ਭਾਜਪਾ 2024 ਚ ਬਣਾਏਗੀ ਤੀਜੀ ਵਾਰ ਸਰਕਾਰ : ਸਰੂਪ ਚੰਦ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 3 ਜਨਵਰੀ: ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਨਣ ਤੋਂ ਬਾਅਦ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਾਰਟੀ ਦੀਆਂ ਸਰਗਰਮੀਆਂ ਵਧਾਉਂਦਿਆਂ ਕੋਟਸ਼ਮੀਰ ਸਰਕਲ, ਸੰਗਤ ਸਰਕਲ ਅਤੇ ਬੱਲੂਆਣਾ ਸਰਕਲ ਚ ਵਿੱਚ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇੰਨ੍ਹਾਂ ਮੀਟਿੰਗਾਂ ਵਿੱਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਦਿਆਲ ਦਾਸ ਸੋਢੀ ਅਤੇ ਹੋਰਨਾਂ ਆਗੂਆਂ ਨੇ ਵੀ ਸਮੂਲੀਅਤ ਕੀਤੀ। ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਹਾ ਕਿ ਭਾਜਪਾ ਇੱਕ ਅਜਿਹੀ ਪਾਰਟੀ ਹੈ ਜੋ ਲੋਕਾਂ ਵਿੱਚ ਰਹਿ ਕੇ ਕੰਮ ਕਰਦੀ ਹੈ। ਲੋਕਾਂ ਦੇ ਵਿਕਾਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਭਲਾਈ ਦੀਆਂ ਸਕੀਮਾਂ ਨਾਲ ਦੇਸ਼ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਸਿਹਤ ਸਹੂਲਤਾਂ ਦੇਣ ਲਈ ਏਮਜ਼ ਵਰਗੇ ਕਈ ਵੱਡੇ ਹਸਪਤਾਲ ਦੇਸ਼ ਨੂੰ ਸੌਂਪੇ ਗਏ ਹਨ ਅਤੇ ਸਸਤੇ ਇਲਾਜ ਲਈ ਆਯੂਸ਼ਮਾਨ ਵਰਗੀਆਂ ਯੋਜਨਾਵਾਂ ਲਿਆ ਕੇ ਗਰੀਬ ਲੋਕਾਂ ਦਾ ਇਲਾਜ ਸੰਭਵ ਬਣਾਇਆ ਗਿਆ ਹੈ। ਸਰੂਪ ਚੰਦ ਸਿੰਗਲਾ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਮੁੜ ਭਾਜਪਾ ਦੀ ਸਰਕਾਰ ਬਣੇਗੀ ਅਤੇ 2027 ’ਚ ਪੰਜਾਬ ਵਿਚ ਵੀ ਭਾਜਪਾ ਅਪਣੀ ਸਰਕਾਰ ਬਣਾਉਣ ਵਿਚ ਸਫ਼ਲ ਰਹੇਗੀ।ਇਸ ਮੌਕੇ ਅਸ਼ੋਕ ਬਾਲਿਆਂਵਾਲੀ, ਵਰਿੰਦਰਾ ਸ਼ਰਮਾ, ਬਲਜਿੰਦਰ ਸਿੰਘ, ਮੁਨੀਸ਼,ਗੁਰਸੇਵਕ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।
Share the post "ਭਾਜਪਾ ਦੇ ਨਵੇਂ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ"