Tuesday, May 12, 2026
spot_img
spot_img

ਪੰਜਾਬ ’ਚ ਹੁਣ ਹਰ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਕੀਤੇ ਜਾਇਆ ਕਰਨਗੇ ਭਰਤੀ

Date:

spot_img

ਪੰਜਾਬ ਵਜ਼ਾਰਤ ਵੱਲੋਂ ਅਗਲੇ ਚਾਰ ਸਾਲਾਂ ਵਿਚ 8400 ਪੁਲੀਸ ਜਵਾਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ
ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਵੀ ਮਿਲੀ ਪ੍ਰਵਾਨਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਦਸੰਬਰ: ਪੰਜਾਬ ’ਚ ਹੁਣ ਹਰ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਭਰਤੀ ਕੀਤੇ ਜਾਇਆ ਕਰਨਗੇ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦੀ ਹੋਈ ਮੀਟਿੰਗ ਵਿਚ ਅਗਲੇ ਚਾਰ ਸਾਲਾਂ ਵਿਚ 8400 ਪੁਲੀਸ ਜਵਾਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦਿੱਤੀ ਗਈ ਹੈ। ਇਸਦੇ ਨਾਲ ਹੀ ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਵੀ ਪ੍ਰਵਾਨਗੀ ਮਿਲੀ ਹੈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਹਰੇਕ ਸਾਲ 2100 ਅਸਾਮੀਆਂ ਲਈ ਤਕਰੀਬਨ ਢਾਈ ਲੱਖ ਉਮੀਦਵਾਰਾਂ ਦੇ ਅਪਲਾਈ ਕਰਨ ਦੀ ਉਮੀਦ ਹੈ। ਇਹ ਸਾਰੇ ਉਮੀਦਵਾਰ ਲਿਖਤੀ ਪ੍ਰੀਖਿਆ ਪਾਸ ਕਰਨ ਦੇ ਨਾਲ-ਨਾਲ ਆਪਣੀ ਸਰੀਰਕ ਤੰਦਰੁਸਤੀ ਦੇ ਇਮਤਿਹਾਨ ਵਿੱਚੋਂ ਵੀ ਗੁਜ਼ਰਨਗੇ। ਭਰਤੀ ਪ੍ਰਕਿਰਿਆ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਾਕਾਰਤਮਕ ਪਾਸੇ ਲਾਇਆ ਜਾਵੇਗਾ ਅਤੇ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ। ਇਸੇ ਤਰ੍ਹਾਂ ਇਹ ਭਰਤੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗੀ। ਬੁਲਾਰੇ ਮੁਤਾਬਕ ਭਰਤੀ ਸਬੰਧੀ ਇਸ਼ਤਿਹਾਰ, ਇਮਤਿਹਾਨ ਕਰਵਾਉਣ ਅਤੇ ਨਤੀਜਿਆਂ ਦੇ ਐਲਾਨ ਲਈ ਤੈਅ ਪ੍ਰਕਿਰਿਆ ਹੋਵੇਗੀ। ਇਸ ਪ੍ਰਕਿਰਿਆ ਦੇ ਤਹਿਤ ਜਨਵਰੀ ਮਹੀਨੇ ਵਿਚ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ ਅਤੇ ਲਿਖਤੀ ਪ੍ਰੀਖਿਆ ਮਈ-ਜੂਨ ਮਹੀਨੇ ਕਰਵਾਈ ਜਾਵੇਗੀ। ਇਸੇ ਤਰ੍ਹਾਂ ਸਤੰਬਰ ਮਹੀਨੇ ਵਿਚ ਫਿਜ਼ੀਕਲ ਟੈਸਟ ਹੋਵੇਗਾ ਅਤੇ ਨਵੰਬਰ ਵਿਚ ਨਤੀਜਾ ਐਲਾਨਿਆ ਜਾਵੇਗਾ।

ਮਾਲ ਵਿਭਾਗ ਵਿਚ ਪਟਵਾਰੀਆਂ ਦੀਆਂ 710 ਅਸਾਮੀਆਂ ਭਰਨ ਦੀ ਪ੍ਰਵਾਨਗੀ
ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਵਿਭਾਗ ਵਿਚ ਮਾਲ ਪਟਵਾਰੀਆਂ ਦੀ 710 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਆਮ ਲੋਕਾਂ ਨੂੰ ਇਹ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣ।

