WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਡੀ.ਟੀ.ਐੱਫ.ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਰੋਸ ਜਤਾਇਆ

ਆਈ.ਏ.ਐੱਸ. ਅਫਸਰਾਂ ਅਧਾਰਿਤ ਬਣਾਈ ਕਮੇਟੀ ਦਾ ਵਿਰੋਧ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 31 ਜਨਵਰੀ: ਭਗਵੰਤ ਮਾਨ ਦੀ ਪੰਜਾਬ ਸਰਕਾਰ ਵੱਲੋਂ ਪਹਿਲੀ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਅਧੂਰੇ ਨੋਟਿਫਿਕੇਸ਼ਨ ਜਾਰੀ ਕਰਨ ਅਤੇ ਹੁਣ ਤੱਕ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ਼ ਵਜੋਂ ਅੱਜ ਪੁਰਾਣੀ ਪੈਨਸ਼ਨ ਬਹਾਲੀ ਸਘੰਰਸ਼ ਕਮੇਟੀ ਦੇ ਸੱਦੇ ਉਪਰ ਭਰਾਤਰੀ ਹਮਾਇਤ ਵਜੋਂ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਬਲਾਕ ਬਠਿੰਡਾ ਦੇ ਅਧਿਆਪਕਾਂ ਵਲਂੋ ਬਲਾਕ ਪ੍ਰਧਾਨ ਭੁਪਿੰਦਰ ਮਾਇਸਰਖਾਨਾ ਦੀ ਅਗਵਾਈ ਵਿੱਚ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆ ਗਈਆਂ। ਜਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬਲਾਕ ਸਕੱਤਰ ਬਲਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਸਰਕਾਰ ਬਣਦਿਆ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਵਾਇਦੇ ਨੂੰ ਨਹੀਂ ਨਿਭਾ ਰਹੀ । ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਗੁਜਰਾਤ ਦੀਆਂ ਚੋਣਾਂ ਦੌਰਾਨ ਗੁਜਰਾਤ ਦੇ ਮੁਲਾਜ਼ਮਾਂ ਨੂੰ ਭਰਮਾਉਣ ਲਈ ਜਲਦਬਾਜ਼ੀ ’ਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਅਧੁਰਾ ਨੋਟਿਫਕੇਸ਼ਨ ਜਾਰੀ ਕੀਤਾ ਹੈ। ਹੁਣ ਇਸ ਮੁੱਦੇ ਨੂੰ 2024 ਦੀਆਂ ਲੋਕ ਸਭਾ ਫਿਰ 2027 ਦੀਆਂ ਪੰਜਾਬ ਵਿਧਾਨ ਚੌਣਾਂ ਤੱਕ ਲਮਕਾਉਣ ਲਈ ਪੈਨਸ਼ਨ ਲਈ ਆਮਦਨ ਦੇ ਸਰੋਤ ਲੱਭਣ ਲਈ ਕੇ.ਪੀ.ਸਿਨਹਾ ਵਰਗੇ ਚਾਰ ਅਫਸਰਾਂ ਦੀ ਕਮੇਟੀ ਬਣਾ ਕੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੀ ਆਪਣੀ ਨੀਤੀ ਅਤੇ ਨੀਅਤ ਸਾਫ਼ ਕਰ ਦਿੱਤੀ ਹੈ। ਬਲਾਕ ਪ੍ਰਧਾਨ ਭੁਪਿੰਦਰ ਮਾਇਸਰਖਾਨਾ ਨੇ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਲੋਕ ਕਚਹਿਰੀ ਵਿੱਚ ਲਿਜਾ ਕੇ ਪੂਰਜ਼ੋਰ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਬਲਾਕ ਦੇ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੇ ਪਹਿਲੇ ਹਫ਼ਤੇ ’ਚ ਜਿਲ੍ਹਾ ਪੱਧਰੀ ਅੇਕਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਪੁਰਾਣੀ ਪੈਨਸ਼ਨ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਲਈ ਅਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਡੈਮੋਕਰੈਟਿਕ ਟੀਚਰ ਫਰੰਟ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਹਰ ਐਕਸ਼ਨ ਨੂੰ ਪੂਰਨ ਹਮਾਇਤ ਦਿੰਦਿਆਂ ਲਾਗੂ ਕੀਤਾ ਜਾਵੇਗਾ। ਇਸ ਮੌਕੇ ਬਲਾਕ ਆਗੂ ਗੁਰਜੀਤ ਸਿੰਘ ,ਬਲਜਿੰਦਰ ਛਤਰਾਂ ਅਤੇ ਸਹਿਬਵੀਰ ਸਿੰਘ ਨੇ ਵੀ ਸੰਬੋਧਨ ਕੀਤਾ।

Related posts

ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ਾਂ ਦੀ ਤਿਆਰੀ ਵਜੋਂ ਕੀਤੀ ਰੈਲੀ

punjabusernewssite

ਦਫ਼ਤਰੀ ਬਾਬੂਆਂ ਨੇ ਮੰਗਾਂ ਦੀ ਪੂਰਤੀ ਲਈ ਬਠਿੰਡਾ ’ਚ ਘੜੇ ਭੰਨ ਕੇ ਕੀਤਾ ਰੋਸ ਮੁਜਾਹਰਾ

punjabusernewssite

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮਨਾਇਆ ਮਈ ਦਿਵਸ, ਯੂਨੀਅਨ ਦਾ ਝੰਡਾ ਲਹਿਰਾਇਆ

punjabusernewssite