ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੌ ਦੀ ਅਗਵਾਈ ਵਿੱਚ ਸਥਾਨਕ ਜ਼ੀ ਐਨ ਐਮ ਟਰੇਨਿੰਗ ਸਕੂਲ ਵਿੱਚ ਵਿਦਿਆਰਥੀਆਂ ਦੇ ਖੂਨਦਾਨ ਸਬੰਧੀ ਚਾਰਟ ਮੁਕਾਬਲੇ ਕਰਵਾਏ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਢਿੱਲੋ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਦੇ ਜਨਮ ਦਿਹਾੜੇ ਮੌਕੇ 12 ਜਨਵਰੀ ਦਾ ਦਿਨ ਰਾਸ਼ਟਰੀ ਪੱਧਰ ਤੇ ਨੈਸ਼ਨਲ ਯੂਥ ਡੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸ ਤਹਿਤ ਵਿਭਾਗ ਵੱਲੋ ਪੂਰੇ ਜਨਵਰੀ ਦੇ ਮਹੀਨੇ ਵੱਖ ਵੱਖ ਜਾਗਰੂਕਤਾ ਗਤੀਵਿਧੀਆ ਕੀਤੀਆ ਜਾ ਰਹੀਆਂ ਹਨ।ਇਸੇ ਤਹਿਤ ਜੀ ਐਨ ਐਮ ਅਤੇ ਏ ਐਨ ਐਮ ਟਰੈਨਿੰਗ ਸਕੂਲ ਦੇ ਵਿਦਿਆਰਥੀਆਂ ਦੇ ਖੂਨਦਾਨ ਦੀ ਮਹੱਤਤਾ ਸਬੰਧੀ ਚਾਰਟ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੀ ਟੀ ੳ ਡਾ ਰੀਤਿਕਾ, ਡਾ ਰਿਚੀਕਾ,ਕੁਲਵੰਤ ਸਿੰਘ ਮਾਸ ਮੀਡੀਆ ਅਫਸਰ, ਹਰਵਿੰਦਰ ਸਿੰਘ ਬੀ ਈ ਈ, ਵਾਈਸ ਪ੍ਰਿਸੀਪਾਲ ਸੀਮਾ, ਗੁਰਪ੍ਰੀਤ ਕੌਰ ਅਧਿਆਪਕਾ ਹਾਜ਼ਰ ਸਨ।
Share the post "ਨੈਸ਼ਨਲ ਯੂਥ ਡੇ ਤੇ ਵਿਦਿਆਰਥੀਆਂ ਦੇ ਖੂਨਦਾਨ ਸਬੰਧੀ ਚਾਰਟ ਮੁਕਾਬਲੇ ਕਰਵਾਏ"