Sunday, May 10, 2026
spot_img
spot_img

’ਆਪ’ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਫੈਸਲੇ ਦਾ ਸਵਾਗਤ

Date:

spot_img

ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਨੇ ਫਿਰ ਸਾਬਤ ਕੀਤਾ ਕਿ ’ਆਪ’ ਸਰਕਾਰ ਕਿਸਾਨ ਹਿਤੈਸ਼ੀ – ਹਰਚੰਦ ਸਿੰਘ ਬਰਸਟ
ਜੇਕਰ ਰਾਜਨੀਤਿਕ ਇੱਛਾ ਸ਼ਕਤੀ ਹੋਵੇ ਅਤੇ ਸਰਕਾਰ ਇਮਾਨਦਾਰ ਹੋਵੇ ਤਾਂ ਕੋਈ ਵੀ ਫੈਸਲਾ ਅਸੰਭਵ ਨਹੀਂ – ਨੀਲ ਗਰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਜਨਵਰੀ: ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਬੁੱਧਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਅਤੇ ਗੋਵਿੰਦਰ ਮਿੱਤਲ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨੇ ਫਿਰ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਮ ਲੋਕਾਂ ਦੀ ਅਤੇ ਕਿਸਾਨ ਹਿਤੈਸ਼ੀ ਸਰਕਾਰ ਹੈ।ਇੱਥੇ ਹੀ ‘ਆਪ’ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜੇਕਰ ਸਿਆਸੀ ਇੱਛਾ ਸ਼ਕਤੀ ਹੋਵੇ ਅਤੇ ਸਰਕਾਰ ਇਮਾਨਦਾਰ ਹੋਵੇ ਤਾਂ ਕੋਈ ਵੀ ਫੈਸਲਾ ਅਸੰਭਵ ਨਹੀਂ ਹੁੰਦਾ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਹੈ। ਸਾਡੇ ਮੁੱਖ ਮੰਤਰੀ ਖ਼ੁਦ ਕਿਸਾਨ ਪਰਿਵਾਰ ਵਿੱਚੋਂ ਆਉਂਦੇ ਹਨ, ਇਸ ਲਈ ਉਹ ਕਿਸਾਨਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਜਾਣਦੇ ਅਤੇ ਸਮਝਦੇ ਹਨ।ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਪੰਜਾਬ ਦੇ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਪਹਿਲਾਂ ਵੀ ਕਈ ਇਤਿਹਾਸਕ ਫੈਸਲੇ ਲੈ ਚੁੱਕੇ ਹਨ। ਮੁੱਖ ਮੰਤਰੀ ਬਣਨ ਤੋਂ ਕੁਝ ਦਿਨ ਬਾਅਦ ਉਨ੍ਹਾਂ ਪੰਜਾਬ ਵਿੱਚ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਆਰਥਿਕ ਮਦਦ ਦੇ ਕੇ ਉਤਸ਼ਾਹਿਤ ਕੀਤਾ। ਫਿਰ, ਉਨ੍ਹਾਂ ਨੇ ਮੱਤੇਵਾੜਾ ਜੰਗਲ ਵਿੱਚ ਪ੍ਰਸਤਾਵਿਤ ਟੈਕਸਟਾਈਲ ਪਾਰਕ ਯੋਜਨਾ ਨੂੰ ਰੱਦ ਕਰ ਦਿੱਤਾ। ਹੁਣ ਉਨ੍ਹਾਂ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਲੈ ਕੇ ਫਿਰ ਤੋਂ ਪੰਜਾਬ ਦੀ ਖੇਤੀ ਅਤੇ ਵਾਤਾਵਰਨ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ।

Share post:

spot_img

Popular

More like this
Related

ਪੰਜਾਬ ‘ਚ ਭਿਆਨਕ ਹਾਦਸਾ; ਤੇਜ਼ ਰਫ਼ਤਾਰ ਸਕਾਰਪੀਓ ਨੇ ਤਿੰਨ ਘਰਾਂ ਦੇ ਚਿਰਾਗ ਬੁਝਾਏ

Sri Fatehgarh Sahib News: ਬੀਤੀ ਦੇਰ ਸ਼ਾਮ ਜ਼ਿਲ੍ਹਾ ਫ਼ਤਿਹਗੜ੍ਹ...

Chandigarh News: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

👉ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ...

Bathinda News: ਸ਼ਹੀਦ ਜਰਨੈਲ ਸਿੰਘ ਚੌਕ ਦੇ ਸੁੰਦਰੀਕਰਨ ਦੇ ਕੰਮ ਦਾ ਮਹਿਤਾ ਨੇ ਕੀਤਾ ਸ਼ੁਭ ਆਰੰਭ

Bathinda News: ਸ਼ਹਿਰ ਦੇ ਆਧੁਨਿਕੀਕਰਨ ਅਤੇ ਵਿਕਾਸ ਲਈ ਵਚਨਬੱਧ,...

Bathinda News: ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਵਿਰੁਧ Bathinda ‘ਚ AAP ਨੇ BJP ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

Bathinda News: ਆਮ ਆਦਮੀ ਪਾਰਟੀ ਬਠਿੰਡਾ ਦੀ ਸਮੂਹ ਲੀਡਰਸ਼ਿਪ...