Punjabi Khabarsaar
ਬਠਿੰਡਾ

ਸੂਬਾ ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ : ਜਗਰੂਪ ਸਿੰਘ ਗਿੱਲ

whtesting
0Shares

ਕਿਹਾ, ਪੰਜਾਬੀ ਦੇ ਪ੍ਰਚਾਰ ਲਈ ਸਾਨੂੰ ਆਪਣੇ ਘਰ ਤੋਂ ਸ਼ੁਰੂਆਤ ਕਰਨੀ ਚਾਹੀਦੀ ਹੈ
‘‘ਪੰਜਾਬੀ ਮਾਹ’’ ਤਹਿਤ ਭਾਸ਼ਾ ਵਿਭਾਗ ਨੇ ਕਰਵਾਇਆ ਰੂ-ਬ-ਰੂ ਸਮਾਗਮ
ਸੁਖਜਿੰਦਰ ਮਾਨ
ਬਠਿੰਡਾ 23 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਹਮੇਸ਼ਾ ਵਚਨਬੱਧ ਹੈ ਤੇ ਸੂਬੇ ਦੇ ਕੋਨੇ-ਕੋਨੇ ‘ਚ ਇਸ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਵਿਧਾਇਕ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਮਨਾਏ ਜਾ ਰਹੇ “ਪੰਜਾਬੀ ਮਾਹ” ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਕੀਤਾ।ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਭਾਸ਼ਾ ਵਿਭਾਗ ਦਫਤਰ ਬਠਿੰਡਾ ਵਲੋਂ ਕਰਵਾਏ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਜਿੱਥੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਵੱਖ-ਵੱਖ ਸਮਾਗਮ ਵੀ ਕਰਵਾਏ ਜਾ ਰਹੇ ਹਨ। ਜਿਸ ਲਈ ਸ਼ਹਿਰ ਦੀਆਂ ਵਿੱਦਿਅਕ ਤੇ ਸਾਹਿਤਕ ਸੰਸਥਾਵਾਂ ਵੱਲੋਂ ਭਰਵਾਂ ਯੋਗਦਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਪੰਜਾਬੀ ਦੇ ਪ੍ਰਚਾਰ ਲਈ ਆਪਣੇ ਘਰ ਤੋਂ ਸ਼ੁਰੂਆਤ ਕਰਨੀ ਚਾਹੀਦੀ ਹੈ।ਸਮਾਗਮ ਦੇ ਕੇਂਦਰ ਬਿੰਦੂ ਰਹੇ ਨਿੰਦਰ ਘੁਗਿਆਣਵੀ ਨੇ ਨਾਟਕੀ ਅੰਦਾਜ਼ ‘ਚ ਆਪਣੇ ਜੀਵਨ ਦੀਆਂ ਉਨ੍ਹਾਂ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਜੋ ਉਨ੍ਹਾਂ ਦੀਆਂ ਰਚਨਾਵਾਂ ਦਾ ਅਧਾਰ ਬਣੀਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਬਚਪਨ ‘ਚ ਗਾਇਕੀ ਦਾ ਸ਼ੌਕ ਸੀ ਜਿਸ ਦੀ ਤਾਲੀਮ ਲੈਣ ਦੌਰਾਨ ਹੀ ਉਸ ਦਾ ਰੁਝਾਨ ਸਾਹਿਤ ਰਚਨਾ ਵੱਲ ਹੋਣਾ ਸ਼ੁਰੂ ਹੋ ਗਿਆ। ਮਰਹੂਮ ਲਾਲ ਚੰਦ ਯਮਲਾ ਜੱਟ ਦੇ ਸ਼ਗਿਰਦ ਘੁਗਿਆਣਵੀ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਅੱਜ ਸਮੁੱਚੀ ਦੁਨੀਆ ‘ਚ ਆਪਣੇ ਪੈਰ ਜਮਾ ਰਹੀ ਹੈ। ਜਿਸ ਲਈ ਸਾਡੇ ਮਾਪਿਆਂ ਦਾ ਸਭ ਤੋਂ ਵਧੇਰੇ ਯੋਗਦਾਨ ਹੈ ਜੋ ਆਪਣੀ ਅਗਲੀ ਪੀੜ੍ਹੀ ਨੂੰ ਮਾਂ ਬੋਲੀ ਨਾਲ ਦੁਨੀਆ ਦੇ ਹਰ ਕੋਨੇ ‘ਚ ਜਾ ਕੇ ਵੀ ਜੋੜ ਰਹੇ ਹਨ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਭਾਸਾ ਅਫਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਬਠਿੰਡਾ ਦੀਆਂ ਵੱਖ-ਵੱਖ ਸੰਸਥਾਵਾਂ ‘ਚ ਪੰਜਾਬੀ ਦੇ ਪ੍ਰਚਾਰ ਲਈ ਪੁਸਤਕ ਪ੍ਰਦਰਸ਼ਨੀਆਂ, ਨੁੱਕੜ ਨਾਟਕ, ਰੂਬਰੂ ਤੇ ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਮਾਜ ਸੇਵਕ ਤੇ ਉਦਯੋਗਪਤੀ ਅਮਰਜੀਤ ਮਹਿਤਾ,ਕਹਾਣੀਕਾਰ ਅਤਰਜੀਤ, ਸ਼ਾਇਰ ਸੁਰਿੰਦਰਪ੍ਰੀਤ ਘਣੀਆ, ਸਹਾਇਕ ਨਿਰਦੇਸ਼ਕਾ ਜਸਪ੍ਰੀਤ ਕੌਰ, ਖੋਜ ਅਫਸਰ ਡਾ. ਸੁਖਦਰਸ਼ਨ ਸਿੰਘ, ਨਵਪ੍ਰੀਤ ਸਿੰਘ, ਡਾ. ਸੁਖਦਰਸ਼ਨ ਸਿੰਘ, ਐਸਐਸਡੀ ਕਾਲਜ ਦੀ ਪਿ੍ਰੰਸੀਪਲ ਨੀਰੂ ਗਰਗ, ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼ਤੀਸ਼ ਅਰੋੜਾ, ਐਮਸੀ ਸੁਖਦੀਪ ਸਿੰਘ ਢਿੱਲੋਂ, ਨਾਮਵਰ ਗੀਤਕਾਰ ਮਨਪ੍ਰੀਤ ਟਿਵਾਣਾ, ਸੁਖਦਰਸ਼ਨ ਗਰਗ, ਗੁਰਦੇਵ ਖੋਖਰ, ਰਣਬੀਰ ਰਾਣਾ, ਲਛਮਣ ਮਲੂਕਾ, ਮਲਕੀਤ ਸਿੰਘ ਮਛਾਣਾ, ਮਨਜਿੰਦਰ ਸਿੰਘ, ਅਨਿਲ ਕੁਮਾਰ, ਸੁਖਦੀਪ ਸਿੰਘ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਤੇ ਕਾਲਜ ਦੀਆਂ ਵਿਦਿਆਰਥਣਾਂ ਆਦਿ ਹਾਜ਼ਰ ਸਨ।

0Shares

Related posts

ਮਾਲ ਵਿਭਾਗ ਨਾਲ ਸਬੰਧਤ ਕਾਰਜਾਂ ਨੂੰ ਪਹਿਲ ਦੇ ਆਧਾਰ’ ਤੇ ਕੀਤਾ ਜਾਵੇ: ਡੀ ਸੀ

punjabusernewssite

ਸ਼ਹੀਦ ਹੋਣ ਦਾ ਮੌਕਾ “ਅਕਾਲ ਪੁਰਖ਼” ਸਿਰਫ਼ ਸੂਰਮਿਆਂ ਨੂੰ ਹੀ ਬਖਸ਼ਦਾ ਹੈ : ਕੁਲਤਾਰ ਸਿੰਘ ਸੰਧਵਾਂ

punjabusernewssite

ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

punjabusernewssite

Leave a Comment