ਪੰਜਾਬੀ ਖ਼ਬਰਸਾਰ ਬਿਉਰੋ
ਮੌੜ ਮੰਡੀ, 6 ਫਰਵਰੀ: ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੀ ਵੱਧ ਰਹੀ ਦਿਨੋਂ ਦਿਨ ਲੋਕਪ੍ਰਿਯਤਾ ਅਤੇ ਪ੍ਰਸਿੱਧੀ ਤੋਂ ਆਮ ਆਦਮੀ ਪਾਰਟੀ, ਸ਼ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਘਬਰਾਈ ਹੋਈ ਹੈ। ਜਿਸ ਕਾਰਨ ਭਗਵੰਤ ਮਾਨ ਸਰਕਾਰ ਨੇ ਨਵਜੋਤ ਸਿੱਧੂ ਨੂੰ 26 ਜਨਵਰੀ ਤੇ ਰਿਹਾ ਨਹੀ ਕੀਤਾ। ‘ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੌੜ ਦੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਨਵਜੋਤ ਸਿੱਧੂ ਨਾਲ ਪਟਿਆਲਾ ਜੇਲ੍ਹ ’ਚ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਸਾਬਕਾ ਵਿਧਾਇਕ ਕਮਾਲੂ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨਵਜੋਤ ਸਿੱਧੂ ਨੂੰ ਰਿਹਾਅ ਨਾ ਕਰਨ ਦਾ ਮੁੱਖ ਕਾਰਨ ਹੈ ਕਿਉਂਕੇ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਵੀ ਪਰਖ ਚੁੱਕੀ, ਇਸ ਪਾਰਟੀ ਨੇ ਵੀ ਸ਼ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਾਂਗ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਇਹਨਾਂ ਅਖੌਤੀ ਪਾਰਟੀਆਂ ਤੋਂ ਨਵਜੋਤ ਸਿੱਧੂ ਦੀ ਹਰਮਨ ਪਿਆਰਤਾ ਬਰਦਾਸ਼ਤ ਨਹੀ ਹੋ ਰਹੀ । ਇਸ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਿੱਧੂ ਨੂੰ ਰਿਹਾ ਨਹੀ ਕੀਤਾ ਜਾ ਰਿਹਾ। ਸਾਬਕਾ ਵਿਧਾਇਕ ਨੇ ਕਿਹਾ ਕਿ ਸ. ਸਿੱਧੂ ਦੇ ਦਿਲ ਅੰਦਰ ਪੰਜਾਬ ਪ੍ਰਤੀ ਇੱਕੋਂ-ਇੱਕ ਸਪਨਾ ਹੈ ਕਿ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਪੰਜਾਬ ਨੂੰ ਮੁਕਤ ਕੀਤਾ ਜਾਵੇ। ਉਹਨਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਾਸੀਆਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਨਵਜੋਤ ਸਿੱਧੂ ਨੂੰ ਰਿਹਾ ਕੀਤਾ ਜਾਵੇ।
Share the post "ਪੰਜਾਬ ਵਾਸੀਆਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਸਰਕਾਰ ਸਿੱਧੂ ਨੂੰ ਰਿਹਾ ਕਰੇ: ਸਾਬਕਾ ਵਿਧਾਇਕ ਕਮਾਲੂ"