Punjabi Khabarsaar
ਬਠਿੰਡਾ

ਰਾਮਾ ਰਿਫਾਇਨਰੀ ਨੇ ਸੀਵਰੇਜ਼ ਕਲੀਅਰਿੰਗ ਲਈ 47 ਲੱਖ ਰੁਪਏ ਦੀ ਦਿੱਤੀ ਸਹਾਇਤਾ

whtesting
0Shares

ਡਿਪਟੀ ਕਮਿਸ਼ਨਰ ਨੇ ਕੀਤਾ ਵਿਸ਼ੇਸ਼ ਤੌਰ ਤੇ ਧੰਨਵਾਦ

ਸੁਖਜਿੰਦਰ ਮਾਨ

ਬਠਿੰਡਾ, 24 ਨਵੰਬਰ : ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਰਾਮਾਂ) ਵਲੋਂ ਸੀਵਰੇਜ਼ ਕਲੀਅਰਿੰਗ ਦੇ ਕੰਮ ਲਈ 47 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੂੰ ਭੇਂਟ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਚੈਕ ਭੇਂਟ ਕਰਨ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸਪੀਸੀਐਲ ਵਲੋਂ ਇਹ ਰਾਸ਼ੀ ਜ਼ਿਲ੍ਹੇ ਦੇ ਅਧੀਨ ਪੈਂਦੇ ਰਾਮਾਂ ਮੰਡੀ ਅਤੇ ਸਬ-ਡਵੀਜ਼ਨ ਤਲਵੰਡੀ ਸਾਬੋ ਤੋਂ ਇਲਾਵਾ ਹੋਰ ਖੇਤਰਾਂ ਵਿੱਚ ਸੀਵਰੇਜ਼ ਕਲੀਅਰਿੰਗ ਦੇ ਕੰਮਾਂ ਨੂੰ ਚਲਾਉਣ ਲਈ ਸੁਪਰ ਸਕਸ਼ਨ ਕਮ ਜੈਟਿੰਗ ਮਸ਼ੀਨ ਲਈ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਵਾਸੀਆਂ ਨੂੰ ਸੀਵਰੇਜ਼ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਦਰਪੇਸ਼ ਨਾ ਆਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਰਿਫ਼ਾਇਨਰੀ ਦੇ ਡਿਪਟੀ ਜਨਰਲ ਮੈਨੇਜ਼ਰ (ਡੀਜੀਐਮ) ਸ. ਚਰਨਜੀਤ ਸਿੰਘ ਅਤੇ ਸ਼੍ਰੀ ਸੰਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

0Shares

Related posts

ਨੌਜਵਾਨ ਵਲੋਂ ਆਤਮਹੱਤਿਆ, ਸਾਢੂਆਂ ਵਿਰੁਧ ਪਰਚਾ ਦਰਜ਼

punjabusernewssite

ਵਾਤਾਵਰਨ ਨੂੰ ਸੁੱਧ ਰੱਖਣ ਲਈ ਇਵਨਿੰਗ ਸਕੂਲ ਦੇ ਬੱਚਿਆਂ ਨੂੰ ਪੌਦੇ ਵੰਡੇ

punjabusernewssite

ਉੱਘੇ ਸਾਹਿਤਕ ਸਮੀਖਿਅਕ ਤੇ ਸਿੱਖਿਆ ਸ਼ਾਸ਼ਤਰੀ ਪਿ੍ਰੰ: ਜਗਦੀਸ ਸਿੰਘ ਘਈ ਦਾ ਹੋਇਆ ਦਿਹਾਂਤ

punjabusernewssite

Leave a Comment