WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਟਰੱਕ ਯੂਨੀਅਨਾਂ ਦਾ ਨਾਮ ਵਰਤਣ ਵਾਲਿਆਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ

ਮੁੱਖ ਸਕੱਤਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਦੇ ਆਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਨਵੰਬਰ: ਪਿਛਲੀ ਕੈਪਟਨ ਸਰਕਾਰ ਦੁਆਰਾ ਸੂਬੇ ਵਿੱਚ ਟਰੱਕ ਯੂਨੀਅਨਾਂ ਖ਼ਤਮ ਕਰਨ ਦੇ ਕੀਤੇ ਫੈਸਲੇ ਦੇ ਬਾਵਜੂਦ ਪੰਜਾਬ ਵਿਚ ਟਰੱਕ ਯੂਨੀਅਨਾਂ ਦੇ ਨਾਮ ਹੇਠ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਸਰਕਾਰ ਨੇ ਸਖ਼ਤ ਨੋਟਿਸ ਲੈਂਦਿਆਂ ਪੁਲਿਸ ਤੇ ਟ੍ਰਾਂਸਪੋਰਟ ਵਿਭਾਗ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਸ ਸਬੰਧ ਵਿਚ ਸੂਬੇ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ ਅੱਜ ਡੀ.ਜੀ.ਪੀ. ਗੌਰਵ ਯਾਦਵ ਦੀ ਹਾਜ਼ਰੀ ਵਿੱਚ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ 13 ਦਸੰਬਰ 2017 ਤੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਰਵਾਈਆਂ ਨਾਲ ਉਦਯੋਗਾਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ।ਮੁੱਖ ਸਕੱਤਰ ਨੇ ਟਰਾਂਸਪੋਰਟ ਤੇ ਪੁਲਿਸ ਵਿਭਾਗ ਨੂੰ 2017 ਵਿੱਚ ਭੰਗ ਦੇ ਕੀਤੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਕਿਹਾ ਕਿ ਜੇਕਰ ਕੋਈ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਤੁਰੰਤ ਪਰਮਿਟ ਰੱਦ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫੀਲਡ ਵਿੱਚ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ 2017 ਵਿੱਚ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਹਰ ਹੀਲੇ ਕੀਤੀ ਜਾਵੇ।ਜੇਕਰ ਕੋਈ ਟਰੱਕ ਆਪਰੇਟਰ ਕਿਸੇ ਨੂੰ ਪ੍ਰੇਸ਼ਾਨ ਕਰਦਾ ਹੈ ਤਾਂ ਪੁਲਿਸ ਤੁਰੰਤ ਕੇਸ ਦਰਜ ਕਰੇ। ਉਨ੍ਹਾਂ ਕਿਹਾ ਕਿ ਕੋਈ ਵੀ ਟਰੱਕ ਯੂਨੀਅਨ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਹੈ।ਮੀਟਿੰਗ ਵਿੱਚ ਡੀ.ਜੀ.ਪੀ. ਗੌਰਵ ਯਾਦਵ, ਪ੍ਰਮੁੱਖ ਸਕੱਤਰ ਉਦਯੋਗ ਦਿਲੀਪ ਕੁਮਾਰ, ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਸੇਤੀਆ, ਏ.ਡੀ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਤੋਂ ਇਲਾਵਾ ਵੀਡਿਓ ਕਾਨਫਰੰਸ ਰਾਹੀਂ ਸੂਬੇ ਦੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ਕਮਿਸ਼ਨਰ, ਕਮਿਸ਼ਨਰ ਪੁਲਿਸ, ਐਸ.ਐਸ.ਪੀ., ਜ਼ਿਲਾ ਉਦਯੋਗ ਕੇਂਦਰਾਂ ਦੇ ਜਨਰਲ ਮੈਨੇਜਰ ਅਤੇ ਜ਼ਿਲਾ ਟਰਾਂਸਪੋਰਟ ਅਫਸਰ ਹਾਜ਼ਰ ਹੋਏ। ਇੱਥੇ ਦਸਣਾ ਬਣਦਾ ਹੈ ਕਿ ਕੈਪਟਨ ਵਲੋਂ ਭੰਗ ਕੀਤੀਆਂ ਇੰਨ੍ਹਾਂ ਯੂਨੀਅਨਾਂ ਨੂੰ ਮੁੜ ਬਹਾਲ ਕਰਨ ਲਈ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਦਸਖ਼ਤਾਂ ਹੇਠ ਇੱਕ ਪੱਤਰ ਜਾਰੀ ਹੋਇਆ ਸੀ ਪ੍ਰੰਤੂ ਬਾਅਦ ਵਿਚ ਸਪੱਸ਼ਟ ਕੀਤਾ ਗਿਆ ਸੀ ਕਿ ਯੂਨੀਅਨਾਂ ਨੂੰ ਬਹਾਲ ਨਹੀਂ ਕੀਤਾ ਗਿਆ ਪ੍ਰੰਤੂ ਇਸਦੇ ਬਾਵਜੂਦ ਪੰਜਾਬ ਵਿਚ ਦਰਜ਼ਨਾਂ ਦੀ ਤਾਦਾਦ ਵਿਚ ਯੂਨੀਅਨ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

Related posts

ਰਿਸ਼ਵਤ ਮਾਮਲੇ ’ਚ ਵਿਜੀਲੈਂਸ ਵਲੋਂ ਵਿਧਾਇਕ ਅਮਿਤ ਰਤਨ ਗ੍ਰਿਫਤਾਰ

punjabusernewssite

ਖ਼ੁਸਬਾਜ਼ ਜਟਾਣਾ ਨੇ ਮੀਂਹ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ

punjabusernewssite

ਜ਼ਰੂਰੀ ਹੈ ਪੰਜਾਬ ‘ਚ ਜਲ, ਜੰਗਲ ਅਤੇ ਜ਼ਮੀਨ ਦਾ ਵਿਗੜਿਆ ਤਵਾਜ਼ਨ ਸਹੀ ਕਰਨਾ: ਭਗਵੰਤ ਮਾਨ

punjabusernewssite