spot_img
spot_img

ਅਨੁਸੂਚਿਤ ਜਨਜਾਤੀਆਂ ਸੋਧ ਬਿੱਲ ਦਾ ਸੰਤ ਸੀਚੇਵਾਲ ਨੇ ਕੀਤਾ ਸਮਰੱਥਨ

Date:

spot_img

ਜਲ, ਜੰਗਲ ਤੇ ਜ਼ਮੀਨ ਬਚਾਉਣ ਵਾਲੇ ਲੋਕਾਂ ਤੱਕ ਪਹੁੰਚਣ ਕੇਂਦਰ ਸਰਕਾਰ ਦੀਆਂ ਸਹੂਲਤਾਂ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 23 ਦਸੰਬਰ: ਰਾਜ ਸਭਾ ਵਿਚ ਪੇਸ਼ ਹੋਏ ਅਨੁਸੂਚਿਤ ਜਨਜਾਤੀਆਂ (ਚੌਥੀ ਸੋਧ) ਬਿੱਲ ਦੇ ਸਮਰਥਨ ਵਿੱਚ ਆਪਣੇ ਵਿਚਾਰ ਰੱਖਦੇ ਹੋਏ ਪੰਜਾਬ ਤੋਂ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਲ, ਜੰਗਲ ਤੇ ਜ਼ਮੀਨ ਨੂੰ ਬਚਾਉਣ ਲਈ ਲੱਗੇ ਹੋਏ ਲੋਕਾਂ ਦੇ ਲਈ ਲਿਆਂਦੇ ਗਏ ਰਾਖਵੇਂ ਕਰਨ ਦੀ ਉਹ ਹਮਾਇਤ ਕਰਦੇ ਹਨ। ਸੰਤ ਸੀਚੇਵਾਲ ਨੇ ਸੋਧ ਬਿੱਲ ਪੇਸ਼ ਕਰਨ ਵਾਲੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਧੰਨਵਾਦ ਕਰਦਿਆ ਕਿਹਾ ਕਿ ਇਹ ਬਿੱਲ ਉਨ੍ਹਾਂ ਲੋਕਾਂ ਲਈ ਲੈ ਕੇ ਆਏ ਹਨ ਜਿਹਨਾਂ ਨੂੰ ਅੱਜ ਤੱਕ ਸਮਾਜ ਵਿੱਚ ਸਿਰਫ ਨੀਵੀਆਂ ਨਜ਼ਰ ਨਾਲ ਦੇਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਬਿੱਲ ਨਾਲ ਕਰਨਾਟਕਾ ਦੇ ਕਬਾਇਲੀ ਇਲਾਕਿਆਂ ਵਿੱਚ ਰਹਿਣ ਵਾਲੀਆਂ ਅਨੁਸੂਚਿਤ ਜਨਜਾਤੀਆਂ ਨੂੰ ਰਾਖਵਾਕਰਨ ਦਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਵਿਿਗਆਨਿਕ ਯੁੱਗ ਵਿੱਚ ਵੀ ਪਹੁੰਚ ਗਏ ਤਦ ਵੀ ਆਪਣੇ ਅੰਦਰੋਂ ਜਾਤਾਂ ਪਾਤਾਂ ਤੇ ਹੀਣ ਭਾਵਨਾ ਦੇ ਭੇਦ ਭਾਵ ਨੂੰ ਨਹੀ ਖਤਮ ਕਰ ਸਕੇ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਦੇ ਬੀਤ ਜਾਣ ਦੇ ਬਾਵਜੂਦ ਵੀ ਗਰੀਬੀ ਨਜ਼ਰ ਆ ਰਹੀ ਕਿਉਂਕਿ ਇਹਨਾਂ ਲੋਕਾਂ ਨੂੰ ਸਦੀਆਂ ਤੋਂ ਅਣਗੋਲਿਆ ਗਿਆ ਹੈ। ਸੰਤ ਸੀਚੇਵਾਲ ਨੇ ਸਿਸਟਮ ‘ਤੇ ਤਿੱਖੀ ਚੋਟ ਕਰਦਿਆ ਕਿਹਾ ਕਿ ਸਿਸਟਮ ਵੱਲੋਂ ਇੰਨ੍ਹਾਂ ਦੱਬੇ ਕੁਚਲੇ ਲੋਕਾਂ ਨੂੰ ਸਿਰਫ ਇੱਕ ਵੋਟ ਬੈਂਕ ਦਾ ਹਿੱਸਾ ਹੀ ਮੰਨਿਆ ਗਿਆ ਹੈ।ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਇਸ ਬਿੱਲ ਨਾਲ ਇਹਨਾਂ ਲੋਕਾਂ ਨੂੰ ਸਮਾਜ ਵਿਚ ਬਣਦਾ ਸਨਮਾਨ ਮਿਲਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਅਤੇ ਰੋਜ਼ਗਾਰ ਦੇਣ ਦੀ ਪਹਿਲ ਦਿੱਤੀ ਜਾਵੇ, ਕਿਉਂਕਿ ਇਹ ਲੋਕ ਨਾ ਤਾਂ ਅੰਦੋਲਨ ਕਰਦੇ ਹਨ ਤੇ ਨਾ ਹੀ ਰੋਸ ਜ਼ਾਹਿਰ ਕਰਦੇ ਹਨ ਕਿਉਂਕਿ ਇਹ ਆਪਣੇ ਪਰਿਵਾਰ ਸਮੇਤ ਉਸੇ ਵਿਚ ਖੁਸ਼ ਹਨ ਜੋ ਇਹਨਾਂ ਨੂੰ ਕੁਦਰਤ ਦਿੰਦੀ ਹੈ ਤੇ ਇਹੀ ਲੋਕ ਕੁਦਰਤ ਦੇ ਸਭ ਤੋਂ ਨੇੜੇ ਰਹਿੰਦੇ ਹਨ ਤੇ ਕੁਦਰਤ ਦਾ ਪੂਰਾ ਸਤਿਕਾਰ ਵੀ ਕਰਦੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਗਰੀਬ ਲੋਕ ਇਮਾਨਦਾਰ ਤੇ ਕਿਰਤ ਕਰਨ ਵਾਲੇ ਹੁੰਦੇ ਹਨ। ਪਰ ਅੱਜ ਤੱਕ ਇਹਨਾਂ ਲੋਕਾਂ ਦਾ ਹਮੇਸ਼ਾ ਹੀ ਪੈਸੇੇ, ਬਹੁਬਲ ਅਤੇ ਰਾਜਨੀਤੀ ਨਾਲ ਇੰਨ੍ਹਾਂ ਦਾ ਸ਼ੋਸ਼ਣ ਹੁੰਦਾ ਰਿਹਾ ਹੈ। ਸੰਤ ਸੀਚੇਵਾਲ ਨੇ ਗੁਰਬਾਣੀ ਦੇ ਹਵਾਲਿਆਂ ਨਾਲ ਕਿਹਾ ਕਿ ਇੰਨ੍ਹਾਂ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਬਰਾਬਰੀ ਦਾ ਹੱਕ ਦਿੰਦਾ ਹੈ।ਸੰਤ ਸੀਚੇਵਾਲ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਕਾਨੂੰਨ ਜਿਹਨਾਂ ਲਈ ਬਣਾਏ ਜਾ ਰਹੇ ਹਨ ਉਹਨਾਂ ਤੱਕ ਜ਼ਰੂਰ ਪਹੁੰਚਣਗੇ ਅਤੇ ਸਿਹਤ ਤੇ ਸਿੱਖਿਆ ਸਹੂਲਤਾਂ ਵਿਚ ਉਹ ਵੀ ਸਭ ਦੇ ਨਾਲ ਰਲਣਗੇ। ਜੇਕਰ ਉਹਨਾਂ ਨੂੰ ਕੁੱਲੀ ਗੁੱਲੀ ਤੇ ਜੁੁੱਲੀ ਮਿਲੇਗੀ ਤਾਂ ਹੀ ਇਹ ਕਾਨੂੰਨ ਬਣਾਉਣ ਦਾ ਫਾਇਦਾ ਹੈ। ਦੇਸ਼ ਵਿੱਚੋਂ ਗਰੀਬੀ ਉਸ ਵੇਲੇ ਹੀ ਖਤਮ ਹੋਵੇਗੀ ਜਿਸ ਦਿਨ ਹਕੀਕਤ ਵਿੱਚ ਇੰਨ੍ਹਾਂ ਲੋਕਾਂ ਨੂੰ ਸਹੂਲਤਾਂ ਮਿਲਣ ਲੱਗ ਪੈਣਗੀਆਂ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ...

Finance Minister Harpal Singh Cheema ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

👉ਮੁਲਾਜ਼ਮਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ, ਕੈਬਨਿਟ...

Vigilance Bureau ਵੱਲੋਂ ਮਾਨਸਾ ‘ਚ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Mansa News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ...