WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਡਾ ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਅਕਾਲੀ ਤੇ ਬਸਪਾ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਸੁਖਜਿੰਦਰ ਮਾਨ
ਬਠਿੰਡਾ, 6 ਦਸੰਬਰ: ਅੱਜ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਬਾਬਾ ਸਾਹਿਬ ਦੇ ਚਰਨਾਂ ਵਿੱਚ ਫੁੱਲ ਅਰਪਣ ਕਰਕੇ ਬਾਬਾ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਉਨ੍ਹਾਂ ਦੀ ਜੀਵਨੀ ਬਾਰੇ ਵਿਚਾਰ ਕੀਤੇ। ਆਕਲੀ ਆਗੂ ਜਗਦੀਪ ਸਿੰਘ ਗਹਿਰੀ ਨੇ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਰੱਖੀ ਕੇ ਵਿਧਾਨ ਸਭਾ ਦੇ ਵਿੱਚ ਬਾਬਾ ਸਾਹਿਬ ਦਾ ਬੁੱਤ ਲੱਗਣਾ ਚਹੀਦਾ ਹੈ। ਅਕਾਲੀ ਆਗੂ ਇਕਬਾਲ ਸਿੰਘ ਬਬਲੀ ਢਿੱਲੋ ਨੇ ਕਿਹਾ ਕਿ ਏਨਾ ਰਹਿਬਰਾਂ ਦੇ ਸਾਨੂੰ ਹਰੇਕ ਵਰਗ ਨੂੰ ਰਲ ਮਿਲ਼ਕੇ ਦਿਨ ਮਨਾਉਣੇ ਚਾਹੀਦੇ ਹਨ, ਇਸ ਕਰਕੇ ਹਰੇਕ ਵਰਗ ਵਿੱਚ ਆਪਸੀ ਭਾਈਚਾਰਕ ਸਾਂਝ ਬਣਾਈਂ ਰੱਖੀ ਜਾ ਸਕੇ। ਯੂਥ ਅਕਾਲੀ ਆਗੂ ਹਰਪਾਲ ਸਿੰਘ ਢਿੱਲੋਂ ਕੌਂਸਲਰ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿੰਦਾ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਭੀਮ ਰਾਓ ਅੰਬੇਡਕਰ ਪਾਰਕ ਵਿੱਚ ਕੋਈ ਵੀ ਸਾਫ਼ ਸਫ਼ਾਈ ਨਹੀਂ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਅਮਰਜੀਤ ਸਿੰਘ ਵਿਰਦੀ, ਗਰੋਵਰ ਨਿਧਾਨੀਆ, ਗੁਰਪ੍ਰੀਤ ਸੰਧੂ, ਰਾਜਵਿੰਦਰ ਸਿੰਘ ਸਿੱਧੂ, ਮੋਹਨਜੀਤ ਪੂਰੀ,ਬੀਬੀ ਬਲਜਿੰਦਰ ਕੌਰ, ਭੁਪਿੰਦਰ ਭੂਪਾ,ਕਾਕਾ ਬਰਾੜ,ਤਜਿੰਦਰ ਸਿੰਘ,ਗਰੁਪ੍ਰੀਤ ਮੱਲਣ,ਜਸ਼ਨਦੀਪ,ਗੌਤਮ ਮਸ਼ੀਹ,ਸੁਭਾਸ਼, ਬਸਪਾ ਆਗੂ ਰਾਜਿੰਦਰ ਕੁਮਾਰ ਰਾਜੂ,ਨਿਰੇਸ਼ ਚੋਪੜਾ,ਸ਼ਿਵ ਰਾਮ ,ਅਮਨ ਕੁਮਾਰ ਨੇ ਵੀ ਫੁੱਲ ਅਰਪਣ ਕੀਤੇ।

Related posts

ਨਾਗਰਿਕ ਸਹੂਲਤਾਂ ਦੀ ਘਾਟ ਵਿਰੁੱਧ ਜਮਹੂਰੀ ਅਧਿਕਾਰ ਸਭਾ ਵਲੋਂ ਪ੍ਦਰਸ਼ਨ

punjabusernewssite

ਦਿਹਾਤੀ ਮਜ਼ਦੂਰ ਸਭਾ ਨੇ ਬੀਡੀਪਿਓ ਦਫਤਰ ਮੂਹਰੇ ਰੋਸ ਧਰਨਾ ਦਿੱਤਾ

punjabusernewssite

ਪੰਜਾਬ ’ਚ ਮੁੱਖ ਮੰਤਰੀ ਚੰਨੀ ਚਲਾ ਰਹੇ ਸਨ ਰੇਤ ਮਾਫ਼ੀਆ: ਹਰਸਿਮਰਤ ਬਾਦਲ

punjabusernewssite