ਐਨ.ਸੀ.ਸੀ. ਦੇ ਕੰਮਕਾਜ ਲਈ ਪੈਸਕੋ ਰਾਹੀਂ 203 ਮੁਲਾਜ਼ਮ ਨਿਯੁਕਤ ਕਰਨ ਦੀ ਪ੍ਰਵਾਨਗੀ
ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ.) ਦੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਨੂੰ ਐਨ.ਸੀ.ਸੀ., ਮੁੱਖ ਦਫ਼ਤਰ, ਯੂਨਿਟਾਂ ਤੇ ਕੇਂਦਰਾਂ ਲਈ ਪੈਸਕੋ ਰਾਹੀਂ ਆਊਟਸੋਰਸਿੰਗ ਤਹਿਤ 203 ਮੁਲਾਜ਼ਮ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਐਨ.ਸੀ.ਸੀ. ਯੂਨਿਟਾਂ ਵਿਚ ਰੈਗੂਲਰ ਭਰਤੀ ਹੋਣ ਤੱਕ ਮਨੁੱਖੀ ਸ਼ਕਤੀ ਦੀ ਗੰਭੀਰ ਘਾਟ ਦੇ ਮੁੱਦੇ ਨੂੰ ਫੌਰੀ ਤੌਰ ਉਤੇ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗਾ। ਇਸ ਨਾਲ ਐਨ.ਸੀ.ਸੀ. ਯੂਨਿਟਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਵਿਚ ਹੋਰ ਮਦਦ ਮਿਲੇਗੀ ਜਿਸ ਨਾਲ ਐਨ.ਸੀ.ਸੀ. ਕੈਡਿਟਾਂ ਦੇ ਰੂਪ ਵਿਚ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਵਾਧਾ ਹੋਵੇਗਾ।

ਈ.ਐਮ.ਐਫ. ਦੀ ਦੋਹਰੀ ਅਦਾਇਗੀ ਬੰਦ ਕਰਨ ਲਈ ਨਵੀਂ ਕਰੱਸ਼ਰ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ
ਕਰੱਸ਼ਰ ਮਾਲਕਾਂ ਦੇ ਨਾਲ-ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਵਾਤਾਵਰਨ ਪ੍ਰਬੰਧਨ ਫੰਡ (ਈ.ਐਮ.ਐਫ.) ਦੀ ਦੋਹਰੀ ਅਦਾਇਗੀ ਰੋਕਣ ਲਈ ਨਵੀਂ ਕਰੱਸ਼ਰ ਨੀਤੀ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਹੈ। ਪਹਿਲਾਂ ਹੀ ਨੋਟੀਫਾਈ ਹੋ ਚੁੱਕੀ ਨਵੀਂ ਕਰੱਸ਼ਰ ਨੀਤੀ ਮੁਤਾਬਕ ਈ.ਐਮ.ਐਫ. ਦੀ ਅਦਾਇਗੀ ਇਕ ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਕਰਨੀ ਲਾਜ਼ਮੀ ਹੈ, ਜਿਹੜੀ ਕਰੱਸ਼ਰ ਮਾਲਕਾਂ ਨੂੰ ਆਪਣੀਆਂ ਰਿਟਰਨਾਂ ਨਾਲ ਜਮ?ਹਾਂ ਕਰਵਾਉਣੀ ਹੁੰਦੀ ਹੈ। ਨਵੀਂ ਨੀਤੀ ਮੁਤਾਬਕ ਇਕੋ ਰੇਤੇ ਉਤੇ ਸਕਰੀਨਿੰਗ ਪਲਾਂਟਾਂ ਤੇ ਕਰੱਸ਼ਰਾਂ ਨੂੰ ਦੋ ਵਾਰ ਈ.ਐਮ.ਐਫ. ਦੀ ਅਦਾਇਗੀ ਕਰਨੀ ਪੈਂਦੀ ਹੈ। ਇਸ ਕਾਰਨ ਅੰਤਮ ਉਤਪਾਦ ਸਮੱਗਰੀ ਦੀ ਲਾਗਤ ਵਿੱਚ ਵੱਡਾ ਵਾਧਾ ਹੁੰਦਾ ਹੈ ਅਤੇ ਤਿਆਰ ਉਤਪਾਦ ਦੀ ਵਿਕਰੀ ਕੀਮਤ, ਇਨਪੁਟ ਲਾਗਤ ਵਿੱਚ ਵਾਧਾ ਹੋ ਜਾਣ ਕਾਰਨ ਸਰਕਾਰ ਦੁਆਰਾ ਨਿਰਧਾਰਤ ਦਰਾਂ ਉਤੇ ਵਿਹਾਰਕ ਨਹੀਂ ਹੁੰਦੀ। ਇਸ ਤੋਂ ਇਲਾਵਾ ਇਹ ਸਮੱਗਰੀ ਨੂੰ ਦੋ ਵਾਰ ਚਾਰਜ ਕਰਨ ਦੇ ਬਰਾਬਰ ਹੈ। ਇਸ ਲਈ ਕਰੱਸ਼ਰ ਮਾਲਕਾਂ ਦੀ ਮੰਗ ਉਤੇ ਵਿਚਾਰ ਕਰਦੇ ਹੋਏ ਫੈਸਲਾ ਕੀਤਾ ਗਿਆ ਕਿ ਜੇ ਤਸਦੀਕ ਕਰਨ ਉਤੇ ਇਹ ਪਾਇਆ ਜਾਂਦਾ ਹੈ ਕਿ ਵਾਤਾਵਰਨ ਪ੍ਰਬੰਧਨ ਫੰਡ ਦੀ ਰਕਮ ਸਕਰੀਨਿੰਗ ਪਲਾਂਟ ਦੁਆਰਾ ਪਹਿਲਾਂ ਹੀ ਉਸ ਮਾਤਰਾ ਲਈ ਅਦਾ ਕੀਤੀ ਜਾ ਚੁੱਕੀ ਹੈ, ਜੋ ਖੁੱਲ੍ਹੇ ਬਾਜ਼ਾਰ ਵਿੱਚ ਵੇਚੀ ਗਈ ਅਤੇ ਸਿੱਧੀ ਖਪਤਕਾਰਾਂ ਨੂੰ ਨਹੀਂ ਵੇਚੀ ਗਈ ਤਾਂ ਅਜਿਹੀ ਸਥਿਤੀ ਵਿੱਚ ਵਾਤਾਵਰਨ ਪ੍ਰਬੰਧਨ ਫੰਡ ਦੀ ਰਕਮ ਨੂੰ ਸਕਰੀਨਿੰਗ ਪਲਾਂਟ ਨੂੰ ਦੋ ਮਹੀਨਿਆਂ ਦੇ ਅੰਦਰ-ਅੰਦਰ ਵਾਪਸ ਕੀਤਾ ਜਾਵੇਗਾ।

