ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਕਰਨਗੇ ਅਗਵਾਈ, ਤਿਆਰੀਆਂ ਸਬੰਧੀ ਅੱਜ ਹੋਈ ਮੀਟਿੰਗ, ਲਾਈਆਂ ਡਿਊਟੀਆਂ
ਸੁਖਜਿੰਦਰ ਮਾਨ
ਬਠਿੰਡਾ, 26 ਦਸੰਬਰ :– ਕਾਂਗਰਸ ਪਾਰਟੀ ਵੱਲੋਂ 28 ਦਸੰਬਰ ਨੂੰ ਬਠਿੰਡਾ ਸ਼ਹਿਰ ਦੇ ਬਜ਼ਾਰਾਂ ਵਿੱਚ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਹੈ, ਇਸ ਯਾਤਰਾ ਨੂੰ ਸਫ਼ਲ ਬਣਾਉਣ ਲਈ ਅੱਜ ਕਾਂਗਰਸ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੀ ਸਮੂਹ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਸਹਿਬਾਨ, ਕੌਂਸਲਰ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ ,ਜਿਸ ਵਿਚ ਭਾਰਤ ਜੋੜੋ ਯਾਤਰਾ ਦੀ ਸਫਲਤਾ ਲਈ ਡਿਊਟੀਆਂ ਲਾਈਆਂ ਗਈਆਂ ਹਨ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ 28 ਦਸੰਬਰ ਨੂੰ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚ ਕਾਂਗਰਸ ਦਫ਼ਤਰ ਤੋਂ ਆਈ ਲਵ ਬਠਿੰਡਾ ਪੁਆਇੰਟ ਤੱਕ ਇਹ ਯਾਤਰਾ ਕੱਢੀ ਜਾ ਰਹੀ ਹੈ ਜਿਸ ਲਈ ਡਿਊਟੀਆਂ ਲਾਈਆਂ ਹਨ ,ਇਸ ਦੀ ਅਗਵਾਈ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਕਰਨਗੇ। ਐਡਵੋਕੇਟ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਪਹਿਲਾਂ ਕਾਂਗਰਸ ਭਵਨ ਵਿਖੇ ਪਹੁੰਚਣਗੇ, ਇਸ ਮੌਕੇ ਵਰਕਰਾਂ ਨਾਲ ਗੱਲਬਾਤ ਕਰਕੇ ,ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਉਨਾਂ ਦੱਸਿਆ ਕਿ ਭਾਰਤ ਜੋੜੋ ਯਾਤਰਾ ਦਫ਼ਤਰ ਵਿਚੋਂ ਕਰੀਬ ਢਾਈ ਵਜੇ ਸ਼ੁਰੂ ਕੀਤੀ ਜਾਵੇਗੀ। ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ ਉਹ 27 ਦਸੰਬਰ ਨੂੰ ਦੁਪਹਿਰ ਇੱਕ ਵਜੇ ਤੋਂ ਲੈ ਕੇ ਦੇਰ ਸ਼ਾਮ ਤੱਕ ਕਾਂਗਰਸ ਦਫ਼ਤਰ ਵਿੱਚ ਬੈਠਣਗੇ ਅਤੇ ਸਮੂਹ ਵਰਕਰਾਂ ਅਤੇ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸੁਝਾਅ ਲੈਣਗੇ। ਉਨ੍ਹਾਂ ਕਿਹਾ ਕਿ ਇਹ ਭਾਰਤ ਜੋੜੋ ਜਾਤਰਾ ਕਾਂਗਰਸ ਪਾਰਟੀ ਦਾ ਇਕੱਠ ਨਹੀਂ ਬਲਕਿ ਸਾਰੇ ਸਮਾਜ ਦੇ ਲੋਕਾਂ ਦਾ ਇਕੱਠ ਹੋਵੇਗਾ, ਕਿਉਂਕਿ ਲੋਕਾਂ ਦੇ ਡਰ ਨੂੰ ਖਤਮ ਕਰਨ ਅਤੇ ਸਵਿਧਾਨ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ,ਸ਼ਾਬਕਾ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਆਗੂ ਟਹਿਲ ਸਿੰਘ ਸੰਧੂ, ਬਲਜਿੰਦਰ ਸਿੰਘ ਠੇਕੇਦਾਰ ਸੀਨੀਅਰ ਮੀਤ ਪ੍ਰਧਾਨ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਲੱਡੂ, ਸੀਨੀਅਰ ਆਗੂ ਅਨਿਲ ਭੋਲਾ,ਪਵਨ ਮਾਨੀ, ਹਰੀਉਮ ਠਾਕਰ, ਮਲਕੀਤ ਸਿੰਘ ਐਮਸੀ, ਮਹਿੰਦਰ ਭੋਲਾ,ਯੂਥ ਪ੍ਰਧਾਨ ਬਲਜੀਤ ਸਿੰਘ, ਜਨਰਲ ਸਕੱਤਰ ਰੁਪਿੰਦਰ ਬਿੰਦ੍ਰਾ, ਅਸ਼ੀਸ਼ ਕਪੂਰ, ਰਾਧੇ ਸ਼ਿਆਮ, ਰਾਮ ਵਿਰਕ ਆਦਿ ਹਾਜ਼ਰ ਸਨ।
Share the post "ਕਾਂਗਰਸ ਪਾਰਟੀ ਵੱਲੋਂ 28 ਦਸੰਬਰ ਨੂੰ ਬਠਿੰਡਾ ਸ਼ਹਿਰ ਦੇ ਬਜ਼ਾਰਾਂ ਵਿੱਚ ਕੱਢੀ ਜਾਵੇਗੀ ਭਾਰਤ ਜੋੜੋ ਯਾਤਰਾ: ਰਾਜਨ ਗਰਗ"