ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਸਿਵਲ ਸਰਜਨ ਡਾ ਤੇਜਵੰਤ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਬਠਿੰਡਾ ਦੀਆਂ ਸਿਹਤ ਸੰਸਥਾਵਾਂ ਵਿੱਚ ਮਿਤੀ 14 ਤੋਂ 29 ਨਵੰਬਰ ਤੱਕ 34ਵਾਂ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਸਬੰਧੀ ਗਾਈਡਲਾਈਨਾਂ ਦੇਣ ਲਈ ਡਾ ਤੇਜਵੰਤ ਸਿੰਘ ਦੀ ਪ੍ਰਧਾਨਗੀ ਵਿੱਚ ਅੱਜ ਜਿਲ੍ਹੇ ਦੇ ਸਮੂਹ ਡੈਂਟਲ ਅਫ਼ਸਰਾਂ ਦੀ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ। ਡਾ ਤੇਜਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲਾਂ, ਸੀ.ਐਚ.ਸੀ. ਅਤੇ ਪੀ.ਐਚ.ਸੀ. ਪੱਧਰ ਤੇ ਦੰਦਾਂ ਦੀ ਸੰਭਾਲ ਸਬੰਧੀ ਵਿਸ਼ੇਸ਼ ਕੈਂਪ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ। ਇਸ ਪੰਦਰਵਾੜੇ ਦੌਰਾਨ ਗਰੀਬ ਅਤੇ ਜਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈੱਟ ਮੁਫ਼ਤ ਲਗਾਏ ਜਾਣਗੇ ਅਤੇ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਪੰਦਰਵਾੜੇ ਦੌਰਾਨ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਜਨਤਕ ਥਾਵਾਂ ਅਤੇ ਸਕੂਲਾਂ ਵਿੱਚ ਦੰਦਾਂ ਦੀਆਂ ਬਿਮਾਰੀਆਂ, ਉਹਨਾ ਤੋਂ ਬਚਣ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਮੇਂ ਡਾ ਕਰਨ ਅਬਰੋਲ ਜਿਲ੍ਹਾ ਡੈਂਟਲ ਅਫ਼ਸਰ ਨੇ ਦੱਸਿਆ ਕਿ ਹਰੇਕ ਨਾਗਰਿਕ ਨੁੰ ਆਪਣੇ ਦੰਦਾਂ ਨੁੰ ਬਿਮਾਰੀਆਂ ਤੋਂ ਬਚਾਉਣ ਲਈ ਹਰ ਰੋਜ਼਼ ਰਾਤ ਨੂੰ ਸੌਣ ਲੱਗਿਆ ਅਤੇ ਸਵੇਰੇ ਖਾਣਾ ਖਾਣ ਤੋਂ ਬਾਅਦ ਬਰੁੱਸ਼ ਕਰਨਾ ਚਾਹੀਦਾ ਹੈ। ਹਰ ਰੋਜ਼ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ। ਸਾਲ ਵਿੱਚ ਇੱਕ ਵਾਰ ਦੰਦਾਂ ਦੇ ਮਾਹਿਰ ਡਾਕਟਰ ਤੋਂ ਚੈਕ ਅੱਪ ਕਰਵਾਉਣਾ ਚਾਹੀਦਾ ਹੈ। ਜਿਆਦਾ ਮਿਠਾਈਆਂ ਅਤੇ ਤੰਬਾਕੂਨੋਸ਼ੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਮੇਂ ਡਾ ਗਰੀਸ਼, ਡਾ ਨੇਹਾ, ਡਾ ਧੀਰਜ, ਡਾ ਲਵਦੀਪ ਹਾਜ਼ਰ ਸਨ।
Share the post "14 ਤੋਂ 29 ਨਵੰਬਰ ਤੱਕ 34ਵਾਂ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਜਾਵੇਗਾ:ਡਾ ਤੇਜਵੰਤ ਸਿੰਘ"