Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਪੁਲਿਸ ਵੱਲੋਂ ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ ਤੇ 6.70 ਕਿਲੋ ਅਫੀਮ ਬਰਾਮਦ: ਆਈ ਜੀ ਗਿੱਲ

17 Views
11.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 257 ਨਸ਼ਾ ਤਸਕਰ ਕੀਤੇ ਕਾਬੂ
ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 648 ਤੱਕ ਪਹੁੰਚੀ 
ਪੰਜਾਬੀ ਖ਼ਬਰਸਾਰ ਬਿਉਰੋ 
ਚੰਡੀਗੜ੍ਹ, 30 ਜਨਵਰੀ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 198 ਐਫ.ਆਈ.ਆਰਜ਼. ਦਰਜ ਕਰਕੇ, ਜਿਸ ਵਿੱਚ 19 ਵਪਾਰਕ ਮਾਮਲੇ ਹਨ,  257 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 1.94 ਕੁਇੰਟਲ ਭੁੱਕੀ ਅਤੇ 78918 ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 11.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਇਸ ਤੋਂ ਪਿਛਲੇ ਹਫ਼ਤੇ, ਪੰਜਾਬ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ, 4.90 ਕਿਲੋਗ੍ਰਾਮ ਅਫੀਮ, 5.92 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਓਡਜ਼ ਦੀਆਂ 1.95 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ 241 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨ.ਡੀ.ਪੀ.ਐਸ. ਕੇਸਾਂ ਵਿੱਚ 12 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 648 ਹੋ ਗਈ ਹੈ ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

Related posts

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋ ਡੀ.ਐਮ.ਓਜ਼. ਨੂੰ 33,000 ਬੂਟੇ ਲਗਾਉਣ ਤੇ ਕੀਤਾ ਸਨਮਾਨਿਤ

punjabusernewssite

CM ਭਗਵੰਤ ਮਾਨ ਨੇ ਮੂੜ ਸਦੀ ਕੈਬਨਿਟ ਦੀ ਅਹਿਮ ਮੀਟਿੰਗ

punjabusernewssite

MP ਸੰਜੇ ਸਿੰਘ ਨੇ ਭਗਵੰਤ ਮਾਨ ਨੂੰ ਬੇਟੀ ਦੀਆਂ ਦਿੱਤੀਆਂ ਵਧਾਈਆਂ

punjabusernewssite