Punjabi Khabarsaar
ਲੁਧਿਆਣਾ

ਬੱਚਿਆਂ ਦੇ ਦਾਦਾ-ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਖੰਨਾ ਦੇ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਨੋਟਿਸ ਜਾਰੀ

whtesting
0Shares

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ
ਪੰਜਾਬੀ ਖ਼ਬਰਸਾਰ ਬਿਉਰੋ
ਖੰਨਾ,22 ਨਵੰਬਰ: ਸੂਬੇ ਦੇ ਕੁੱਝ ਪ੍ਰਾਈਵੇਟ ਸਕੂਲਾਂ ਵਲੋਂ ਅਪਣੇ ਸਕੂਲਾਂ ਅੰਦਰ ਪੰਜਾਬੀ ਬੋਲਣ ’ਤੇ ਜੁਰਮਾਨਾ ਲਗਾਉਣ ਅਤੇ ਹੋਰ ਗੈਰ-ਜਰੂਰੀ ਰੋਕਾਂ ਲਗਾਉਣ ਦੀਆਂ ਖ਼ਬਰਾਂ ਅਕਸਰ ਹੀ ਅਖ਼ਬਾਰਾਂ ਦੀਆਂ ਸੁਰਖੀਆਂ ਦਾ ਸਿੰਗਾਰ ਬਣਦੀਆਂ ਰਹਿੰਦੀਆਂ ਹਨ ਪ੍ਰੰਤੂ ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਨੇ ਅਪਣੇ ਸਮਾਗਮ ਦੌਰਾਨ ਬੱਚਿਆਂ ਦੇ ਦਾਦਾ-ਦਾਦੀ ਦੇ ਆਉਣ ’ਤੇ ਹੀ ਪਾਬੰਦੀ ਲਗਾ ਦਿੱਤੀ ਹੈ। ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਵਿਚ ਲੰਘੀ 20 ਨਵੰਬਰ ਨੂੰ ਸਲਾਨਾ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਸਮਾਗਮ ਦੌਰਾਨ ਕੇਵਲ ਬੱਚਿਆਂ ਦੇ ਮਾਪਿਆਂ ਨੂੰ ਹੀ ਆਉਣ ਦੀ ਇਜ਼ਾਜਤ ਸੀ। ਵੱਡੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਸਕੂਲ ਪ੍ਰਬੰਧਕਾਂ ਨੇ ਇਹ ਹੁਕਮ ਜਬਾਨੀ-ਕਲਾਮੀ ਨਹੀਂ, ਬਲਕਿ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜ਼ੋ ਕਿ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੌਤ ਸਿੰਘ ਬੈਂਸ ਨੇ ਤੁਰੰਤ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਕੂਲ ਦੇ ਪ੍ਰਬੰਧਕਾਂ ਵਿਰੁਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜ਼ੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ।ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀ ਇਸ ਦਫਤਰ ਨੂੰ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।

0Shares

Related posts

ਆਬਕਾਰੀ ਵਿਭਾਗ ਦੀ ਟੀਮ ਵੱਲੋਂ 120 ਬੋਤਲਾਂ ਨਾਜਾਇਜ ਸਰਾਬ ਬਰਾਮਦ

punjabusernewssite

ਮਾਂ ਦੇ ਸਦਮੇ ਕਾਰਨ ਨਾਬਾਲਿਗ ਬੱਚੇ ਨੇ ਕੀਤੀ ਆਤਮਹੱਤਿਆ

punjabusernewssite

ਬਲਾਤਕਾਰ ਦੇ ਮਾਮਲੇ ’ਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਵਲੋਂ ਅਦਾਲਤ ਅੱਗੇ ਆਤਮ ਸਮਰਪਣ

punjabusernewssite

Leave a Comment