WhatsApp Image 2024-03-01 at 18.35.59
WhatsApp Image 2024-03-01 at 18.35.47
WhatsApp Image 2024-03-01 at 18.35.22 (1)
WhatsApp Image 2024-03-01 at 18.35.22
WhatsApp Image 2024-02-15 at 20.55.12
WhatsApp Image 2024-02-15 at 20.55.45
WhatsApp Image 2024-02-16 at 14.53.03
WhatsApp Image 2024-02-16 at 14.53.04
WhatsApp Image 2024-02-21 at 10.32.12
WhatsApp Image 2024-02-26 at 14.41.51
WhatsApp Image 2024-03-01 at 19.22.43
previous arrow
next arrow
Punjabi Khabarsaar
ਸਾਡੀ ਸਿਹਤ

ਸਿਹਤ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਆਯੋਜਿਤ

ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ ਐਚ.ਆਈ.ਵੀ ਏਡਜ਼ ਦੇ ਟੈਸਟ ਅਤੇ ਇਲਾਜ: ਸਿਵਲ ਸਰਜਨ
ਏਡਜ਼ ਦੇ ਮਰੀਜ਼ ਨਾਲ ਭੇਦ ਭਾਵ ਨਾ ਕਰੋ: ਡਾ ਰਾਕੇਸ਼ ਗੋਇਲ
ਸੁਖਜਿੰਦਰ ਮਾਨ
ਬਠਿੰਡਾ, 1 ਦਸੰਬਰ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿੱਚ ਸਿਵਲ ਹਸਪਤਾਲ, ਪੁਲਿਸ ਲਾਈਨ, ਰਾਜਿੰਦਰਾ ਕਾਲਜ ਅਤੇ ਸੀ.ਆਈ.ਡੀ ਦਫ਼ਤਰ ਬਠਿੰਡਾ ਵਿਖੇ ”‘‘ਬਰਾਬਰ ਕਰੋ” ਦੇ ਥੀਮ ਹੇਠ ਜਾਗਰੂਕਤਾ ਸਮਾਗਮ ਕਰਵਾਏ ਗਏ। ਸਿਵਲ ਹਸਪਤਾਲ ਬਠਿੰਡਾ ਵਿਖੇ ਡਾ ਮਨਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਸੀ.ਆਈ.ਡੀ ਦਫ਼ਤਰ ਵਿਖੇ ਡੀਐਸਪੀ ਪ੍ਰਮਿੰਦਰ ਸਿੰਘ , ਰਾਜਿੰਦਰਾ ਕਾਲਜ ਵਿਖੇ ਪ੍ਰਿੰਸੀਪਲ ਸੁਰਜੀਤ ਸਿੰਘ ਅਤੇ ਪੁਲਿਸ ਲਾਈਨ ਵਿਖੇ ਉਪ ਪੁਲਿਸ ਕਪਤਾਨ ਦੀ ਪ੍ਰਧਾਨਗੀ ਵਿੱਚ ਡਾ ਰਾਕੇਸ਼ ਗੋਇਲ ਮੈਡੀਕਲ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸ਼ਵ ਏਡਜ਼ ਦਿਵਸ ਮਨਾਉਣ ਦਾ ਮਕਸਦ ਸਾਲ 2030 ਤੱਕ ਏਡਜ਼ ਦੇ ਨਵੇਂ ਮਰੀਜ਼ਾਂ ਨਾ ਆਉਣ ਦੇਣ ਦਾ ਟੀਚਾ ਲੈ ਕੇ ਸਿਹਤ ਸਟਾਫ਼ ਅਤੇ ਆਮ ਲੋਕਾਂ ਨੁੰ ਏਡਜ਼ ਬਿਮਾਰੀ ਪ੍ਰਤੀ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਏਡਜ਼ ਇੱਕ ਐਚ.ਆਈ.