ਪੰਜਾਬੀ ਖ਼ਬਰਸਾਰ ਬਿਊਰੋ
ਬਠਿੰਡਾ, 1 ਫ਼ਰਵਰੀ: ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਅਗਰਵਾਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਸਾਲਾਨਾ ਬਜਟ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸਾਲ ਦਾ ਬਜਟ ਬਹੁਤ ਮਹੱਤਵਪੂਰਨ ਹੈ। ਇਸ ਵਿੱਚ 130 ਕਰੋੜ ਦੇਸ਼ਵਾਸੀਆਂ, ਕਿਸਾਨਾਂ, ਨੌਜਵਾਨਾਂ ਮਹਿਲਾਵਾਂ ਅਤੇ ਕਰਦਾਤਾਵਾਂ ਨੂੰ ਨਵੀਆਂ ਸਕੀਮਾਂ ਅਤੇ ਰਾਹਤਾਂ ਮਿਲੀਆਂ ਹਨ। ਅਗਰਵਾਲ ਨੇ ਕਿਹਾ ਕਿ 7 ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲੇ ਕਰਦਾਤਾਵਾਂ ਨੂੰ ਹੁਣ ਸਰਕਾਰ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ। ਜੋ ਕਿ ਕਾਰੋਬਾਰੀਆਂ ਦੇ ਹਿੱਤ ਵਿੱਚ ਇੱਕ ਵੱਡਾ ਕਦਮ ਹੈ। ਸੰਦੀਪ ਅਗਰਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕੇਂਦਰ ਸਰਕਾਰ ਵੱਲੋਂ 2 ਲੱਖ ਕਰੋੜ ਰੁਪਏ ਦਾ ਖਰਚ ਕੀਤਾ ਜਾ ਰਿਹਾ ਹੈ। ਅੰਤੋਦਿਆ ਸਕੀਮ ਤਹਿਤ ਗਰੀਬਾਂ ਨੂੰ ਮੁਫਤ ਅਨਾਜ ਦੀ ਸਪਲਾਈ ਨੂੰ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਜੋ ਪ੍ਰਧਾਨ ਮੰਤਰੀ ਮੋਦੀ ਦੀ ਗਰੀਬਾਂ ਪ੍ਰਤੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ। ਸੰਦੀਪ ਅਗਰਵਾਲ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਮੋਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਸੀ ਕਿ ਕੋਈ ਵੀ ਭੁੱਖਾ ਨਾ ਰਹੇ, ਇਸ ਲਈ ਮੋਦੀ ਸਰਕਾਰ ਨੇ 80 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ। ਜੋ ਕਿ 28 ਮਹੀਨੇ ਤੱਕ ਚੱਲੀ।
ਨੌਜਵਾਨਾਂ, ਕਿਸਾਨਾਂ, ਔਰਤਾਂ ਲਈ ਕ੍ਰਾਂਤੀਕਾਰੀ ਬਜਟ:- ਸੰਦੀਪ ਅਗਰਵਾਲ
8 Views