ਸੁਖਜਿੰਦਰ ਮਾਨ
ਬਠਿੰਡਾ, 10 ਫਰਵਰੀ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਤਿੰਨ ਦਿਨ ਚਲਣ ਵਾਲੇ 8ਵੇਂ ਸਥਾਪਨਾ ਦਿਵਸ ਸਮਾਰੋਹ ਦੀ ਸ਼ਾਨਦਾਰ ਸ਼ੁਰੂਆਤ ਅੱਜ ਕੈਪਸ ਵਿੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਹੋਣ ਨਾਲ ਹੋਈ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ: ਬੂਟਾ ਸਿੰਘ ਸਿੱਧੂ ਨੇ ਸਥਾਪਨਾ ਦਿਵਸ ’ਤੇ ਫੈਕਲਟੀ, ਸਟਾਫ਼, ਵਿਦਿਆਰਥੀਆਂ ਅਤੇ ਹਿੱਸੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਭ ਤੋਂ ਤੇਜ਼ੀ ਨਾਲ ਵਧ ਰਹੀ ਐੱਮ.ਆਰ.ਐੱਸ.ਪੀ.ਟੀ.ਯੂ. ਦਾ ਸੰਖੇਪ ਸਫ਼ਰ ਬੇਹੱਦ ਸ਼ਲਾਘਾਯੋਗ ਰਿਹਾ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦੀ ਅਗਵਾਈ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ, ਜਿਸ ਵਿੱਚ ਸ਼ਾਨਦਾਰ ਫੈਕਲਟੀ ਅਤੇ ਮਿਹਨਤੀ ਵਿਦਿਆਰਥੀ ਹਨ। 11 ਫਰਵਰੀ ਨੂੰ ਲੇਖਕ, ਐਕਟਰ ਅਤੇ ਡਾਇਰੈਕਟਰ, ਸ੍ਰੀ ਸੁਦਰਸ਼ਨ ਮੈਣੀ ਵੱਲੋਂ ’ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਅਤੇ ਫਲਸਫਾ’ ਵਿਸ਼ੇ ’ਤੇ ਮਾਹਿਰ ਭਾਸ਼ਣ ਦਾ ਆਯੋਜਨ ਕੀਤਾ ਜਾਵੇਗਾ। ਸਮਾਗਮਾਂ ਦੀ ਸਮਾਪਤੀ 12 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਕੀਰਤਨ ਉਪਰੰਤ ਗੁਰੂ ਕਾ ਲੰਗਰ ਨਾਲ ਹੋਵੇਗੀ।
Share the post "ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 8ਵੇਂ ਸਥਾਪਨਾ ਦਿਵਸ ਦੀ ਸ਼ਾਨਦਾਰ ਸ਼ੁਰੁਆਤ"