ਸੁਖਜਿੰਦਰ ਮਾਨ
ਬਠਿੰਡਾ, 21 ਦਸੰਬਰ:ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਵਲੋਂ ਅੱਜ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਨਥਾਣਾ ਬਲਾਕ ਦੇ ਪਿੰਡ ਲਹਿਰਾ ਧੂਰਕੋਟ ਵਿੱਚ ਅਮਨਦੀਪ ਕੌਰ ਦੇ ਘਰ ਵਿੱਚ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿਸਾਨੀ ਨਾਲ ਸੰਬੰਧਿਤ ਮਸਲੇ ਤੇ ਲੋਕ ਮਸਲੇ ਕਿ ਪੰਜਾਬ ਦੀ ਸੰਘਰਸ਼ਸ਼ੀਲ ਜਥੇਬੰਦੀ ਦੀ ਕਿਰਤੀ ਕਿਸਾਨ ਯੂਨੀਅਨ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ । ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਹਰ ਖੇਤ ਨੂੰ ਨਹਿਰੀ ਪਾਣੀ, ਹਰ ਘਰ ਨੂੰ ਨਹਿਰੀ ਪਾਣੀ ਪਹੁੰਚਦਾ ਕੀਤਾ ਜਾਵੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਪਿਛਲੇ 7 ਮਹੀਨਿਆਂ ਦੇ ਵਿੱਚ ਸਰਕਾਰਾਂ ਕਿਸਾਨ ਪੱਖੀ ਕੋਈ ਵੀ ਫੈਸਲਾ ਨਹੀਂ ਲੈ ਸਕੀ ਜਿਸ ਕਾਰਨ ਕਿਸਾਨ ਲਗਾਤਾਰ ਸੜਕਾਂ ਤੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਹਿਲਾਂ ਵਾਲੀਆਂ ਸਰਕਾਰਾਂ ਦੇ ਰਾਹ ਤੇ ਚੱਲ ਰਹੀ ਹੈਂ ਜਿਸਦੇ ਚਲਦੇ ਹਰ ਵਰਗ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੀ ਮਿਸਾਲ ਜ਼ੀਰਾ ਵਿੱਚ ਲੱਗਿਆ ਮੋਰਚਾ ਹੈ ਪਰ ਲੋਕਾਂ ਦੀ ਅਵਾਜ਼ ਨੂੰ ਨਹੀ ਦਬਾਇਆ ਜਾ ਸਕਦਾ। ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਸੰਘਰਸ਼ ਦੇ ਜ਼ੋਰ ਤੇ ਦਿੱਤਾ ਜਾਵੇਗਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲੜੇ ਗਏ ਸੰਘਰਸ਼ਾਂ ਨੂੰ ਦੇਖਦੇ ਹੋਏ ਲਗਾਤਾਰ ਕਿਰਤੀ ਕਿਸਾਨ ਯੂਨੀਅਨ ਨਾਲ ਲੋਕ ਜੁੜ ਰਹੇ ਹਨ । ਯੂਨੀਅਨ ਦੇ ਸਕੱਤਰ ਸਵਰਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਬੀ ਕੇ ਯੂ ਸਿੱਧੂਪੁਰ ਪਿੰਡ ਲਹਿਰਾ ਧੂਰਕੋਟ ਕਮੇਟੀ ਦੇ ਖਜ਼ਾਨਚੀ ਅਮਨਦੀਪ ਕੌਰ ਦੀ ਅਗਵਾਈ ਵਿਚ ਸਿੱਧੂਪੁਰ ਛੱਡ ਕੇ 12 ਪਰਿਵਾਰ ਕਿਰਤੀ ਕਿਸਾਨ ਯੂਨੀਅਨ ਵਿੱਚ ਸ਼ਾਮਲ ਹੋਏ।ਅਮਨਦੀਪ ਕੌਰ ਨੇ ਕਿਹਾ ਕਿ ਭਾਂਵੇਂ ਉਤਰਾਅ ਚੜ੍ਹਾਅ ਬਹੁਤ ਆਏ ਪਰ ਲੋਕਾਂ ਦੇ ਮਸਲਿਆਂ ਤੋਂ ਕਦੇ ਮੂੰਹ ਨਹੀਂ ਮੋੜਿਆ ਅਤੇ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਵੱਧ ਰਹਿਣਗੇ। ਅਮਨਦੀਪ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਹਮੇਸ਼ਾ ਆਪਣੀ ਧੀ ਦੇ ਨਾਲ ਮੋਢਾ ਜੋੜ ਕੇ ਖੜੇ ।ਜਥੇਬੰਦੀ ਦੇ ਆਗੂਆਂ ਨੇ ਭਰੋਸਾ ਦਿੱਤਾ ਕਿ ਹਰ ਇੱਕ ਕਾਰਕੁਨ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ, ਹਰਪਾਲ ਕੌਰ, ਨਿਰਮਲਾ ਕੌਰ, ਸੁਰਜੀਤ ਕੌਰ, ਮਨਜੀਤ ਕੌਰ, ਕੁਲਵਿੰਦਰ ਕੌਰ, ਜੀਤ ਕੌਰ, ਗੁਰਚਰਨ ਕੌਰ ਆਦਿ ਮੌਜੂਦ ਸਨ।