ਡਿਪਟੀ ਕਮਿਸ਼ਨਰ ਨੇ ਦਿਵਿਯਾਂਗਾਂ ਦਾ ਜਾਣਿਆ ਹਾਲ-ਚਾਲ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ : ਦਿਵਯਾਂਗਾਂ ਨੂੰ ਬਣਾਵਟੀ ਅੰਗ ਦੇਣ ਲਈ ਅੱਜ ਸਥਾਨਕ ਤਹਿਸੀਲ ਦਫ਼ਤਰ ਵਿਖੇ ਇੱਕ ਵਿਸੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ 40 ਦਿਵਿਯਾਂਗ ਵਿਅਕਤੀਆਂ ਨੂੰ ਬਣਾਵਟੀ ਅੰਗ (ਲੱਤਾਂ ਅਤੇ ਕਲੀਪਰਾਂ) ਦੀ ਵੰਡ ਕੀਤੀ ਗਈ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ ਵਿਖੇ ਜ਼ਿਲ੍ਹਾ ਦਿਵਿਯਾਂਗ ਪੁਨਰਵਾਸ ਕੇਂਦਰ ਚਲਾਇਆ ਜਾ ਰਿਹਾ ਹੈ, ਜਿੱਥੇ ਦਿਵਿਯਾਂਗਾਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਕਾਰਣ ਅਤੇ ਫੰਡਜ਼ ਦੀ ਘਾਟ ਕਾਰਣ ਲੰਬਿਤ ਪਈਆਂ ਦਰਖ਼ਾਸਤਾਂ ਲਈ ਹੁਣ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਫੰਡਜ਼ ਮੁਹੱਈਆ ਕਰਵਾਕੇ ਤਿਆਰ ਕਰਵਾਏ ਗਏ ਬਣਾਵਟੀ ਅੰਗ ਅੱਜ ਲੋੜਵੰਦ ਦਿਵਿਯਾਂਗਾਂ ਨੂੰ ਵੰਡੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ ਗਿਆ।ਇਸ ਮੌਕੇ ਸ੍ਰੀ ਜ਼ਿਲ੍ਹਾ ਸਮਾਜਿਕ ਸੁਰੱਖਆ ਅਫ਼ਸਰ ਸ੍ਰੀ ਵਰਿੰਦਰ ਸਿੰਘ ਬੈਂਸ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਆਦਿ ਹਾਜ਼ਰ ਸਨ।
ਰੈਡ ਕਰਾਸ ਵੱਲੋਂ 40 ਦਿਵਿਯਾਂਗ ਵਿਅਕਤੀਆਂ ਨੂੰ ਵੰਡੇ ਬਣਾਵਟੀ ਅੰਗ
5 Views