11 Views
ਭਾਜਪਾ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾ ਸਕਦੀ ਹੈ: ਦਿਆਲ ਸੋਢੀ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,11ਜਨਵਰੀ: ਪੰਜਾਬ ਭਾਜਪਾ ਦੇ ਉਪ ਪ੍ਰਧਾਨ ਅਤੇ ਹਲਕਾ ਮੌੜ ਤੋ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਲੜ ਚੁੱਕੇ ਦਿਆਲ ਸੋਢੀ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਗਹਿਰੀ ਭਾਗੀ ਦੇ ਦਰਜਨਾਂ ਪਰਵਾਰ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ।ਪਿੰਡ ਵਿੱਚ ਹੋਈ ਮੀਟਿੰਗ ਦੌਰਾਨ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਦਿਆਲ ਸੋਢੀ ਨੇ ਕਿਹਾ ਕਿ ਅੱਜ ਭਾਜਪਾ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉਤੇ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੇ ਵਿਕਾਸ ਲਈ ਕੇਂਦਰ ਸਰਕਾਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਇਸਦੇ ਲਈ ਸਹਾਈ ਹੋ ਸਕਦੀ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਇਸਦੇ ਨਾਲ ਹੀ ਉਨ੍ਹਾਂ ਭਰੋਸਾ ਦੁਆਇਆ ਕਿ ਕਿਸੇ ਦਲਿਤ ਭਾਈਚਾਰੇ ਨਾਲ ਜਾਤੀਵਾਦ ਜਾਂ ਧੱਕਾ ਨਹੀਂ ਹੋਣ ਦਿਆਂਗੇ, ਬੇਰੁਜਗਾਰ, ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਕਿਸੇ ਵੀ ਅਦਾਰੇ ਦੇ ਵਿੱਚ ਸੈਂਟਰ ਵੱਲੋਂ ਭਰਤੀ ਆਉਂਦੀ ਹੈ ਤਾਂ ਅਣਸੂਚਿਤ ਜਾਤੀ ਦੇ ਬੱਚਿਆ ਨੂੰ ਪਹਿਲ ਦਿੱਤੀ ਜਾਵੇਗੀ ।ਇਸ ਮੌਕੇ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਟਹਿਲ ਸਿੰਘ ਗਹਿਰੀ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗੇ।ਇਸ ਮੌਕੇ ਸੁਖਪਾਲ ਸਿੰਘ ਤੇ ਗੁਰਸਰਨਜੀਤ ਸਿੰਘ (ਜੈ ਸਿੰਘ ਵਾਲਾ ) ,ਅੰਗਰੇਜ ਸਿੰਘ , ਅਕਸ਼ਦੀਪ ਸਿੰਘ , ਮੇਜਰ ਸਿੰਘ (ਘੁੱਦਾ) , ਗੁਰਮੇਲ ਸਿੰਘ , ਅੰਮ੍ਰਿਤਪਾਲ ਸਿੰਘ , ਹਰਦੀਪ ਸਿੰਘ , ਅਵਤਾਰ ਸਿੰਘ , ਗੁਰਦਾਸ ਸਿੰਘ ਗਹਿਰੀ ਭਾਗੀ ਸਮੇਤ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਬੀ ਜੇ ਪੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਤੋਂ ਇਲਾਵਾ ਜੋਗਿੰਦਰ ਸਿੰਘ ਜਰਨਲ ਸਕੱਤਰ, ਮੱਖਣ ਸਿੰਘ ਮੀਤ ਪ੍ਰਧਾਨ ਸਰਕਲ , ਜਗਦੀਪ ਸਿੰਘ ਯੂਥ ਪ੍ਰਧਾਨ ਸਰਕਲ , ਬਲਦੇਵ ਸਿੰਘ ਬੀ.ਸੀਂ ਵਿੰਗ ਦੇ ਸਰਕਲ ਪ੍ਰਧਾਨ ਆਦਿ ਹਾਜ਼ਰ ਸਨ।