Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਪਹਿਲਾਂ ਅਸੀਂ ਅੰਗਰੇਜ਼ਾਂ ਵਿਰੁੱਧ ਲੜੇ, ਹੁਣ ਲੁਟੇਰਿਆਂ ਖ਼?ਲਾਫ਼ ਲੜਨ ਦਾ ਸਮਾਂ: ਮੁੱਖ ਮੰਤਰੀ ਭਗਵੰਤ ਮਾਨ

whtesting
0Shares

ਕਿਹਾ, ਗੁਜਰਾਤ ’ਚ ’ਆਪ’ ਦੀ ਸਰਕਾਰ ਬਣਨ ’ਤੇ ਭਿ੍ਰਸ਼ਟ ਨੇਤਾਵਾਂ ’ਤੇ ਹੋਵੇਗੀ ਕਾਰਵਾਈ
’ਆਪ’ ਆਮ ਲੋਕਾਂ ਦੀ ਪਾਰਟੀ, ਅਸੀਂ ਜਾਤ ਜਾਂ ਧਰਮ ਦੇ ਆਧਾਰ ’ਤੇ ਕੋਈ ਵਿਤਕਰਾ ਨਹੀਂ ਕਰਦੇ: ਮਾਨ
ਭਾਜਪਾ ਦੇ 27 ਸਾਲਾਂ ਦੇ ਰਾਜ ਨੂੰ ਖਤਮ ਕਰ ਗੁਜਰਾਤ ’ਚ ਬਦਲਾਅ ਲਿਆਉਣ ਲਈ ਉਤਾਵਲੇ ਹਨ ਲੋਕ: ਭਗਵੰਤ ਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਡਾਂਗ (ਗੁਜਰਾਤ), 22 ਨਵੰਬਰ:ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ‘ਆਪ’ ਦੀ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭਿ੍ਰਸ਼ਟ ਆਗੂਆਂ ’ਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਭਿ੍ਰਸ਼ਟਾਚਾਰ ਅਤੇ ਕਾਲੇ ਕੰਮਾਂ ਦਾ ਹਿਸਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਕਿਹਾ, ’’ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।”ਉਨ੍ਹਾਂ ਲੋਕਾਂ ਨੂੰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ ’ਆਪ’ ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਰਾਜ ਨੂੰ ਖਤਮ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭਿ੍ਰਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਖੋਖਲਾ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਸਿਆਸਤ ਵਿੱਚ ਚੰਗਾ ਬਦਲਾਅ ਲਿਆਂਦਾ ਜਾਵੇ। ਮਾਨ ਨੇ ਕਿਹਾ ਕਿ ‘ਆਪ’ ਵਿਕਾਸ ਕਰਕੇ, ਨਵੇਂ ਸਕੂਲ ਬਣਾ ਕੇ ਅਤੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇ ਕੇ ਗੁਜਰਾਤ ਸਮੇਤ ਦੇਸ਼ ਦੀ ਰਾਜਨੀਤੀ ਵਿੱਚੋਂ ਫੈਲੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰੇਗੀ। ਵੋਟ ਬੈਂਕ ਲਈ ’ਸਸਤੀ ਰਾਜਨੀਤੀ’ ਕਰਨ ਲਈ ਭਾਜਪਾ ’ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ’ਆਪ’ ਸੂਬੇ ’ਚ ਲੋਕ-ਪੱਖੀ ਸਰਕਾਰ ਬਣਾਏਗੀ, ਜੋ ਜਾਤ ਜਾਂ ਧਰਮ ਦੇ ਆਧਾਰ ’ਤੇ ਵਿਤਕਰਾ ਨਹੀਂ ਕਰੇਗੀ। ਆਪ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਇੱਥੇ ਆਮ ਘਰਾਂ ਦੇ ਧੀਆਂ-ਪੁੱਤ ਹੀ ਵਿਧਾਇਕ ਅਤੇ ਮੰਤਰੀ ਬਣਨਗੇ।

0Shares

Related posts

ਅੰਮ੍ਰਿਤਸਰ ਦੇ ਪਿੰਡ `ਚੋਂ ਟਿਫ਼ਨ ਬੰਬ, ਹੈਂਡ ਗਰੇਨੇਡ ਮਿਲਣ ਨਾਲ ਪੰਜਾਬ ਵਿੱਚ ਹਾਈ ਅਲਰਟ

punjabusernewssite

ਦ੍ਰੋਪਤੀ ਮੁਰਮੂ ਚੁਣੀ ਗਈ ਦੇਸ ਦੀ 15ਵੀਂ ਰਾਸ਼ਟਰਪਤੀ

punjabusernewssite

ਕੈਪਟਨ ਅਮਰਿੰਦਰ ਸਿੰਘ ਸਾਥੀਆਂ ਸਹਿਤ ਭਾਜਪਾ ’ਚ ਹੋਏ ਸ਼ਾਮਲ

punjabusernewssite

Leave a Comment