Wednesday, May 6, 2026
spot_img
spot_img

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਡੀ ਬਿਲਡਰ ਮਨਦੀਪ ਸਿੰਘ ਦਾ ਸਨਮਾਨ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਬਾਡੀ ਬਿਲਡਰ ਮਨਦੀਪ ਸਿੰਘ ਦਾ ਪੰਜਾਬ ਵਿਧਾਨ ਸਭਾ ਵਿਖੇ ਇੱਕ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਹਾਲ ਹੀ ਵਿੱਚ ਐਫ.ਆਈ.ਐਫ਼ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਮਨਦੀਪ ਸਿੰਘ ਨੇ ਦੋ ਸੋਨੇ ਦੇ ਤਮਗੇ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਪੀਕਰ ਸਾਹਿਬ ਦੀ ਸਿਫਾਰਸ਼ ਅਤੇ ਖੇਡ ਖੇਤਰ ਵਿੱਚ ਮਨਦੀਪ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਉਸ ਨੂੰ ਹੌਲਦਾਰ ਤੋਂ ਲੋਕਲ ਰੈਂਕ ਦੇ ਕੇ ਏ.ਐਸ.ਆਈ. ਬਣਾ ਦਿੱਤਾ। ਸ. ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਦੇ ਪਿੰਡ ਘਣੀਆ ਵਾਲਾ ਦੇ ਇਸ ਅਥਲੀਟ ਦੀ ਹੌਸਲਾ ਅਫਸਾਈ ਕਰਨ ਲਈ ਵਿਧਾਨ ਸਭਾ ਵਿੱਚ ਉਸ ਦਾ ਸਨਮਾਨ ਕੀਤਾ। ਗੌਰਤਲਬ ਹੈ ਕਿ ਇਸੇ ਮਹੀਨੇ ਦੇ ਸ਼ੁਰੂ ਵਿੱਚ ਐਫ.ਆਈ.ਐਫ਼ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਭਾਰਤ ਨੇ ਸੋਨੇ ਦੇ 12, ਚਾਂਦੀ ਦੇ 5 ਅਤੇ ਕਾਂਸੀ ਦੇ 7 ਤਮਗੇ ਹਾਸਲ ਕੀਤੇ ਸਨ।ਸ. ਸੰਧਵਾਂ ਨੇ ਮਨਦੀਪ ਸਿੰਘ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਕਿ ਉਹ ਅੱਗੇ ਵੀ ਖੇਡਾਂ ਵਿੱਚ ਮੱਲਾਂ ਮਾਰਦਾ ਰਹੇਗਾ ਅਤੇ ਦੇਸ਼ ਦਾ ਮਾਣ ਵਧਾਉਦਾ ਰਹੇਗਾ । ਇਸ ਮੌਕੇ ਸ. ਸੰਧਵਾਂ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ, ਨਿੱਜੀ ਸਕੱਤਰ ਸੁਰਿੰਦਰ ਸਿੰਘ ਮੋਤੀ ਅਤੇ ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।

Share post:

spot_img

Popular

More like this
Related

Bathinda News: ਮਰਦਮਸ਼ੁਮਾਰੀ 2027: MLA Jagroop Singh Gill ਨੇ ਕੀਤੀ ਸਵੈ-ਗਣਨਾ

Bathinda News: ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ ਅੱਜ ਵਿਧਾਇਕ...

Bathinda News: ਸਵੈ-ਗਣਨਾ ਇਕ ਆਸਾਨ ਅਤੇ ਡਿਜੀਟਲ ਪ੍ਰਕਿਰਿਆ : ਕਮਿਸ਼ਨਰ ਨਗਰ ਨਿਗਮ

Bathinda News: ਭਾਰਤ ਸਰਕਾਰ ਵੱਲੋਂ ਜਨਗਣਨਾ-2027 ਸਬੰਧੀ ਪਹਿਲੇ ਪੜਾਅ...