Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤਰਾਸ਼ਟਰੀ ਅੰਤਰਰਾਸ਼ਟਰੀ

ਕੁਲਤਾਰ ਸਿੰਘ ਸੰਧਵਾਂ ਵੱਲੋਂ ਖੇਡਾਂ ਦੇ ਖੇਤਰ ਵਿੱਚ  ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦਾ ਸੱਦਾ

17 Views

ਸ੍ਰੀ ਹਜ਼ੂਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਾਕੀ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ
ਪੰਜਾਬੀ ਖ਼ਬਰਸਾਰ ਬਿਉਰੋ
ਨਾਂਦੇੜ  (ਮਹਾਰਾਸ਼ਟਰ) , 25 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ  ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦਾ ਸੱਦਾ ਦਿੱਤਾ ਹੈ।ਸ੍ਰੀ ਹਜ਼ੂਰ ਸਾਹਿਬ ਨਾਂਦੇੜ  (ਮਹਾਰਾਸ਼ਟਰ) ਵਿਖੇ 49 ਵੇਂ ਆਲ ਇੰਡੀਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਾਕੀ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਵਜੋਂ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਲੋਕਾਂ ਦੀ ਤਾਕਤ ਅਤੇ ਤੰਦਰੁਸਤੀ ਦਾ ਅੰਦਾਜ਼ਾ ਉਸ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਲਗਾਇਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਖੇਡਾਂ ਨਾਲ ਜੁੜੇ ਰਹਿਣਾ ਸਮੇਂ ਦੀ ਮੁੱਖ ਲੋੜ ਹੈ।ਪੰਜਾਬ ਵਿੱਚ ਖੇਡਾਂ ਦੀ ਸਥਿਤੀ ਦਾ ਜ਼ਿਕਰ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਖੇਡਾਂ, ਖਿਡਾਰੀਆਂ ਨੂੰ ਉਨਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪ੍ਰਗਟਾਉਣ ਦਾ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਉਨਾਂ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਧ ਤੋਂ ਵੱਧ ਕਾਬਲ ਖਿਡਾਰੀ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਖਿਡਾਰੀ ਯੋਗਦਾਨ ਪਾ ਸਕੇ।ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ।ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਸਭਾ ਵਿੱਚ ਵੀ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Related posts

ਜ਼ੋਨਲ ਟੂਰਨਾਮੈਂਟ ਕਮੇਟੀ ਮੋੜ ਦੇ ਪ੍ਰਿੰਸੀਪਲ ਜਸਬੀਰ ਕੌਰ ਪ੍ਰਧਾਨ ਅਤੇ ਲੈਕਚਰਾਰ ਹਰਜਿੰਦਰ ਸਿੰਘ ਬਣੇ ਸਕੱਤਰ

punjabusernewssite

ਕੁਵੈਤ ਦੀ ਇਮਾਰਤ ‘ਚ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 41 ਲੋਕ ਜਿੰਦਾ ਸੜ੍ਹੇ

punjabusernewssite

ਕੇਂਦਰੀ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਦਿੱਤੀ ਇਹ ਚੇਤਾਵਨੀ

punjabusernewssite