Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕੋਟਕਪੂਰਾ ਗੋਲੀ ਕਾਂਡ: ਸਰਕਾਰ ਵਲੋਂ ਜਨਤਾ ਨੂੰ 10 ਤੇ 14 ਫਰਵਰੀ ਨੂੰ ਐਸ.ਆਈ.ਟੀ. ਕੋਲ ਘਟਨਾ ਦੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ

8 Views

ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ: ਏ.ਡੀ.ਜੀ.ਪੀ. ਐਲ.ਕੇ. ਯਾਦਵ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 5 ਫਰਵਰੀ:ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ’ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ ’ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ’ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ।ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 ’ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase0gmail.com ’ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ ’ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ।ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ।

Related posts

90248 ਮ੍ਰਿਤਕ ਲਾਭਪਾਤਰੀਆਂ ਦੀ ਹੋਈ ਸ਼ਨਾਖਤ,ਸਰਕਾਰ ਦੇ ਖਜ਼ਾਨੇ ਨੂੰ 13.53 ਕਰੋੜ ਦੀ ਬਚਤ

punjabusernewssite

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

punjabusernewssite

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਵਲੋਂ ਢਾਂਚੇ ’ਚ ਵੱਡਾ ਫ਼ੇਰਬਦਲ

punjabusernewssite