spot_img
spot_img

ਪੰਜਾਬ ਵਿੱਚ ਨਿਵੇਸ਼ ਦੀ ਉਮੀਦ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ

Date:

spot_img

ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਸਹਾਈ ਹੋਵੇਗਾ ਦੌਰਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਦਸੰਬਰ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ।ਮੁੱਖ ਮੰਤਰੀ ਅੱਜ ਸ਼ਾਮੀਂ ਚੇਨਈ ਪਹੁੰਚੇ, ਜਿੱਥੇ ਉਹ 19 ਦਸੰਬਰ (ਸੋਮਵਾਰ) ਨੂੰ ਪ੍ਰਮੁੱ Mannਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗਠਜੋੜ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਇਸੇ ਤਰ੍ਹਾਂ ਉਹ 20 ਦਸੰਬਰ (ਮੰਗਲਵਾਰ) ਨੂੰ ਹੈਦਰਾਬਾਦ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਦੀ ਇਸ ਦੋ ਰੋਜ਼ਾ ਅਹਿਮ ਫੇਰੀ ਨਾਲ ਸੂਬੇ ਨੂੰ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਵੱਡੀਆਂ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਸਬੰਧੀ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ।ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ 23-24 ਫਰਵਰੀ ਨੂੰ ਐਸ.ਏ.ਐਸ., ਨਗਰ, ਮੁਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਲਈ ਸਨਅਤਕਾਰਾਂ ਨੂੰ ਸੱਦਾ ਦੇਣਗੇ। ਇਸ ਦੌਰਾਨ ਭਗਵੰਤ ਮਾਨ ਨੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ ‘ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੇਸ਼ ਦੀਆਂ ਵੱਡੀਆਂ ਉਦਯੋਗਿਕ ਥਾਂਵਾਂ ਦਾ ਦੌਰਾ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਉੱਥੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੰਜਾਬ ਨੂੰ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...