ਵੀ ਵਾਇਰਸ ਨਾਲ ਹੁੰਦੀ ਹੈ, ਜੋ ਸਾਡੇ ਸਰੀਰ ਤੇ ਹਮਲਾ ਕਰਕੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਖਤਮ ਕਰ ਦਿੰਦਾ ਹੈ। ਕਿਸੇ ਵੀ ਵਿਅਕਤੀ ਨੂੰ ਖਾਂਸੀ, ਜੁਕਾਮ, ਬੁਖਾਰ, ਦਸਤ, ਉਲਟੀਆਂ, ਭਾਰ ਦਾ ਘਟਣਾ, ਕੰਮਜੋਰੀ ਆਦਿ ਲੱਛਣ ਲੰਬੇ ਸਮੇਂ ਤੋਂ ਹੋਣ ਅਤੇ ਠੀਕ ਨਾ ਹੋ ਰਿਹਾ ਹੋਵੇ ਤਾਂ ਹੋ ਸਕਦਾ ਹੈ ਕਿ ਉਸ ਨੂੰ ਏਡਜ਼ ਹੋਵੇ। ਇਸ ਲਈ ਉਸ ਨੂੰ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਤੋ ਜਲਦੀ ਤੋਂ ਜਲਦੀ ਟੈਸਟ ਕਰਵਾਉਣਾ ਚਾਹੀਦਾ ਹੈ। ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਆਈ.ਸੀ.ਟੀ.ਸੀ. ਸੈਂਟਰਾਂ ਵਿੱਚ ਐਚ.ਆਈ.ਵੀ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਇਹ ਬਿਮਾਰੀ ਦੂਸ਼ਿਤ ਵਿਅਕਤੀ ਦੀਆਂ ਸੂਈਆਂ-ਸਰਿੰਜਾਂ ਵਰਤਣ ਨਾਲ, ਗਰਭਵਤੀ ਮਰੀਜ਼ ਮਾਂ ਤੋਂ ਬੱਚੇ ਨੂੰ, ਦੂਸ਼ਿਤ ਖੂਨ ਚੜਾਉਣ ਨਾਲ, ਅਣ-ਸੁਰੱਖਿਅਤ ਸੈਕਸ ਸਬੰਧ ਬਨਾਉਣ ਨਾਲ, ਟੈਟੂ ਬਨਵਾਉਣ ਨਾਲ ਇੱਕ ਮਨੂੱਖ ਤੋਂ ਦੂਸਰੇ ਮਨੂੱਖ ਨੂੰ ਫੈਲਦੀ ਹੈ। ਇਹ ਬਿਮਾਰੀ ਹੱਥ ਮਿਲਾਉਣ, ਇਕੱਠੇ ਬੈਠਣ ਨਾਲ, ਇਕੱਠੇ ਸੌਣ ਨਾਲ, ਚੁੰਮਣ ਨਾਲ, ਇਕੱਠੇ ਖਾਣਾ ਖਾਣ ਆਦਿ ਕਾਰਣਾਂ ਨਾਲ ਨਹੀਂ ਫੈਲਦੀ। ਉਹਨਾਂ ਦੱਸਿਆ ਕਿ ਏਡਜ਼ ਵਾਲੇ ਮਰੀਜਾਂ ਨੂੰ ਟੀ.ਬੀ ਹੋਣ ਦਾ ਵੀ ਖਤਰਾ ਹੁੰਦਾ ਹੈ। ਵਿਨੋਦ ਖੁਰਾਣਾ ਅਤੇ ਨਰਿੰਦਰ ਕੁਮਾਰ ਨੇ ਕਿਹਾ ਕਿ ਏਡਜ਼ ਦੇ ਮਰੀਜ਼ ਨਾਲ ਭੇਦਭਾਵ ਨਹੀ ਕਰਨਾ ਚਾਹੀਦਾ ਅਤੇ ਏਡਜ਼ ਮਰੀਜ਼ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਚਾਹੀਦਾ ਹੈ, ਸਗੋਂ ਮਰੀਜਾਂ ਦਾ ਇਲਾਜ ਕਰਵਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਇਸ ਸਮੇਂ ਸੋਨਿਕਾ ਰਾਣੀ ਅਤੇ ਦਿਵਿਆ ਪ੍ਰਜੈਕਟ ਕੋਆਰਡੀਨੇਟਰ ਕੇਅਰ ਐਂਡ ਸਪੋਰਟ ਸੈਂਟਰ, ਬਲਦੇਵ ਸਿੰਘ ਹਾਜ਼ਰ ਸਨ।

Related posts

ਤਜਰਬੇ ਦੇ ਆਧਾਰ ਤੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮਾਨਤਾ ਦੇਵੇ ਸਰਕਾਰ-ਪ੍ਰੈਕਟੀਸ਼ਨਰ ਯੂਨੀਅਨ

punjabusernewssite

ਸਿਵਲ ਸਰਜਨ ਡਾ ਢਿੱਲੋਂ ਨੇ ਕੀਤਾ ਸਿਵਲ ਹਸਪਤਾਲ ਦੇ ਡੇਂਗੂ ਵਾਰਡ ਦਾ ਦੌਰਾ

punjabusernewssite

ਮਾਲਵੇ ਚ ਨਵੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ ਏਮਜ਼ ਬਠਿੰਡਾ : ਸ਼ੌਕਤ ਅਹਿਮਦ ਪਰੇ

punjabusernewssite