ਸੁਖਜਿੰਦਰ ਮਾਨ
ਬਠਿੰਡਾ, 26 ਨਵੰਬਰ: ਸਥਾਨਕ ਐਸ. ਐਸ. ਡੀ. ਗਲਰਜ਼ ਕਾਲਜ ਵਿਖੇ ਯੁਵਕ ਸੇਵਾਵਾਂ ਚੰਡੀਗੜ੍ਹ ਦੀਆਂ ਹਦਾਇਤਾ ਅਨੁਸਾਰ ਕਾਲਜ ਪਿ੍ਰੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰੱਸਤੀ ਹੇਠ ਰਾਜਨੀਤੀ ਵਿਭਾਗ ਦੇ ਸਹਿਯੋਗ ਨਾਲ ਐਨ. ਐਸ. ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ‘ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਅਧੀਨ ਸੰਵਿਧਾਨ ਦਿਵਸ ਮਨਾਇਆ ਗਿਆ । ਇਸ ਸਮਾਗਮ ਦੀ ਸ਼ੁਰੂਆਤ ਸਹੁੰ ਚੁੱਕ ਕੇ ਕੀਤੀ ਗਈ । ਇਸ ਮੌਕੇ ਵਾਈਸ ਪਿ੍ਰੰਸੀਪਲ ਡਾ. ਸਵਿਤਾ ਭਾਟੀਆ ਅਤੇ ਰਾਜਨੀਤੀ ਵਿਭਾਗ ਦੇ ਮੁੱਖੀ ਮੈਡਮ ਤਿ੍ਰਪਤਾ ਵੀ ਸ਼ਾਮਿਲ ਰਹੇ । ਜਿਸ ਵਿੱਚ ਵਿਦਿਆਰਥੀਆਂ ਦੇ ਸੰਵਿਧਾਨ ਵਿਸ਼ੇ ਨਾਲ ਸਬੰਧਿਤ ਕੁਇਜ਼ ਮੁਕਾਬਲੇ, ਸਲੋਗਨ ਲਿਖਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ । ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਕਾਲਜ ਪਿ੍ਰੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ । ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ ਅਤੇ ਕਾਰਜਕਾਰੀ ਕਮੇਟੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਆਪਣੇ ਸੰਵਿਧਾਨ ਪ੍ਰਤੀ ਮੌਜੂਦਾ ਜਾਣਕਾਰੀ ਹਾਸਿਲ ਕਰਦੇ ਰਹਿਣਾ ਚਾਹੀਦਾ ਹੈ ।
ਐਸ. ਐਸ. ਡੀ. ਗਰਲਜ਼ ਕਾਲਜ ਵਿਚ ਸੰਵਿਧਾਨ ਦਿਵਸ ਮਨਾਇਆ
15 Views