ਸੁਖਜਿੰਦਰ ਮਾਨ
ਬਠਿੰਡਾ, 5 ਜਨਵਰੀ: ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਸਾਬਕਾ ਅਧਿਆਪਕਾਂ ਦੀ ਇੱਕ ਜਿਲ੍ਹਾ ਪੱਧਰੀ ਮੀਟਿੰਗ ਅੱਜ ਸਥਾਨਕ ਐਸ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਵਿਚ ਯੂਨੀਅਨ ਦੇ ਪ੍ਰਧਾਨ ਸ੍ਰੀ ਕਾਂਤ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਆਗੂਆਂ ਸ੍ਰੀ ਕਾਂਤ ਸ਼ਰਮਾ,ਨਾਜਰ ਸਿੰਘ, ਕੁਲਦੀਪ ਸਿੰਘ, ਮਾਨ ਸਿੰਘ, ਪਵਨ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਖੇ ਕੋਠੀ ਦੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਵੱਡੀ ਗਿਣਤੀ ਵਿੱਚ ਅਧਿਆਪਕਾ ਤੇ ਪੈਨਸ਼ਨਰਾਂ ਵੱਲੋਂ ਰੋਸ਼ ਪ੍ਰਦਰਸਨ ਕੀਤਾ ਜਾਵੇਗਾ। ਸੂਬਾ ਪ੍ਰਧਾਨ ਐਨ ਐਨ ਸੈਣੀ, ਅਤੇ ਸਰਪਰਸਤ ਗੁਰਚਰਨ ਸਿੰਘ ਚਾਹਲ ਨੇ ਦੱਸਿਆ ਕਿ 30 ਦਿਸੰਬਰ ਨੂੰ ਸਿੱਖਿਆ ਮੰਤਰੀ ਵਲੋਂ ਮੰਗਾ ਮੰਨਣ ਦਾ ਭਰੋਸਾ ਦੇਣ ਦੇ ਬਾਵਜੂਦ ਹਲੇ ਤੱਕ ਛੇਵਾਂ ਪੇ ਕਮਿਸ਼ਨ ਲਾਗੂ ਕਰਨ ਦਾ ਕੋਈ ਵੀ ਐਲਾਨ ਨਹੀ ਕੀਤਾ ਗਿਆ। ਜਿਸਕਾਰਨ ਅਧਿਆਪਕਾ ਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਫਿਰ ਵੀ ਉਹਨਾਂ ਦੀਆ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਸ੍ਰੀ ਕਾਂਤ ਸ਼ਰਮਾ, ਮੀਡੀਆ ਇੰਚਾਰਜ ਪਵਨ ਸ਼ਾਸਤਰੀ, ਮਾਨ ਸਿੰਘ, ਕੁਲਦੀਪ ਸਿੰਘ, ਪ੍ਰਿੰਸੀਪਲ ਮਹੇਸ਼ ਸ਼ਰਮਾ, ਦੀਪਕ ਸਿੰਗਲਾ, ਰਤਨ ਸ਼ਰਮਾ, ਨਾਜਰ ਸਿੰਘ, ਰਾਜਪਾਲ ਸਿੰਘ, ਮੁਖਤਿਆਰ ਸਿੰਘ, ਜੋਗਿੰਦਰ ਸਿੰਘ, ਰਾਜੇਸ਼ ਸ਼ਰਮਾ, ਸਤੀਸ਼ ਸ਼ਰਮਾ, ਪ੍ਰਮੋਦ ਕੁਮਾਰ, ਮੈਡਮ ਸੁਜਾਤਾ ਗੁਪਤਾ, ਸਰੋਜ਼ ਬਾਲਾ, ਕਮਲੇਸ਼ ਕੁਮਾਰੀ, ਸੁਨੀਤਾ ਸਿੰਗਲਾ, ਰੇਨੂੰ ਗੋਇਨਕਾ, ਊਸ਼ਾ ਰਾਣੀ, ਦਰਸ਼ਨਾਂ ਰਾਣੀ ਰਾਮ ਗੋਪਾਲ ਆਦਿ ਮੌਜੂਦ ਸਨ।
Share the post "ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਸਾਬਕਾ ਅਧਿਆਪਕਾਂ ਵੱਲੋ ਭਲਕੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ"