WhatsApp Image 2024-03-01 at 18.35.59
WhatsApp Image 2024-03-01 at 18.35.47
WhatsApp Image 2024-03-01 at 18.35.22 (1)
WhatsApp Image 2024-03-01 at 18.35.22
WhatsApp Image 2024-02-15 at 20.55.12
WhatsApp Image 2024-02-15 at 20.55.45
WhatsApp Image 2024-02-16 at 14.53.03
WhatsApp Image 2024-02-16 at 14.53.04
WhatsApp Image 2024-02-21 at 10.32.12
WhatsApp Image 2024-02-26 at 14.41.51
WhatsApp Image 2024-03-01 at 19.22.43
previous arrow
next arrow
Punjabi Khabarsaar
ਕਪੂਰਥਲਾ

ਪੰਜਾਬ ਵਿਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ-ਕੈਬਨਿਟ ਮੰਤਰੀ ਮੀਤ ਹੇਅਰ

ਫਗਵਾੜਾ ਵਿਖੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਦੌਰਾ- ਸਾਫ ਕੀਤੇ ਪਾਣੀ ਨਾਲ 1000 ਏਕੜ ਵਿਚ ਸਿੰਚਾਈ ਕਰਨ ਦੇ ਕੰਮ ਦਾ ਲਿਆ ਜਾਇਜ਼ਾ
ਟਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਚਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ
ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਰੱਖਿਆ, ਸੀਵਰੇਜ਼ ਬੋਰਡ ਤੇ ਖੇਤੀਬਾੜੀ ਵਿਭਾਗ ਨੂੰ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਮਿਲਕੇ ਕੰਮ ਕਰਨ ਦਾ ਸੱਦਾ
ਪੰਜਾਬੀ ਖ਼ਬਰਸਾਰ ਬਿਉਰੋ
ਫਗਵਾੜਾ, 1 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਸ੍ਰੀ ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11  ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ। ਸ੍ਰੀ ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ?ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ।ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।
ਕਿਸਾਨਾਂ ਦਾ ਸਨਮਾਨ-
ਕੈਬਨਿਟ ਮੰਤਰੀ ਵਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜੋ ਕਿ ਇਸ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ। ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ। ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related posts

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਦੇਸ਼ ਵਿੱਚ ਬੰਧਕ ਬਣਾਈ ਪੀੜਤਾ ਆਪਣੇ ਘਰ ਪਹੁੰਚੀ

punjabusernewssite

ਸੁਲਤਾਨਪੁਰ ਲੋਧੀ ਗੋਲੀਬਾਰੀ ਮਾਮਲਾ: ADGP ਅਤੇ DC ਅਫ਼ਸਰਾਂ ਦੀ ਨਿਹੰਗ ਸਿੰਘਾਂ ਨਾਲ ਗੱਲਬਾਤ ਖ਼ਤਮ, 145 ਧਾਰਾਂ ਲਾਗੂ

punjabusernewssite

ਕਿਰਲੀ ਵਾਲੀ ਚਾਹ ਪੀਣ ਨਾਲ ਦੋ ਬੱਚਿਆਂ ਦੀ ਮੌਤ, ਤਿੰਨ ਜੀਆਂ ਦੀ ਹਾਲਾਤ ਗੰਭੀਰ

punjabusernewssite