ਪੰਚਾਇਤ ਵਿਭਾਗ ਵੱਲੋਂ ਸਰਕਾਰੀ ਪ੍ਰਬੰਧਕ ਨਿਯੁਕਤ।
ਰਾਮ ਸਿੰਘ ਕਲਿਆਣ
ਨਥਾਣਾਂ, 21 ਫਰਵਰੀ:ਕੁਝ ਕਾਰਨਾਂ ਕਰਕੇ ਪਿੰਡ ਕਲਿਆਣ ਸੁੱਖਾ ਦੇ ਵਿਕਾਸ ਕਾਰਜ ਕਾਫੀ ਸਮੇ ਤੋ ਬੰਦ ਪਏ ਸਨ ।ਮਾਸਟਰ ਜਗਸੀਰ ਸਿੰਘ ਹਲਕਾ ਵਿਧਾਇਕਾ ਭੁੱਚੋ ਮੰਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਚਾਇਤ ਵਿਭਾਗ ਬਲਾਕ ਨਥਾਣਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਚਾਲੂ ਕਰਨ ਲਈ ਸਰਕਾਰੀ ਪ੍ਰਬੰਧਕ ਨਿਯੁਕਤ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਇਕਬਾਲ ਸਿੰਘ ਨੂੰ ਪਿੰਡ ਕਲਿਆਣ ਸੁੱਖਾ ਦੇ ਵਿਕਾਸ ਕਾਰਜਾਂ ਲਈ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਸੁਦਾਗਰ ਸਿੰਘ ਕਲਿਆਣ ਪ੍ਰਧਾਨ, ਸੁਰਜੀਤ ਸਿੰਘ ਸਰਕਲ ਪ੍ਰਧਾਨ, ਗੁਰਲਾਲ ਸਿੰਘ, ਸੁਖਜੀਤ ਸਿੰਘ, ਮਨਜੀਤ ਸਿੰਘ ਟੋਨਾ, ਭੋਲਾ ਸਿੰਘ ਤੇ ਚੜ੍ਹਤ ਸਿੰਘ ਆਦਿ ਨੇ ਦੱਸਿਆ ਕਿ ਬਾਬਾ ਬਾਲਮੀਕ ਜੀ ਦੀ ਧਰਮਸਾਲਾ ਦਾ ਵਿਕਾਸ ਕਾਰਜ ਆਰੰਭ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇ ਵਿੱਚ ਗਲੀਆ ਨਾਲੀਆ ਦਾ ਵਿਕਾਸ ਕੀਤਾ ਜਾਵੇਗਾ। ਸੁਦਾਗਰ ਸਿੰਘ ਕਲਿਆਣ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕੀਤਾ ਜਾਵੇਗਾ ਅਤੇ ਇਸ ਵਿਚ ਕੋਈ ਰਾਜਨੀਤੀ ਨਹੀਂ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਪਿੰਡ ਵਾਸੀਆ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਪਿੰਡ ਕਲਿਆਣ ਸੁੱਖਾ ਦੇ ਵਿਕਾਸ ਕਾਰਜ ਸੁਰੂ
14 Views