਨਾਂ ਨੂੰ ਸਾਂਝੇ ਤੌਰ ‘ਤੇ 2500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਦੀ ਪੇਸਕਸ ਕਰਕੇ ਪਰਾਲੀ ਸਾੜੇ ਜਾਣ ਦਾ ਸਾਰਥਕ ਹੱਲ ਪੇਸ ਕੀਤਾ ਸੀ। ਹਾਲਾਂਕਿ, ਕੇਂਦਰ ਨੇ ਇਸ ਪ੍ਰਸਤਾਵ ਨੂੰ ਸਵੀਕਾਰ ਕਰਨ ਦੀ ਬਜਾਏ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਠੋਸ ਹੱਲ ਪ੍ਰਦਾਨ ਕਰਨ ਵਾਸਤੇ ਵੱਡੀ ਗਿਣਤੀ ਵਿੱਚ ਨਿਵੇਸਕਾਰ ਸੂਬੇ ਵਿੱਚ ਆ ਕੇ ਬਾਇਓ ਊਰਜਾ ਪਲਾਂਟ ਲਾਉਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਅਜਿਹੇ ਲੰਬਿਤ ਪ੍ਰੋਜੈਕਟਾਂ ਨੂੰ ਤੁਰੰਤ ਮਨਜੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਪ੍ਰਤੀ ਪੂਰੀ ਤਰ੍ਹਾਂ ਸੰਜੀਦਾ ਹੈ ਕਿਉਂਕਿ ਉਹ ਜਾਣਦਾ ਹੈ ਕਿ ਇਸ ਨਾਲ ਉਨ੍ਹਾਂ ਦੇ ਪਰਿਵਾਰ ‘ਤੇ ਵੀ ਬੁਰਾ ਅਸਰ ਪਵੇਗਾ। ਭਗਵੰਤ ਮਾਨ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਇਹ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ, ਇਸ ਲਈ ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਹੱਲ ਲੱਭਣ ਲਈ ਮੀਟਿੰਗ ਬੁਲਾਉਣੀ ਚਾਹੀਦੀ ਹੈ।

Related posts

ਕਰਨਾਟਕ ਦੇ ਹੁਬਲੀ ਵਿਖੇ ਗਰਜੇ ਭਗਵੰਤ ਮਾਨ, ਆਪ ਉਮੀਦਵਾਰ ਦੇ ਹੱਕ ਵਿੱਚ ਕੀਤਾ ਪ੍ਰਚਾਰ

punjabusernewssite

ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ, ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਾਥੀਆਂ ਖਿਲਾਫ਼ FIR ਦਰਜ

punjabusernewssite

ਆਪ’ ਸਾਂਸਦ ਰਾਘਵ ਚੱਢਾ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ’ਹੇਰੀਟੇਜ ਸਿਟੀ’ ਦਾ ਦਰਜਾ ਦੇਣ ਦੀ ਮੰਗ ਸੰਸਦ ਵਿੱਚ ਉਠਾਈ

punjabusernewssite