ਕਰੱਸ਼ਰ ਯੂਨਿਟਾਂ ਨੂੰ ਤਿੰਨ ਕਿਸ਼ਤਾਂ ਵਿੱਚ ਸਿਕਿਉਰਿਟੀ ਰਾਸ਼ੀ ਜਮਾਂ ਕਰਵਾਉਣ ਦੀ ਛੋਟ
ਕੈਬਨਿਟ ਨੇ ਕਰੱਸ਼ਰ ਯੂਨਿਟਾਂ ਨੂੰ ਆਪਣੀ ਸਿਕਿਉਰਿਟੀ ਰਾਸ਼ੀ ਦੀ ਅਦਾਇਗੀ ਛੇ ਮਹੀਨਿਆਂ ਵਿੱਚ ਤਿੰਨ ਕਿਸ਼ਤਾਂ ਵਿੱਚ ਜਮ ਕਰਵਾਉਣ ਦੀ ਛੋਟ ਵੀ ਦੇ ਦਿੱਤੀ ਹੈ।

ਉੱਤਰੀ ਭਾਰਤ ਨਹਿਰ ਤੇ ਡਰੇਨੇਜ਼ ਐਕਟ, 1873 ਵਿੱਚ ਸੋਧ ਦਾ ਫੈਸਲਾ
ਕੈਬਨਿਟ ਨੇ ਗੈਰ-ਸਿੰਜਾਈ ਮੰਤਵ ਲਈ ਨਹਿਰਾਂ/ਦਰਿਆਵਾਂ ਦੇ ਪਾਣੀ ਦੀ ਵਰਤੋਂ ਦੇ ਖਰਚਿਆਂ ਸਬੰਧੀ ਉੱਤਰੀ ਭਾਰਤ ਨਹਿਰੀ ਅਤੇ ਡਰੇਨੇਜ਼ ਨਿਯਮ, 1873 ਦੀ ਧਾਰਾ 75 ਨਾਲ ਪੜ੍ਹੀ ਗਈ ਧਾਰਾ 75 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ। ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਹਰ ਸਾਲ 186 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ।

Share post:

spot_img

Popular

More like this
Related

Haryana News: श्रमिकों को बेहतर स्वास्थ्य सुविधाएं देने के लिए हरियाणा सरकार प्रतिबद्ध : श्रम मंत्री श्री अनिल विज

👉 ईएसआईसी परियोजनाओं की हर माह होगी समीक्षा, लापरवाही बर्दाश्त...

Haryana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

👉ਵੱਖ-ਵੱਖ ਉਦਯੋਗਿਕ ਪ੍ਰੋਜੈਕਟਾਂ ਲਈ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਪ੍ਰਵਾਨ, ਨਿਵੇਸ਼...

Bathinda News: ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਭਾਜਪਾ ਦੀ ਬੌਖਲਾਹਟ ਦਾ ਨਤੀਜਾ: ਨੀਲ ਗਰਗ

👉ਪੰਜਾਬੀ ਡਰਨ ਵਾਲਿਆਂ ਚੋਂ ਨਹੀਂ ਹਨ, ਪੰਜਾਬ ਇਨਸਾਫ਼ ਕਰਨ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

👉'ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ...