Punjabi Khabarsaar
ਸਿੱਖਿਆ

ਡਿਪਟੀ ਕਮਿਸ਼ਨਰ ਨੇ ਬੱਚਿਆਂ ਨਾਲ ਮਨਾਇਆ ਬਾਲ ਸਪਤਾਹ

whtesting
0Shares

ਮੁਕਾਬਲਿਆਂ ਚੋਂ ਜੇਤੂ ਰਹੇ ਬੱਚਿਆਂ ਨੂੰ ਇਨਾਮਾਂ ਦੀ ਕੀਤੀ ਵੰਡ
ਸੁਖਜਿੰਦਰ ਮਾਨ
ਬਠਿੰਡਾ, 22 ਨਵੰਬਰ : ਸਥਾਨਕ ਚਿਲਡਰਨ ਹੋਮ ਫਾਰ ਬੁਆਏਜ਼ ਵਿਖੇ ਰਹਿ ਰਹੇ ਬੱਚਿਆਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਉਡਾਰੀਆਂ ਪ੍ਰੋਗਰਾਮ ਦੇ ਤਹਿਤ ਬਾਲ ਸਪਤਾਹ ਮਨਾਇਆ ਗਿਆ। ਇਸ ਸਪਤਾਹ ਦੇ ਦੌਰਾਨ ਬੱਚਿਆਂ ਵੱਲੋਂ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸਪੋਰਟਸ ਮੀਟ, ਰੰਗੋਲੀ ਪੇਟਿੰਗ ਮੁਕਾਬਲੇ, ਰੱਸਾ-ਕੱਸੀ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੱਚਿਆਂ ਦੀ ਹੌਂਸਲਾ-ਅਫਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ। ਉਨ੍ਹਾਂ ਇਸ ਦੌਰਾਨ ਕਰਵਾਏ ਗਏ ਮੁਕਾਬਲਿਆਂ ਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼?ਰੀ ਸ਼ੌਕਤ ਅਹਿਮਦ ਪਰੇ ਨੇ ਚਿਲਡਰਨ ਹੋਮ ਦੇ ਬੱਚੇ ਜਸਕਰਨ ਸਿੰਘ ਵੱਲੋਂ ਜਮਨਾਸਟਿਕ ਖੇਡ ਵਿੱਚ 2 ਸੋਨ ਤਮਗੇ ਪ੍ਰਾਪਤ ਕਰਨ ਤੇ ਹੌਸਲਾ-ਅਫ਼ਜਾਈ ਕੀਤੀ ਅਤੇ ਯੂਪੀ ਦੇ ਜ਼ਿਲ੍ਹਾ ਹਰਦੋਈ ਵਿੱਚ ਹੋਈਆਂ ਨੈਸ਼ਨਲ ਗੇਮਾਂ ਵਿੱਚ ਭਾਗ ਲੈਣ ਤੇ ਹੋਰ ਵਧੀਆ ਖੇਡਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ, ਬਾਲ ਭਲਾਈ ਕਮੇਟੀ, ਬਠਿੰਡਾ, ਆਸਰਾ ਵੈਲਫੇਅਰ ਸੁਸਾਇਟੀ, ਬਠਿੰਡਾ ਦੇ ਇੰਚਰਾਜ ਸ੍ਰੀ ਰਾਮੇਸ਼ ਮਹਿਤਾ ਅਤੇ ਚਿਲਡਰਨ ਹੋਮ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।

0Shares

Related posts

ਬੀ.ਐਫ.ਜੀ.ਆਈ. ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ 14 ਕੰਪਨੀਆਂ ਨਾਲ ਐਮ.ਓ.ਯੂ. ਸਾਈਨ ਕੀਤੇ

punjabusernewssite

ਡੀ. ਟੀ. ਐੱਫ. ਪੰਜਾਬ ਜ਼ਿਲਾ ਬਠਿੰਡਾ ਦੀਆਂ ਬਲਾਕ ਇਕਾਈਆਂ ਭੰਗ, ਨਵੀਆਂ ਚੋਣਾਂ ਦਾ ਐਲਾਨ

punjabusernewssite

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਦੋ ਦਿਨਾਂ ਦਾ ਵਿੱਦਿਅਕ ਟੂਰ ਲਗਾਇਆ

punjabusernewssite

Leave a Comment